ਨਿਗਮ ਨੇ ਹਾਥੀ ਗੇਟ, ਖਜ਼ਾਨਾ ਗੇਟ ਸਮੇਤ ਕਈ ਇਲਾਕਿਆਂ ’ਚ ਨਾਜਾਇਜ਼ ਕਬਜ਼ੇ ਹਟਾਏ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼ਹਿਰ ਦੀਆਂ ਸੜਕਾਂ, ਫੁੱਟਪਾਥਾਂ ਅਤੇ ਜਨਤਕ ਥਾਵਾਂ ਨੂੰ ਨਜਾਇਜ ਕਬਜਿਆਂ ਤੋਂ ਮੁਕਤ ਕਰਨ ਲਈ ਨਗਰ ਨਿਗਮ ਅੰਮ੍ਰਿਤਸਰ (ਐਮਸੀਏ) ਨੇ
Publish Date: Mon, 17 Aug 2026 06:56 PM (IST)
Updated Date: Mon, 17 Aug 2026 06:57 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼ਹਿਰ ਦੀਆਂ ਸੜਕਾਂ, ਫੁੱਟਪਾਥਾਂ ਅਤੇ ਜਨਤਕ ਥਾਵਾਂ ਨੂੰ ਨਜਾਇਜ ਕਬਜਿਆਂ ਤੋਂ ਮੁਕਤ ਕਰਨ ਲਈ ਨਗਰ ਨਿਗਮ ਅੰਮ੍ਰਿਤਸਰ (ਐਮਸੀਏ) ਨੇ ਸੋਮਵਾਰ ਨੂੰ ਹਾਥੀ ਗੇਟ, ਖਜ਼ਾਨਾ ਗੇਟ, ਬਾਹਰ ਭੱਦਰਕਾਲੀ ਅਤੇ ਅਰਬਨ ਹੱਟ ਦੇ ਬਾਹਰ, ਕ੍ਰਿਸਟਲ ਚੌਕ ਵਿਖੇ ਮੁਹਿੰਮ ਸ਼ੁਰੂ ਕੀਤੀ। ਜਨਤਕ ਥਾਵਾਂ ਤੇ ਰੱਖੇ ਸਾਮਾਨ ਨੂੰ ਜ਼ਬਤ ਕਰ ਲਿਆ ਗਿਆ। ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਨਿਰਦੇਸ਼ਾਂ ਹੇਠ ਚਲਾਈ ਗਈ ਇਸ ਕਾਰਵਾਈ ਦੀ ਅਗਵਾਈ ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਇੰਸਪੈਕਟਰ ਅਮਨ ਕੁਮਾਰ ਨੇ ਕੀਤੀ। ਸਕੱਤਰ-ਕਮ-ਅਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਅਤੇ ਅਸਟੇਟ ਅਫ਼ਸਰ ਧਰਮਿੰਦਰ ਜੀਤ ਸਿੰਘ ਨੇ ਕਾਰਵਾਈ ਦੀ ਨਿਗਰਾਨੀ ਕੀਤੀ। ਟੀਮ ਨੇ ਪੈਦਲ ਯਾਤਰੀਆਂ ਅਤੇ ਆਵਾਜਾਈ ਵਿਚ ਰੁਕਾਵਟ ਪਾਉਣ ਵਾਲੇ ਸਮਾਨ ਨੂੰ ਹਟਾ ਕੇ ਕਬਜ਼ੇ ਵਾਲੀਆਂ ਥਾਵਾਂ ਨੂੰ ਸਾਫ਼ ਕੀਤਾ। ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਹ ਦੁਬਾਰਾ ਨਾਜਾਇਜ਼ ਕਬਜ਼ੇ ਕਰਦੇ ਹਨ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਐਮਸੀਏ ਨੇ ਕਿਹਾ ਕਿ ਮੁਹਿੰਮ ਜਾਰੀ ਰਹੇਗੀ ਅਤੇ ਜਨਤਕ ਥਾਵਾਂ ਤੇ ਨਾਜਾਇਜ਼ ਕਬਜ਼ੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਨਿਗਮ ਨੇ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਇਸ ਮੁਹਿੰਮ ਵਿਚ ਸਹਿਯੋਗ ਦੀ ਅਪੀਲ ਕੀਤੀ।