ਐਂਟੀ ਲਾਰਵਾ ਗਤੀਵਿਧੀਆਂ, ਸਪਰੇਅ, ਫੌਗਿੰਗ ਤੇ ਜਾਗਰੂਕਤਾ ਲਈ ਟੀਮਾਂ ਰਵਾਨਾ ਗੁਰਜਿੰਦਰ ਮਾਹਲ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸ਼ਹਿਰ ਭਰ ਵਿਚ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਸਪਰੇਅ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼
Publish Date: Fri, 21 Aug 2026 04:10 PM (IST)
Updated Date: Fri, 21 Aug 2026 04:12 PM (IST)
ਗੁਰਜਿੰਦਰ ਮਾਹਲ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸ਼ਹਿਰ ਭਰ ਵਿਚ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਸਪਰੇਅ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਟੀਮਾਂ ਰਵਾਨਾ ਕੀਤੀਆਂ ਗਈਆਂ। ਇਹ ਟੀਮਾਂ ਸ਼ਹਿਰ ਦੇ ਡੇਂਗੂ ਪ੍ਰਭਾਵਿਤ ਹੌਟਸਪਾਟ ਇਲਾਕਿਆਂ ਵਿਚ ਜਾ ਕੇ ਐਂਟੀ ਲਾਰਵਾ ਕਾਰਵਾਈ ਕਰਨ ਦੇ ਨਾਲ-ਨਾਲ ਫੌਗਿੰਗ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਵੀ ਚਲਾ ਰਹੀਆਂ ਹਨ। ਇਸ ਦੌਰਾਨ ਸਿਵਲ ਹਸਪਤਾਲ, ਸਰਕਾਰੀ ਪ੍ਰਾਈਵੇਟ ਨਰਸਿੰਗ। ਕਾਲਜਾਂ ਦੇ ਨਾਲ ਨਾਲ ਰਾਮ ਬਾਗ, ਜਹਾਜਗੜ੍ਹ, ਪੁਤਲੀਘਰ, ਮਜੀਠਾ ਰੋਡ, ਰੋਡਵੇਜ਼ ਅਤੇ ਭਗਤਾਂਵਾਲਾ ਸਮੇਤ ਹੋਰ ਹੌਟਸਪਾਟ ਇਲਾਕਿਆਂ ਵਿੱਚ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਰਸ਼ਮੀ ਵਿੱਜ ਨੇ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਕਈ ਥਾਵਾਂ ਤੇ ਪਾਣੀ ਇਕੱਠਾ ਹੋਣਾ ਸੁਭਾਵਿਕ ਹੈ, ਪਰ ਜਿੱਥੇ ਪਾਣੀ ਖੜ੍ਹਾ ਰਹਿੰਦਾ ਹੈ ਉੱਥੇ ਮੱਛਰਾਂ ਦੀ ਪੈਦਾਵਾਰ ਵੀ ਤੇਜ਼ੀ ਨਾਲ ਹੁੰਦੀ ਹੈ। ਇਸ ਲਈ ਹਰ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਕਰੇ ਅਤੇ ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਵਿਚ ਆਪਣਾ ਯੋਗਦਾਨ ਪਾਏ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸ਼ੁਕਰਵਾਰ ਆਪਣੇ ਘਰਾਂ ਵਿੱਚ ਕੂਲਰਾਂ, ਫਰਿਜਾਂ ਦੀਆਂ ਟਰੇਆਂ, ਗਮਲਿਆਂ, ਪਾਣੀ ਦੀਆਂ ਟੈਂਕੀਆਂ, ਛੱਤਾਂ ਤੇ ਪਏ ਨਿਕੰਮੇ ਸਮਾਨ ਅਤੇ ਹੋਰ ਬਰਤਨਾਂ ਵਿਚ ਪਾਣੀ ਇਕੱਠਾ ਨਾ ਹੋਣ ਦੇਣ, ਕਿਉਂਕਿ ਡੇਂਗੂ ਤੋਂ ਬਚਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਮੱਛਰਾਂ ਦੀ ਪੈਦਾਵਾਰ ਨੂੰ ਰੋਕਣਾ ਹੈ। ਇਸ ਮੌਕੇ ਪਬਲਿਕ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਪੋਸਟਰ ਤੇ ਪੈਂਫਲਿਟ ਵੀ ਵੰਡੇ ਗਏ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਸਹਾਇਕ ਮਲੇਰੀਆ ਅਫ਼ਸਰ ਗੁਰਦੇਵ ਸਿੰਘ, ਬਲਜੀਤ ਸਿੰਘ, ਐਸ.ਆਈ. ਸੁਖਦੇਵ ਸਿੰਘ, ਪਰਮਜੀਤ ਸਿੰਘ, ਰਜਿੰਦਰ ਸਿੰਘ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਆਈ.ਸੀ. ਹਰਮੀਤ ਸਿੰਘ, ਸੰਜੀਵ ਕੁਮਾਰ, ਕੁਲਦੀਪ ਸਿੰਘ, ਰਣਜੋਧ ਸਿੰਘ, ਫੀਲਡ ਵਰਕਰ ਅਤੇ ਬਰੀਡਿੰਗ ਚੈੱਕਰ ਹਾਜ਼ਰ ਸਨ।