ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਨੂੰ ਰਵਾਨਾ ਕੀਤਾ ਗੁਰਪ੍ਰੀਤ ਸਿੰਘ ਚੰਦੀ/ਕੁਲਦੀਪ ਭੁੱਲਰ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜ਼ੁਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਕਰਵਾ ਕੇ
Publish Date: Tue, 13 Oct 2026 04:23 PM (IST)
Updated Date: Tue, 13 Oct 2026 04:24 PM (IST)
ਪਿੰਡ ਧਾਰੜ ਦੀ ਸੰਗਤ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਤੇ ਸ੍ਰੀ ਨੈਣਾ ਦੇਵੀ ਧਾਮ ਦੇ ਕਰੇਗੀ ਦਰਸ਼ਨ ਗੁਰਪ੍ਰੀਤ ਸਿੰਘ ਚੰਦੀ/ਕੁਲਦੀਪ ਭੁੱਲਰ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜ਼ੁਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਕਰਵਾ ਕੇ ਉਨ੍ਹਾਂ ਦੀ ਮਨੋਕਾਮਨਾ ਪੂਰੀ ਕੀਤੀ ਹੈ। ਮਾਨ ਸਰਕਾਰ ਦੀ ਇਸ ਪਹਿਲ ਕਦਮੀ ਤੋਂ ਬਜ਼ੁਰਗ ਬੇਹੱਦ ਖੁਸ਼ ਹਨ ਤੇ ਰਾਜ ਸਰਕਾਰ ਨੂੰ ਅਸੀਸਾਂ ਦੇ ਰਹੇ ਹਨ। ਇਹ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਧਾਰੜ ਤੋਂ ਹਲਕੇ ਦੀ 70ਵੀਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਸ ਤੀਰਥ ਯਾਤਰਾ ਬੱਸ ਰਾਹੀਂ ਸੰਗਤ ਨੂੰ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਧਾਮ ਦੇ ਦਰਸ਼ਨ ਕਰਵਾਏ ਜਾਣਗੇ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਜਾ ਰਹੀ ਹੈ, ਜਿਸ ਤਹਿਤ ਸੂਬਾ ਵਾਸੀਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਤੀਰਥ ਯਾਤਰਾ ਸ਼ੁਰੂ ਕਰਕੇ ਬਜ਼ੁਰਗਾਂ ਦੀ ਤੀਰਥ ਯਾਤਰਾ ਕਰਨ ਦੀ ਮਨੋ-ਕਾਮਨਾਂ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਸ਼ਰਧਾਲੂਆਂ ਲਈ ਇਹ ਤੀਰਥ ਯਾਤਰਾ ਪੂਰੀ ਤਰ੍ਹਾਂ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਯਾਤਰੀਆਂ ਨੂੰ ਧਾਰਮਿਕ ਸਥਾਨਾਂ ਤੱਕ ਲਿਜਾਣ ਅਤੇ ਵਾਪਸ ਲਿਆਉਣ ਤੋਂ ਇਲਾਵਾ ਯਾਤਰਾ ਦੌਰਾਨ ਰਹਿਣ-ਸਹਿਣ ਸਮੇਤ ਲੋੜੀਂਦੇ ਪ੍ਰਬੰਧ ਵੀ ਸੂਬਾ ਸਰਕਾਰ ਵੱਲੋਂ ਕੀਤੇ ਜਾਂਦੇ ਹਨ, ਤਾਂ ਜੋ ਹਰ ਵਰਗ ਦੇ ਲੋਕ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੀ ਧਾਰਮਿਕ ਆਸਥਾ ਅਨੁਸਾਰ ਤੀਰਥ ਅਸਥਾਨਾਂ ਦੇ ਦਰਸ਼ਨ ਕਰ ਸਕਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਸੂਬੇ ਭਰ ਵਿੱਚ ਪੰਜ ਲੱਖ ਤੋਂ ਵੱਧ ਯਾਤਰੀ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ ਅਤੇ ਰੋਜ਼ਾਨਾ ਪੰਜਾਬ ਭਰ ਤੋਂ ਵੱਖ-ਵੱਖ ਧਾਰਮਿਕ ਅਸਥਾਨਾਂ ਲਈ ਤੀਰਥ ਯਾਤਰਾ ਲਈ ਬੱਸਾਂ ਰਵਾਨਾ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਅੱਜ 70ਵੀਂ ਤੀਰਥ ਯਾਤਰਾ ਬੱਸ ਰਵਾਨਾ ਕੀਤੀ ਗਈ ਹੈ। ਤੀਰਥ ਯਾਤਰਾ ’ਤੇ ਜਾਣ ਵਾਲੇ ਪਿੰਡ ਧਾਰੜ ਦੇ ਬਜ਼ੁਰਗਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਉਨ੍ਹਾਂ ਦੀ ਮਨੋਕਾਮਨਾ ਪੂਰੀ ਕੀਤੀ ਹੈ। ਇਸ ਮੌਕੇ ਉਨ੍ਹਾਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦਾ ਵੀ ਧੰਨਵਾਦ ਕੀਤਾ।