- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਸਾਲ ਦੀ ਯਾਤਰਾ 23 ਮਈ ਨੂੰ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹੇ ਗਏ ਸਨ। ਕਿਵਾੜ ਖੁੱਲ੍ਹਣ ਤੋਂ ਬਾਅਦ ਭਾਰਤ ਅਤੇ ਵਿਦੇਸ਼ਾਂ ਤੋਂ 2,38,000 ਤੋਂ ਵੱਧ ਸ਼ਰਧਾਲੂ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਕਰ ਚੱਕੇ ਹਨ। ਸ਼ਰਧਾਲੂਆਂ ਦਾ ਉਤਸ਼ਾਹ ਪੂਰੀ ਯਾਤਰਾ ਦੌਰਾਨ ਦੇਖਣ ਯੋਗ ਰਿਹਾ।

ਅੰਮ੍ਰਿਤਪਾਲ ਸਿੰਘ , ਪੰਜਾਬੀ ਜਾਗਰਣ : ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਅਧਿਕਾਰਤ ਜਾਣਕਾਰੀ ਸਾਂਝੇ ਕਰਦੇ ਹੋਏ ਦੱਸਿਆ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 10 ਅਕਤੂਬਰ ਨੂੰ ਰਸਮੀ ਤੌਰ 'ਤੇ ਸਮਾਪਤ ਹੋ ਜਾਵੇਗੀ।
ਇਸ ਸਾਲ ਦੀ ਯਾਤਰਾ 23 ਮਈ ਨੂੰ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹੇ ਗਏ ਸਨ। ਕਿਵਾੜ ਖੁੱਲ੍ਹਣ ਤੋਂ ਬਾਅਦ ਭਾਰਤ ਅਤੇ ਵਿਦੇਸ਼ਾਂ ਤੋਂ 2,38,000 ਤੋਂ ਵੱਧ ਸ਼ਰਧਾਲੂ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਕਰ ਚੱਕੇ ਹਨ। ਸ਼ਰਧਾਲੂਆਂ ਦਾ ਉਤਸ਼ਾਹ ਪੂਰੀ ਯਾਤਰਾ ਦੌਰਾਨ ਦੇਖਣ ਯੋਗ ਰਿਹਾ। ਇਸ ਸਮੇਂ ਹੇਮਕੁੰਟ ਘਾਟੀ ਫੁੱਲਾਂ ਨਾਲ ਭਰਪੂਰ ਹੈ। ਫੁੱਲਾਂ ਦੀ ਘਾਟੀ ਵਿੱਚ ਖਿੜਨ ਵਾਲੇ ਹਰ ਪ੍ਰਕਾਰ ਦੇ ਫੁੱਲ ਇੱਥੇ ਵੀ ਪੂਰੀ ਤਰ੍ਹਾਂ ਖਿੜੇ ਹੋਏ ਹਨ। ਇਸ ਦੇ ਨਾਲ ਦੁਰਲੱਭ ਬ੍ਰਹਮ ਕਮਲ, ਜੋ ਕਿ ਸਿਰਫ ਉੱਚ ਹਿਮਾਲੀਅਨ ਖੇਤਰਾਂ ਵਿੱਚ ਪਾਇਆ ਜਾਂਦਾ ਹੈ, ਵੀ ਪੂਰੀ ਤਰ੍ਹਾਂ ਖਿੜਿਆ ਹੋਇਆ ਹੈ। ਸ਼ਰਧਾਲੂਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਇਸ ਸੁਹਾਵਣੇ ਅਤੇ ਮਨਮੋਹਕ ਕੁਦਰਤੀ ਦ੍ਰਿਸ਼ ਦਾ ਆਨੰਦ ਲੈਣ ਲਈ ਸਮੇਂ ਸਿਰ ਯਾਤਰਾ ਕਰਨ। ਟਰੱਸਟ ਦੇ ਪ੍ਰਧਾਨ ਨਰਿੰਦਰ ਜੀਤ ਸਿੰਘ ਬਿੰਦਰਾ ਨੇ ਉੱਤਰਾਖੰਡ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ, ਸੁਰੱਖਿਆ ਬਲਾਂ, ਫੌਜ, ਵਲੰਟੀਅਰਾਂ ਅਤੇ ਸਮੁੱਚੀ ਸੰਗਤ ਦਾ ਯਾਤਰਾ ਦੌਰਾਨ ਸਹਿਯੋਗ ਲਈ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਬੇਨਤੀ ਕੀਤੀ ਕਿ ਸਾਰੇ ਸਬੰਧਤ ਵਿਭਾਗ ਅਤੇ ਵਲੰਟੀਅਰ ਯਾਤਰਾ ਦੇ ਬਾਕੀ ਸਮੇਂ ਦੌਰਾਨ ਆਪਣੀ ਨਿਰਸਵਾਰਥ ਸੇਵਾ ਜਾਰੀ ਰੱਖਣ, ਤਾਂ ਜੋ ਯਾਤਰਾ ਆਖਰੀ ਦਿਨ ਤੱਕ ਸੁਰੱਖਿਅਤ, ਅਨੁਸ਼ਾਸਿਤ ਅਤੇ ਸ਼ਰਧਾਲੂ-ਅਨੁਕੂਲ ਰਹੇ। ਉਨ੍ਹਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ 10 ਅਕਤੂਬਰ ਤੋਂ ਪਹਿਲਾਂ ਆਪਣੀ ਯਾਤਰਾ ਪੂਰੀ ਕਰ ਲੈਣ। ਇਸ ਤੋਂ ਬਾਅਦ ਉੱਚ ਹਿਮਾਲਿਆਈ ਖੇਤਰਾਂ ਵਿੱਚ ਸਰਦੀਆਂ ਦੀ ਬਰਫ਼ਬਾਰੀ ਕਾਰਨ ਕਿਵਾੜ ਬੰਦ ਰਹਿਣਗੇ।