ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕੈਂਪ ਲਗਾਇਆ
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਸਾਹਿਬ ਸਿੰਘ, ਡਿਪਟੀ ਡਾਇਰੈਕਟਰ ਡਾ: ਅਮਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫਸਰ ਡਾ. ਹਰਭਿੰਦਰ
Publish Date: Fri, 17 Apr 2026 04:27 PM (IST)
Updated Date: Fri, 17 Apr 2026 04:30 PM (IST)

ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਸਾਹਿਬ ਸਿੰਘ, ਡਿਪਟੀ ਡਾਇਰੈਕਟਰ ਡਾ: ਅਮਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫਸਰ ਡਾ. ਹਰਭਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਬਾਅਦ ਦੁਪਹਿਰ ਇੱਥੋਂ ਨਾਲ ਲਗਦੇ ਪਿੰਡ ਚੰਡੇ ਵਿਚ ਫਸਲਾਂ ਦੀ ਰਹਿੰਦ ਖੂੰਹਦ ਦੀ ਸਾਂਭ ਸੰਭਾਲ ਲਈ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿਚ ਇਲਾਕੇ ਦੇ ਅਗਾਂਹਵਧੂ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਇਸ ਕੈਂਪ ਦੀ ਦੇਖ ਰੇਖ ਡਾ: ਹਰਜਿੰਦਰ ਸਿੰਘ ਤੇ ਡਾ: ਸਿਕੰਦਰ ਸਿੰਘ ਵੱਲੋਂ ਕੀਤੀ ਗਈ। ਜਿਸ ਵਿਚ ਸਮੂਹ ਸਰਕਲ ਇੰਚਾਰਜ ਖੇਤੀਬਾੜੀ ਵਿਸਥਾਰ ਅਫਸਰਾਂ ਨੇ ਅਹਿਮ ਭੂਮਿਕਾ ਨਿਭਾ ਕੇ ਸਫਲ ਬਣਾਇਆ। ਬਲਾਕ ਖੇਤੀਬਾੜੀ ਅਫਸਰ ਡਾ: ਹਰਭਿੰਦਰ ਸਿੰਘ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਅਤੇ ਵਿਭਾਗ ਦੀਆਂ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਤੋ ਜਾਣੂੰ ਕਰਾਇਆ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਅਤੇ ਇਸ ਨੂੰ ਆਪਣੇ ਖੇਤਾਂ ਵਿਚ ਹੀ ਵਾਹੁਣ। ਡਾ: ਸਿਕੰਦਰ ਸਿੰਘ ਨੇ ਕਿਸਾਨਾ ਨੂੰ ਫਾਰਮਰ ਰਜਿਸਟਰੀ ਦੇ ਲੱਗ ਰਹੇ ਕੈਂਪਾਂ ਰਾਹੀ ਵੱਧ ਤੋ ਵੱਧ ਫਾਰਮਰ ਆਈਡੀ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਅਤੇ ਫਾਰਮ ਆਈਡੀ ਬਣਾਈਆਂ ਗਈਆਂ। ਇਸ ਮੌਕੇ ਕਿਸਾਨਾ ਨੂੰ ਖਾਦਾਂ ਦੀ ਵਰਤੋ ਅਤੇ ਪਾਣੀ ਦੀ ਸੁਚੱਜੀ ਵਰਤੋ ਸਬੰਧੀ ਜਾਗਰੂਕ ਕੀਤਾ ਗਿਆ। ਇਸ ਕੈਂਪ ਵਿਚ ਉਕਤ ਤੋਂ ਇਲਾਵਾ ਦਵਿੰਦਰ ਸਿੰਘ, ਸ਼ਰਨਜੀਤ ਸਿੰਘ, ਕਮਲ ਕਾਹਲੋ, ਤਿਲਕ ਰਾਜ, ਜ਼ਸਨਪ੍ਰੀਤ ਕੋਰ, ਰਵਨੀਤ ਸਿੰਘ, ਦਿਲਬਾਗ ਸਿੰਘ, ਸੁਖਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਧਰਮਿੰਦਰ ਸਿੰਘ, ਭੁਪਿੰਦਰ ਸਿੰਘ, ਵਿਨੋਦ ਕੁਮਾਰ, ਮਨਿੰਦਰ ਸਿੰਘ, ਪ੍ਰਗਟ ਸਿੰਘ, ਸਾਧੂ ਸਿੰਘ, ਕੁਲਬੀਰ ਸਿੰਘ, ਰਵੀਕਰਨ ਸਿੰਘ, ਸੁਖਵਿੰਦਰ ਸਿੰਘ ਅਤੇ ਜ਼ਸਵੰਤ ਸਿੰਘ ਸਮੇਤ ਹੋਰ ਵੀ ਅਗਾਂਹਵਧੂ ਕਿਸਾਨ ਹਾਜ਼ਰ ਸਨ।