ਸਕੂਲਾਂ ’ਚ ਨਹੀਂ ਆਏ ਅਧਿਆਪਕ, ਹਸਪਤਾਲਾਂ ’ਚ OPD ਬੰਦ ਤੇ ਦਫ਼ਤਰਾਂ ’ਚ ਕੰਮ ਠੱਪ... ਪੰਜਾਬ ’ਚ ਮੁਲਾਜ਼ਮਾਂ ਦੀ ਮਹਾਹੜਤਾਲ ਦਾ ਅਸਰ ਸਮੂਹਿਕ ਛੁੱਟੀ ਕਾਰਨ ਡੀ.ਸੀ. ਦਫ਼ਤਰ, ਖ਼ਜ਼ਾਨਾ ਦਫ਼ਤਰ, ਫੂਡ ਸਪਲਾਈ ਵਿਭਾਗ, ਪਟਵਾਰਖਾਨੇ, ਆਰ.ਟੀ.ਓ. ਦਫ਼ਤਰ ਸਮੇਤ ਕਈ ਸਰਕਾਰੀ ਵਿਭਾਗਾਂ ’ਚ ਨਿਯਮਤ ਕੰਮਕਾਜ ਪ੍ਰਭਾਵਿਤ ਹੋਵੇਗਾ। ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਆਪਣੀਆਂ ਮੰਗਾਂ ਦੇ ਸਮਰਥਨ ਵਿੱਚ ਸਮੂਹਿਕ ਛੁੱਟੀ ਲੈ ਕੇ ਹੜਤਾਲ ਵਿੱਚ ਸ਼ਾਮਲ ਹੋਣਗੇ। ਇਸ ਨਾਲ ਸਰਕਾਰੀ ਕੰਮਕਾਜ ਦੇ ਸਿਲਸਿਲੇ ਵਿੱਚ ਦਫ਼ਤਰ ਪਹੁੰਚਣ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
Publish Date: Thu, 27 Aug 2026 11:51 AM (IST)
Updated Date: Thu, 27 Aug 2026 11:54 AM (IST)
ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ। ਡੀ.ਏ. ਜਾਰੀ ਕਰਨ, ਪੁਰਾਣੀ ਪੈਨਸ਼ਨ ਯੋਜਨਾ ਬਹਾਲ ਕਰਨ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮ ਸੰਗਠਨਾਂ ਵੱਲੋਂ 27 ਅਗਸਤ ਨੂੰ ਪ੍ਰਸਤਾਵਿਤ ਹੜਤਾਲ ਦਾ ਜ਼ਿਲ੍ਹੇ ’ਚ ਵਿਆਪਕ ਅਸਰ ਦੇਖਣ ਨੂੰ ਮਿਲੇਗਾ।
ਅੰਮ੍ਰਿਤਸਰ ਜ਼ਿਲ੍ਹੇ ਦੇ ਕਰੀਬ ਸੱਤ ਹਜ਼ਾਰ ਸਰਕਾਰੀ ਮੁਲਾਜ਼ਮਸਮੂਹਿਕ ਛੁੱਟੀ 'ਤੇ ਰਹਿਣਗੇ। ਇਸ ਦੇ ਚੱਲਦਿਆਂ ਸਰਕਾਰੀ ਦਫ਼ਤਰਾਂ ’ਚ ਕੰਮਕਾਜ ਪ੍ਰਭਾਵਿਤ ਰਹੇਗਾ। ਉੱਥੇ ਹੀ ਸਰਕਾਰੀ ਹਸਪਤਾਲਾਂ ’ਚ ਓ.ਪੀ.ਡੀ. ਸੇਵਾਵਾਂ ਬੰਦ ਰਹਿਣਗੀਆਂ, ਹਾਲਾਂਕਿ ਮਰੀਜ਼ਾਂ ਲਈ ਐਮਰਜੈਂਸੀ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ।
ਸਮੂਹਿਕ ਛੁੱਟੀ ਕਾਰਨ ਡੀ.ਸੀ. ਦਫ਼ਤਰ, ਖ਼ਜ਼ਾਨਾ ਦਫ਼ਤਰ, ਫੂਡ ਸਪਲਾਈ ਵਿਭਾਗ, ਪਟਵਾਰਖਾਨੇ, ਆਰ.ਟੀ.ਓ. ਦਫ਼ਤਰ ਸਮੇਤ ਕਈ ਸਰਕਾਰੀ ਵਿਭਾਗਾਂ ’ਚ ਨਿਯਮਤ ਕੰਮਕਾਜ ਪ੍ਰਭਾਵਿਤ ਹੋਵੇਗਾ। ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਆਪਣੀਆਂ ਮੰਗਾਂ ਦੇ ਸਮਰਥਨ ਵਿੱਚ ਸਮੂਹਿਕ ਛੁੱਟੀ ਲੈ ਕੇ ਹੜਤਾਲ ਵਿੱਚ ਸ਼ਾਮਲ ਹੋਣਗੇ। ਇਸ ਨਾਲ ਸਰਕਾਰੀ ਕੰਮਕਾਜ ਦੇ ਸਿਲਸਿਲੇ ਵਿੱਚ ਦਫ਼ਤਰ ਪਹੁੰਚਣ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਹਸਪਤਾਲਾਂ ’ਚ ਮਰੀਜ਼ਾਂ ਨੂੰ ਹੋਵੇਗੀ ਪਰੇਸ਼ਾਨੀ ਹੜਤਾਲ ਦਾ ਅਸਰ ਸਰਕਾਰੀ ਸਿਹਤ ਸੇਵਾਵਾਂ 'ਤੇ ਵੀ ਪਵੇਗਾ। ਸਰਕਾਰੀ ਹਸਪਤਾਲਾਂ ’ਚ ਨਿਯਮਤ ਓ.ਪੀ.ਡੀ. ਸੇਵਾਵਾਂ ਬੰਦ ਰਹਿਣਗੀਆਂ। ਹਾਲਾਂਕਿ ਗੰਭੀਰ ਮਰੀਜ਼ਾਂ ਅਤੇ ਐਮਰਜੈਂਸੀ ਸਥਿਤੀ ’ਚ ਆਉਣ ਵਾਲੇ ਲੋਕਾਂ ਲਈ ਐਮਰਜੈਂਸੀ ਸੇਵਾਵਾਂ ਚਾਲੂ ਰਹਿਣਗੀਆਂ ਤਾਂ ਜੋ ਜ਼ਰੂਰੀ ਡਾਕਟਰੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਓ.ਪੀ.ਡੀ. ਬੰਦ ਰਹਿਣ ਨਾਲ ਆਮ ਇਲਾਜ ਅਤੇ ਜਾਂਚ ਲਈ ਹਸਪਤਾਲ ਪਹੁੰਚਣ ਵਾਲੇ ਮਰੀਜ਼ਾਂ ਨੂੰ ਪਰੇਸ਼ਾਨੀ ਹੋ ਸਕਦੀ ਹੈ।
ਰੋਡਵੇਜ਼ ਦੀਆਂ ਬੱਸਾਂ ਵੀ ਨਹੀਂ ਚੱਲਣਗੀਆਂ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਦਾ ਅਸਰ ਰੋਡਵੇਜ਼ ਸੇਵਾ 'ਤੇ ਵੀ ਪੈਣ ਦੀ ਸੰਭਾਵਨਾ ਹੈ। ਅੰਮ੍ਰਿਤਸਰ-1 ਅਤੇ ਅੰਮ੍ਰਿਤਸਰ-2 ਡਿੱਪੂ ਦਾ ਨਿਯਮਤ ਸਟਾਫ਼ ਬੱਸਾਂ ਦਾ ਸੰਚਾਲਨ ਨਹੀਂ ਕਰੇਗਾ। ਇਸ ਨਾਲ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਾਲਾਂਕਿ ਰੇਲ ਆਵਾਜਾਈ ਆਮ ਰਹੇਗੀ।
ਬਾਜ਼ਾਰ ਤੇ ਨਿੱਜੀ ਸਿੱਖਿਆ ਸੰਸਥਾਵਾਂ ਰਹਿਣਗੀਆਂ ਆਮ ਹੜਤਾਲ ਦਾ ਅਸਰ ਸਰਕਾਰੀ ਵਿਭਾਗਾਂ ਅਤੇ ਸੇਵਾਵਾਂ ਤੱਕ ਸੀਮਤ ਰਹੇਗਾ। ਬਾਜ਼ਾਰ, ਨਿੱਜੀ ਸਕੂਲ-ਕਾਲਜ ਅਤੇ ਹੋਰ ਨਿੱਜੀ ਸਿੱਖਿਆ ਸੰਸਥਾਵਾਂ ਆਮ ਤੌਰ 'ਤੇ ਖੁੱਲ੍ਹੀਆਂ ਰਹਿਣਗੀਆਂ। ਰੇਲ ਆਵਾਜਾਈ 'ਤੇ ਵੀ ਹੜਤਾਲ ਦਾ ਕੋਈ ਅਸਰ ਨਹੀਂ ਹੋਵੇਗਾ। ਅਜਿਹੇ ’ਚ ਨਿੱਜੀ ਢੋਆ-ਢੁਆਈ ਅਤੇ ਹੋਰ ਆਮ ਗਤੀਵਿਧੀਆਂ ਜਾਰੀ ਰਹਿਣ ਦੀ ਸੰਭਾਵਨਾ ਹੈ।