ਸਕੂਲ ’ਚ ਅਧਿਆਪਕ ਦਿਵਸ ਮਨਾਇਆ ਗੁਰਮੀਤ ਸੰਧੂ, ਪੰਜਾਬੀ ਜਾਗਰਣ ਅੰਮ੍ਰਿਤਸਰ : ਸੀਐੱਲਐੱਚ ਸੀਨੀਅਰ ਸੈਕੰਡਰੀ ਸਕੂਲ ਪੁਤਲੀਘਰ ਵਿਖੇ ਸਕੂਲ ਦੇ ਪ੍ਰਿੰਸੀਪਲ ਡਾ. ਵਿਨੋਦ ਕਪੂਰ ਅਤੇ ਡਾਇਰੈਕਟਰ ਕੁਨਾਲ ਕਪੂਰ ਦੀ ਸਰਪ੍ਰਸਤੀ ਹੇਠ ਅਧਿਆਪਕ ਦਿਵਸ ਮਨਾਇਆ ਗਿਆ।
Publish Date: Sat, 12 Sep 2026 04:27 PM (IST)
Updated Date: Sat, 12 Sep 2026 04:29 PM (IST)
ਵਿਦਿਆਰਥੀਆਂ ਨੇ ਭੰਗੜੇ, ਗੀਤ-ਸੰਗੀਤ ਸਮੇਤ ਪੇਸ਼ ਕੀਤੇ ਰੰਗਾਰੰਗ ਪ੍ਰੋਗਰਾਮ ਗੁਰਮੀਤ ਸੰਧੂ, ਪੰਜਾਬੀ ਜਾਗਰਣ ਅੰਮ੍ਰਿਤਸਰ : ਸੀਐੱਲਐੱਚ ਸੀਨੀਅਰ ਸੈਕੰਡਰੀ ਸਕੂਲ ਪੁਤਲੀਘਰ ਵਿਖੇ ਸਕੂਲ ਦੇ ਪ੍ਰਿੰਸੀਪਲ ਡਾ. ਵਿਨੋਦ ਕਪੂਰ ਅਤੇ ਡਾਇਰੈਕਟਰ ਕੁਨਾਲ ਕਪੂਰ ਦੀ ਸਰਪ੍ਰਸਤੀ ਹੇਠ ਅਧਿਆਪਕ ਦਿਵਸ ਮਨਾਇਆ ਗਿਆ। ਸਮਾਗਮ ਵਿਚ ਸਾਬਕਾ ਡੀਈਓ ਸੁਸ਼ੀਲ ਤੁਲੀ ਅਤੇ ਸਾਬਕਾ ਪ੍ਰਿੰਸੀਪਲ ਡਾ. ਬੀਐਮ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਸ਼ੇਸ਼ ਮਹਿਮਾਨਾਂ ਵਜੋਂ ਸੁਤੰਤਰਤਾ ਸੈਨਾਨੀ ਉੱਤਰਾਧਿਕਾਰੀ ਸੰਗਠਨ ਪੰਜਾਬ ਦੇ ਪ੍ਰਧਾਨ ਗਿਆਨ ਸਿੰਘ ਸੱਗੂ, ਅਦਾਕਾਰ ਐਸਐਸ ਸੋਢੀ, ਡਾ. ਇੰਦੂ ਸੁਧੀਰ, ਡਾ. ਜੋਤੀ ਤੁਲੀ, ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਪ੍ਰਧਾਨ ਧਰਵਿੰਦਰ ਸਿੰਘ ਔਲਖ, ਨੀਰੂ ਭਾਟੀਆ ਅਤੇ ਜੈ ਭਾਰਤੀ ਆਰਟਸ ਵੈਲਫੇਅਰ ਕੌਂਸਲ ਦੇ ਪ੍ਰਧਾਨ ਕਸਤੂਰੀ ਲਾਲ ਨੇ ਸ਼ਿਰਕਤ ਕੀਤੀ। ਸਕੂਲ ਦੇ ਵਿਦਿਆਰਥੀਆਂ ਵੱਲੋਂ ਇਸ ਮੌਕੇ ਭੰਗੜਾ, ਗੀਤ-ਸੰਗੀਤ ਅਤੇ ਹੋਰ ਮਨੋਰੰਜਨ ਭਰਪੂਰ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਹਾਜ਼ਰੀਨ ਦਾ ਮਨ ਮੋਹ ਲਿਆ ਗਿਆ। ਮੁੱਖ ਮਹਿਮਾਨਾਂ ਅਤੇ ਵਿਸ਼ੇਸ਼ ਮਹਿਮਾਨਾਂ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਵਿਿਦਆਰਥੀਆਂ ਨੂੰ ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਹਮੇਸ਼ਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਵਿਨੋਦ ਕਪੂਰ ਨੇ ਸਮਾਗਮ ਵਿਚ ਪਹੁੰਚੇ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਮੰਚ ਸੰਚਾਲਨ ਦੇ ਫਰਜ਼ ਮੈਡਮ ਸੀਮਾ ਨੇ ਬਾਖੂਬੀ ਨਿਭਾਏ। ਇਸ ਮੌਕੇ ਅਨੀਤਾ, ਆਸ਼ਾ, ਪ੍ਰੇਰਨਾ, ਰਿਤੂ, ਮਨਜੀਤ ਕੌਰ, ਦਵਿੰਦਰ ਸਿੰਘ, ਰੀਤ ਕੌਰ ਸਮੇਤ ਸਕੂਲ ਦਾ ਸਮੂਹ ਸਟਾਫ਼ ਅਤੇ ਵਿਿਦਆਰਥੀ ਹਾਜ਼ਰ ਸਨ।