ਬਲਾਕ ਰਈਆ-1 ਦੇ ਅਧਿਆਪਕ ਪਿਛਲੇ ਦੋ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਬਲਾਕ ਰਈਆ-1 ਦੇ ਸਰਕਾਰੀ ਪ੍ਰਾਈਮਰੀ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕ ਪਿਛਲੇ ਲਗਭਗ ਦੋ ਮਹੀਨਿਆਂ ਤੋਂ ਆਪਣੀਆਂ ਤਨਖਾਹਾਂ ਦੀ
Publish Date: Thu, 27 Aug 2026 05:19 PM (IST)
Updated Date: Thu, 27 Aug 2026 05:22 PM (IST)
ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਬਲਾਕ ਰਈਆ-1 ਦੇ ਸਰਕਾਰੀ ਪ੍ਰਾਈਮਰੀ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕ ਪਿਛਲੇ ਲਗਭਗ ਦੋ ਮਹੀਨਿਆਂ ਤੋਂ ਆਪਣੀਆਂ ਤਨਖਾਹਾਂ ਦੀ ਉਡੀਕ ਕਰ ਰਹੇ ਹਨ। ਇਕ ਪਾਸੇ ਸਮੂਹ ਇਲਾਕੇ ਵਿਚ ਰੱਖੜੀ ਦੇ ਤਿਉਹਾਰ ਮੌਕੇ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ, ਜਦਕਿ ਦੂਜੇ ਪਾਸੇ ਅਧਿਆਪਕ ਵਰਗ ਆਪਣੀ ਮਿਹਨਤ ਦੀ ਕਮਾਈ ਨਾ ਮਿਲਣ ਕਾਰਨ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਹੈ। ਜਾਣਕਾਰੀ ਅਨੁਸਾਰ ਬਲਾਕ ਰਈਆ-1 ਦੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਯਸ਼ਪਾਲ ਅਤੇ ਕਲਰਕ ਗੁਰਸੇਵਕ ਸਿੰਘ ਵਿਰੁੱਧ ਬੇਨਿਯਮੀਆਂ ਅਤੇ ਵਿੱਤੀ ਘਪਲਿਆਂ ਵੱਧ ਤਨਖਾਹਾਂ ਕਢਾਉਣ ਦੇ ਮਾਮਲਿਆਂ ਸਬੰਧੀ ਕਾਰਵਾਈ ਹੋਣ ਉਪਰੰਤ ਉਨ੍ਹਾਂ ਨੂੰ ਸਸਪੈਂਡ ਕੀਤਾ ਗਿਆ ਅਤੇ ਐਫ਼ਆਈਆਰ ਵੀ ਦਰਜ ਹੋਈ। ਇਸ ਪ੍ਰਸ਼ਾਸਨਿਕ ਕਾਰਵਾਈ ਦੇ ਚੱਲਦਿਆਂ ਤਨਖਾਹਾਂ ਦੀ ਪ੍ਰਕਿਿਰਆ ਪ੍ਰਭਾਵਿਤ ਹੋਈ, ਜਿਸ ਦਾ ਸਿੱਧਾ ਅਸਰ ਬਲਾਕ ਦੇ ਅਧਿਆਪਕਾਂ ਤੇ ਪਿਆ। ਇਸ ਤੋਂ ਬਾਅਦ ਰਣਜੀਤਪ੍ਰੀਤ ਸਿੰਘ ਬੀਈਈਓ ਨਵਾਂ ਚਾਰਜ ਮਿਿਲਆ ਅਤੇ ਕਲਰਕ ਰਮਨ ਕੁਮਾਰ ਨੇ ਵੀ ਆਪਣੀ ਡਿਊਟੀ ਜੁਆਇਨ ਕਰ ਲਈ। ਉਨ੍ਹਾਂ ਵੱਲੋਂ ਅਧਿਆਪਕਾਂ ਦੀਆਂ ਤਨਖਾਹਾਂ ਦੇ ਬਿੱਲ ਤਿਆਰ ਕਰਕੇ ਖਜ਼ਾਨੇ ਵਿੱਚ 20 ਅਗਸਤ ਜਮ੍ਹਾਂ ਕਰਵਾ ਦਿੱਤੇ ਗਏ। ਇਸ ਦੇ ਬਾਵਜੂਦ ਸਰਕਾਰੀ ਪੱਧਰ ਤੇ ਪੇਮੈਂਟ ਜਾਰੀ ਨਾ ਹੋਣ ਕਾਰਨ ਅਧਿਆਪਕਾਂ ਅਜੇ ਤੱਕ ਆਪਣੀਆਂ ਤਨਖਾਹਾਂ ਪ੍ਰਾਪਤ ਨਹੀਂ ਹੋਈਆਂ। ਅਧਿਆਪਕ ਆਗੂ ਪ੍ਰਸ਼ਾਂਤ ਰਈਆ ਸੂਬਾ ਜਨਰਲ ਸਕੱਤਰ ਐਲੀਮੈਂਟਰੀ ਟੀਚਰਜ਼ ਯੂਨੀਅਨ (ਸਥਾਪਨਾ 1992) ਦਾ ਕਹਿਣਾ ਹੈ ਕਿ ਤਨਖਾਹਾਂ ਅਧਿਆਪਕਾਂ ਉੱਤੇ ਕੋਈ ਮਿਹਰਬਾਨੀ ਨਹੀਂ, ਸਗੋਂ ਉਨ੍ਹਾਂ ਦੀ ਮਿਹਨਤ ਦਾ ਹੱਕ ਹੈ। ਲਗਾਤਾਰ ਦੋ ਮਹੀਨੇ ਤਨਖਾਹ ਨਾ ਮਿਲਣ ਕਾਰਨ ਘਰੇਲੂ ਖਰਚੇ, ਬੱਚਿਆਂ ਦੀ ਪੜ੍ਹਾਈ, ਕਰਜ਼ਿਆਂ ਦੀਆਂ ਕਿਸ਼ਤਾਂ ਅਤੇ ਰੱਖੜੀ ਵਰਗੇ ਤਿਉਹਾਰਾਂ ਦੇ ਖਰਚੇ ਚਲਾਉਣ ਵਿੱਚ ਉਨ੍ਹਾਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਧਿਆਪਕ ਆਗੂ ਅਮਰਬੀਰ ਸਿੰਘ ਰੰਧਾਵਾ, ਅਰੁਣ ਕੁਮਾਰ ਰਿਖੀ, ਅਜੇ ਪਾਲ ਸਿੰਘ, ਸੁਖਵਿੰਦਰ ਸਿੰਘ, ਜਗਜੀਤ ਸਿੰਘ,ਨਾਲ ਜਾਣਾ ਕੀ ਅਮਨਦੀਪ ਸਿੰਘ, ਰਣਧੀਰ ਸਿੰਘ ਰੰਧਾਵਾ, ਵਿਕਾਸ ਕੁਮਾਰ, ਨਵਦੀਪ ਸਿੰਘ ਬਦੇਸ਼ਾ, ਤਲਵਿੰਦਰ ਸਿੰਘ, ਚੰਨਦੀਪ ਸਿੰਘ, ਗਗਨਦੀਪ ਸਿੰਘ, ਸੁਲੱਖਣ ਸਿੰਘ, ਸੰਜੀਵ ਕੁਮਾਰ, ਗੁਰਿੰਦਰ ਸਿੰਘ, ਹਰਮਨਪ੍ਰੀਤ ਸਿੰਘ ਬੱਲ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਮਾਮਲੇ ਗੰਭੀਰਤਾ ਨਾਲ ਲੈਂਦਿਆਂ ਬਲਾਕ ਰਈਆ-1 ਦੇ ਸਮੂਹ ਅਧਿਆਪਕਾਂ ਦੀਆਂ ਰੁਕੀਆਂ ਹੋਈਆਂ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ ਤਾਂ ਜੋ ਅਧਿਆਪਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਆ ਰਹੀਆਂ ਆਰਥਿਕ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ। ਰੱਖੜੀ ਦੇ ਤਿਉਹਾਰ ਮੌਕੇ ਜਿੱਥੇ ਹਰ ਪਰਿਵਾਰ ਖੁਸ਼ੀਆਂ ਮਨਾਉਣਾ ਚਾਹੁੰਦਾ ਹੈ, ਉੱਥੇ ਦੋ ਮਹੀਨਿਆਂ ਤੋਂ ਤਨਖਾਹ ਦੀ ਉਡੀਕ ਕਰ ਰਹੇ ਅਧਿਆਪਕਾਂ ਦੇ ਘਰਾਂ ਵਿੱਚ ਚਿੰਤਾ ਦਾ ਮਾਹੌਲ ਹੈ। ਸਰਕਾਰ ਇਸ ਮਾਮਲੇ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ।