ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਵਸ ਪਹਿਲੀ ਸੰਤਬਰ ਨੂੰ ਮਨਾਇਆ ਜਾਵੇਗਾ
ਗੁਰਪ੍ਰੀਤ ਸਿਂਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਪਹਿਲੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ ਪਹਿਲੀ ਸਤੰਬਰ ਨੂੰ ਗੁਰਦੁਆਰਾ ਸਾਹਿਬ ਤਪ ਅਸਥਾਨ ਗੁਰ ਬਾਬਾ ਹੁੰਦਾਲ ਜੀ ਜੰਡਿਆਲਾ ਗੁਰੂ ਵਿਖੇ ਧੂੰਮਧਾਮ
Publish Date: Sat, 30 Aug 2025 04:09 PM (IST)
Updated Date: Sat, 30 Aug 2025 04:10 PM (IST)
ਗੁਰਪ੍ਰੀਤ ਸਿਂਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਪਹਿਲੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ ਪਹਿਲੀ ਸਤੰਬਰ ਨੂੰ ਗੁਰਦੁਆਰਾ ਸਾਹਿਬ ਤਪ ਅਸਥਾਨ ਗੁਰ ਬਾਬਾ ਹੁੰਦਾਲ ਜੀ ਜੰਡਿਆਲਾ ਗੁਰੂ ਵਿਖੇ ਧੂੰਮਧਾਮ ਨਾਲ ਮਨਾਇਆ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਰਦੁਆਰਾ ਬਾਬਾ ਹੁੰਦਾਲ ਜੀ ਦੇ ਮੁੱਖ ਸੇਵਾਦਾਰ ਸੰਤ ਬਾਬਾ ਪਰਮਾਨੰਦ ਨੇ ਦੱਸਿਆ ਅੱਜ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕਰਵਾਏ ਗਏ, ਜਦਕਿ ਪਹਿਲੀ ਸਤੰਬਰ ਨੂੰ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕਰਨ ਤੋਂ ਬਾਅਦ ਬਾਬਾ ਸ਼੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਗੁਰੂ ਜਸ ਗਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਸਮਾਗਮ ਦੌਰਾਨ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ। ਕੈਪਸ਼ਨ ਮੱਖ ਸ਼ੰਚਾਲੱਕ ਸੰਤ ਬਾਬਾ ਪਰਮਾਨੰਦ।