ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦਾ ਹੋਇਆ ਪ੍ਰਸਾਰ
ਗਗਨਦੀਪ ਸਿੰਘ ਬੇਦੀ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਅੰਮ੍ਰਿਤਸਰ ਸ਼ਹਿਰੀ ਵਿਚ ਬੀਸੀ ਵਿੰਗ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਨਵ ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਸ਼ਹਿਰੀ ਪ੍ਰਧਾਨ ਸੁਰਜੀਤ
Publish Date: Fri, 17 Apr 2026 04:16 PM (IST)
Updated Date: Fri, 17 Apr 2026 04:18 PM (IST)

ਪਹਿਲਵਾਨ, ਪੰਡੋਰੀ ਅਤੇ ਦਾਸੂਵਾਲ ਨੇ ਸੌਂਪੇ ਨਿਯੁਕਤੀ ਪੱਤਰ ਗਗਨਦੀਪ ਸਿੰਘ ਬੇਦੀ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਅੰਮ੍ਰਿਤਸਰ ਸ਼ਹਿਰੀ ਵਿਚ ਬੀਸੀ ਵਿੰਗ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਨਵ ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਸ਼ਹਿਰੀ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ (ਕੌਂਸਲਰ), ਬੀਸੀ ਵਿੰਗ ਸ਼ਹਿਰੀ ਪ੍ਰਧਾਨ ਇੰਦਰਜੀਤ ਸਿੰਘ ਪਡੋਰੀ (ਕੌਂਸਲਰ), ਬੀਸੀ ਵਿੰਗ ਹਲਕਾ ਦੱਖਣੀ ਪ੍ਰਧਾਨ ਕੁਲਦੀਪ ਸਿੰਘ ਦਾਸੂਵਾਲ ਵੱਲੋਂ ਸਿਰੋਪਾਓ ਭੇਂਟ ਕਰ ਕੇ ਸਨਮਾਨਤ ਕੀਤਾ ਗਿਆ। ਨਵੀਆਂ ਨਿਯੁਕਤੀਆਂ ਵਿਚ ਮੀਤ ਪ੍ਰਧਾਨ ਬੀਸੀ ਵਿੰਗ ਅੰਮ੍ਰਿਤਸਰ ਸ਼ਹਿਰੀ ਮੁਖਤਾਰ ਸਿੰਘ, ਜਨਰਲ ਸਕੱਤਰ ਬੀਸੀ ਵਿੰਗ ਹਲਕਾ ਦੱਖਣੀ ਬਲਵਿੰਦਰ ਸਿੰਘ ਰਿਫੀ, ਜਨਰਲ ਸਕੱਤਰ ਬੀਸੀ ਵਿੰਗ ਅੰਮ੍ਰਿਤਸਰ ਸ਼ਹਿਰੀ ਕੁਲਦੀਪ ਸਿੰਘ, ਵਾਈਸ ਪ੍ਰਧਾਨ ਬੀਸੀ ਵਿੰਗ ਅੰਮ੍ਰਿਤਸਰ ਸ਼ਹਿਰੀ ਅਜੀਤ ਸਿੰਘ, ਜਨਰਲ ਸਕੱਤਰ ਬੀਸੀ ਵਿੰਗ ਹਲਕਾ ਦੱਖਣੀ ਗੁਰਮੀਤ ਸਿੰਘ, ਵਾਈਸ ਪ੍ਰਧਾਨ ਬੀਸੀ ਵਿੰਗ ਹਲਕਾ ਦੱਖਣੀ ਭੁਪਿੰਦਰ ਪ੍ਰੀਤ ਸਿੰਘ ਟਹਿਣੀ, ਵਾਈਸ ਪ੍ਰਧਾਨ ਬੀਸੀ ਵਿੰਗ ਹਲਕਾ ਦੱਖਣੀ ਗੁਰਮੀਤ ਸਿੰਘ ਸ਼ੀਨ੍ਹ, ਸੀਨੀਅਰ ਵਾਈਸ ਪ੍ਰਧਾਨ ਬੀਸੀ ਵਿੰਗ ਵਾਰਡ ਨੰਬਰ 43 ਵਿਕਰਮਜੀਤ ਨਿੱਕਾ, ਸੀਨੀਅਰ ਵਾਈਸ ਪ੍ਰਧਾਨ ਬੀਸੀ ਵਿੰਗ ਵਾਰਡ ਨੰਬਰ 43 ਅਜੀਤ ਸਿੰਘ ਅਤੇ ਸੀਨੀਅਰ ਵਾਈਸ ਪ੍ਰਧਾਨ ਬੀਸੀ ਵਿੰਗ ਵਾਰਡ ਨੰਬਰ 43 ਹਰਮਿੰਦਰ ਪਾਲ ਸਿੰਘ ਥਾਪੇ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਹਿਰੀ ਪ੍ਰਧਾਨ ਸੁਰਜੀਤ ਪਹਿਲਵਾਨ, ਬੀਸੀ ਵਿੰਗ ਸ਼ਹਿਰੀ ਪ੍ਰਧਾਨ ਇੰਦਰਜੀਤ ਸਿੰਘ ਪੰਡੋਰੀ ਅਤੇ ਬੀਸੀ ਵਿੰਗ ਹਲਕਾ ਦੱਖਣੀ ਪ੍ਰਧਾਨ ਕੁਲਦੀਪ ਸਿੰਘ ਦਾਸੂਵਾਲ ਨੇ ਕਿਹਾ ਕਿ ਸਾਰੇ ਮਿਹਨਤੀ ਅਤੇ ਜੁਝਾਰੂ ਆਗੂਆਂ ਨੂੰ ਪਾਰਟੀ ਵੱਲੋਂ ਅਹਿਮ ਜਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਜਿਸ ਤੇ ਉਹ ਨਵ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਹਨ ਅਤੇ ਉਮੀਦ ਕਰਦੇ ਹਨ ਕਿ ਸਾਰੇ ਅਹੁਦੇਦਾਰ ਪੂਰੀ ਤਨਦੇਹੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਮਾਧਿਅਮ ਨਾਲ ਲੋਕ ਸੇਵਾ ਵਿਚ ਹਾਜ਼ਰ ਰਹਿਣਗੇ। ਉਪਰੰਤ ਨਵ-ਨਿਯੁਕਤ ਅਹੁਦੇਦਾਰਾਂ ਨੇ ਵੀ ਮੀਡੀਆ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਵਾਇਆ ਤੇ ਉਹ ਮਿਲੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।