ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਐਤਵਾਰ ਨੂੰ ਸਿੱਖ ਪੰਥ ਦੀਆਂ ਤਿੰਨ ਅਹਿਮ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਇਨ੍ਹਾਂ ਸ਼ਖ਼ਸੀਅਤਾਂ ਵਿਚ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਈਸ਼ਰ ਸਿੰਘ ਧਾਰੋਵਾਲੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਬਾਬਾ ਜਸਵੀਰ ਸਿੰਘ ਖ਼ਾਲਸਾ ਅਤੇ ਦਲਬਾਰ ਸਿੰਘ ਛੀਨੀਵਾਲ ਸ਼ਾਮਲ ਹਨ। ਤਸਵੀਰਾਂ ਤੋਂ ਪਰਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਟਾਇਆ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਅਤੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕੁਝ ਸ਼ਖ਼ਸੀਅਤਾਂ ਆਪਣੇ ਜੀਵਨ ਦੌਰਾਨ ਕੌਮ ਤੇ ਸਮਾਜ ਲਈ ਵੱਡੇ ਕਾਰਜ ਕਰ ਕੇ ਜਾਂਦੀਆਂ ਹਨ, ਜਿਨ੍ਹਾਂ ਤੋਂ ਅਗਲੀਆਂ ਪੀੜ੍ਹੀਆਂ ਨੂੰ ਸਦਾ ਪੇ੍ਰਰਨਾ ਮਿਲਦੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਨ੍ਹਾਂ ਤਿੰਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਗਈਆਂ ਹਨ ਉਨ੍ਹਾਂ ਦਾ ਜੀਵਨ ਵੀ ਪੇ੍ਰਰਨਾਮਈ ਹੈ।

ਉਨ੍ਹਾਂ ਸ਼ਹੀਦ ਭਾਈ ਈਸ਼ਰ ਸਿੰਘ ਧਾਰੋਵਾਲੀ ਬਾਰੇ ਗੱਲ ਕਰਦਿਆਂ ਕਿਹਾ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਮਹੰਤਾ ਕੋਲੋਂ ਆਜ਼ਾਦ ਕਰਵਾਉਣ ਲਈ ਭਾਈ ਈਸ਼ਰ ਸਿੰਘ ਨੇ ਆਪਣੀ ਸ਼ਹਾਦਤ ਦੇ ਕੇ ਕੌਮ ਲਈ ਪੂਰਨੇ ਪਾਏ। ਉਨ੍ਹਾਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਸਾਕੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀਆਂ ਸ਼ਹਾਦਤਾਂ ਨੇ ਕੌਮ ਨੂੰ ਨਵੀਂ ਊਰਜਾ ਦਿੱਤੀ ਅਤੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਪੰਥਕ ਹੱਥਾਂ ਵਿਚ ਆਇਆ। ਇਸ ਮੌਕੇ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਹੇ ਬਾਬਾ ਦਲਬਾਰ ਸਿੰਘ ਛੀਨੀਵਾਲ ਤੇ ਬਾਬਾ ਜਸਵੀਰ ਸਿੰਘ ਖ਼ਾਲਸਾ ਕਾਲਾਮਲ੍ਹਾ ਦੇ ਪੰਥਕ ਕਾਰਜਾਂ ਦੀ ਵੀ ਸ਼ਲਾਘਾ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਨੇ ਸੰਬੋਧਨ ਕੀਤਾ ਅਤੇ ਤਿੰਨਾਂ ਸ਼ਖ਼ਸੀਅਤਾਂ ਦੇ ਜੀਵਨ ਤੋਂ ਸੇਧ ਪ੍ਰਾਪਤ ਕਰਨ ਦੀ ਅਪੀਲ ਕੀਤੀ।

ਇਸ ਦੌਰਾਨ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿਰੋਪਾਓ ਦੇ ਕੇ ਨਵਾਜਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅੰਤਿ੍ਰੰਗ ਮੈਂਬਰ ਬਲਦੇਵ ਸਿੰਘ ਚੂੰਘਾਂ, ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਬਲਬੀਰ ਸਿੰਘ ਘੁੰਨਸ, ਹਰਪਾਲ ਸਿੰਘ ਜੱਲ੍ਹਾ, ਜਰਨੈਲ ਸਿੰਘ ਭੋਤਨਾ, ਭਾਈ ਮਨਜੀਤ ਸਿੰਘ, ਸਾਬਕਾ ਮੈਂਬਰ ਬੀਬੀ ਅਜਾਇਬ ਕੌਰ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਓਐੱਸਡੀ ਡਾ. ਸੁਖਬੀਰ ਸਿੰਘ, ਮੈਨੇਜਰ ਬਘੇਲ ਸਿੰਘ, ਨਰਿੰਦਰ ਸਿੰਘ, ਹਰਪਾਲ ਸਿੰਘ ਰੰਧਾਵਾ, ਜੋਗਿੰਦਰ ਸਿੰਘ, ਅਮਰਜੀਤ ਸਿੰਘ, ਭੁਪਿੰਦਰਜੀਤ ਸਿੰਘ, ਰਾਜਿੰਦਰ ਸਿੰਘ ਛੀਨੀਵਾਲ, ਪ੍ਰੀਤਪਾਲ ਸਿੰਘ, ਗੁਰਸੇਵਕ ਸਿੰਘ, ਗੁਰਮੇਲ ਸਿੰਘ ਛੀਨੀਵਾਲ, ਸੁਖਵੰਤ ਸਿੰਘ, ਬਲਵੰਤ ਸਿੰਘ, ਬੀਬੀ ਬਲਜਿੰਦਰ ਕੌਰ, ਬੀਬੀ ਸੁਖਵਿੰਦਰ ਕੌਰ, ਬੀਬੀ ਸਵਰਣਜੀਤ ਕੌਰ, ਧੰਨਾ ਸਿੰਘ, ਗੁਰਦੇਵ ਸਿੰਘ, ਆਗਿਆਪਾਲ ਸਿੰਘ ਆਦਿ ਮੌਜੂਦ ਸਨ।

Posted By: Jagjit Singh