- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਸਮਗਾਮ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ. ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਅਤੇ ਦਿੱਲੀ ਦੇ ਉੱਪ ਰਾਜਪਾਲ ਤਰਨਜੀਤ ਸਿੰਘ ਸੰਧੂ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਤੇਜਾ ਸਿੰਘ ਸਮੁੰਦਰੀ ਨੂੰ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਦਫ਼ਤਰ ਸਦੀਵੀਂ ਯਾਦ ਰੱਖੇਗਾ। ਉਕਤ ਜਾਣਕਾਰੀ ਦਿੰਦਿਆਂ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ’ਚ ਅਹਿਮ ਯੋਗਦਾਨ ਪਾਉਣ ਵਾਲੀ ਸ਼ਖ਼ਸੀਅਤ ਸ. ਤੇਜਾ ਸਿੰਘ ਸਮੁੰਦਰੀ ਦੇ ਅਕਾਲ ਚਲਾਣੇ ਦੀ 100 ਸਾਲਾ ਸ਼ਤਾਬਦੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਉਨ੍ਹਾਂ ਦੀ ਯਾਦ ’ਚ ਸਥਾਪਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ਤਾਬਦੀ ਸਮਾਗਮ ਕਰਵਾਇਆ ਜਾ ਰਿਹਾ ਹੈ।
ਇਸ ਸਮਗਾਮ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ. ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਅਤੇ ਦਿੱਲੀ ਦੇ ਉੱਪ ਰਾਜਪਾਲ ਤਰਨਜੀਤ ਸਿੰਘ ਸੰਧੂ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਕਿਹਾ ਕਿ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਸਮਾਗਮ ਤੇ ਅਰਦਾਸ ਹੋਵੇਗੀ। ਇਸ ਦੌਰਾਨ ਸ਼ਖ਼ਸੀਅਤਾਂ ਸੰਬੋਧਨ ਕਰਨਗੀਆਂ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।