ਵਰਕਰਾਂ ਦਾ ਜੋਸ਼ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤ ਨੀਂਹ : ਰਾਜਪੂਤਾਂ ਰਾਜਦੀਪ ਸਿੰਘ ਨੰਗਲ, ਪੰਜਾਬੀ ਜਾਗਰਣ ਚੌਕ ਮਹਿਤਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਕਸਬਾ ਮੱਲੀਆਂ ਵਿਖੇ ਕਰਵਾਈ ਗਈ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਸਰਕਲ ਮਹਿਤਾ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ
Publish Date: Thu, 24 Sep 2026 04:13 PM (IST)
Updated Date: Thu, 24 Sep 2026 04:15 PM (IST)
ਰਾਜਦੀਪ ਸਿੰਘ ਨੰਗਲ, ਪੰਜਾਬੀ ਜਾਗਰਣ ਚੌਕ ਮਹਿਤਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਕਸਬਾ ਮੱਲੀਆਂ ਵਿਖੇ ਕਰਵਾਈ ਗਈ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਸਰਕਲ ਮਹਿਤਾ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਿਲਆ। ਰੈਲੀ ਵਿੱਚ ਸ਼ਮੂਲੀਅਤ ਕਰਨ ਤੋਂ ਬਾਅਦ ਸਰਕਲ ਮਹਿਤਾ ਤੋਂ ਅਕਾਲੀ ਵਰਕਰਾਂ ਵਿਚ ਨਵਾਂ ਜੋਸ਼ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸਾਬਕਾ ਚੇਅਰਮੈਨ ਜਥੇਦਾਰ ਗੁਰਮੀਤ ਸਿੰਘ ਖੱਬੇ ਰਾਜਪੂਤਾਂ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਧਿਆਨ ਸਿੰਘ ਮਹਿਤਾ, ਸਰਕਲ ਮਹਿਤਾ ਦੇ ਪ੍ਰਧਾਨ ਲਖਵਿੰਦਰ ਸਿੰਘ ਖਾਲਸਾ ਅਤੇ ਯੂਥ ਵਿੰਗ ਦੇ ਪ੍ਰਧਾਨ ਜ਼ੋਰਾਵਰ ਸਿੰਘ ਬੱਬਾ ਵੱਲੋਂ ਕੀਤਾ ਗਿਆ। ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਵਜਿੰਦਰ ਪਾਲ ਸਿੰਘ ਗਾਂਧੀ ਨਿੱਬਰਵਿੰਡ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਦੌਰਾਨ ਜਥੇਦਾਰ ਗੁਰਮੀਤ ਸਿੰਘ ਖੱਬੇ ਰਾਜਪੂਤਾਂ ਅਤੇ ਸਰਕਲ ਪ੍ਰਧਾਨ ਲਖਵਿੰਦਰ ਸਿੰਘ ਖਾਲਸਾ ਨੇ ਆਖਿਆ ਕਿ ਰੈਲੀ ਸਪੱਸ਼ਟ ਕਰ ਦਿੱਤਾ ਹੈ ਕਿ ਜ਼ਮੀਨੀ ਪੱਧਰ ਤੇ ਪਾਰਟੀ ਦਾ ਵਰਕਰ ਅੱਜ ਵੀ ਪੂਰੀ ਚੜ੍ਹਦੀ ਕਲਾ ਵਿਚ ਮੈਦਾਨ ਅੰਦਰ ਡਟਿਆ ਹੋਇਆ ਹੈ। ਉਨਾਂ ਕਿਹਾ ਕਿ ਵਰਕਰਾਂ ਦਾ ਇਹ ਜੋਸ਼ ਅਤੇ ਜਜ਼ਬਾ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤ ਨੀਂਹ ਹੈ। ਇਸ ਮੌਕੇ ਬਲਜਿੰਦਰ ਸਿੰਘ ਬੁੱਟਰ, ਸਾਬਕਾ ਸਰਪੰਚ ਜਗਤਾਰ ਸਿੰਘ ਗੱਗੜਭਾਣਾ, ਸਪੋਰਟਸ ਵਿੰਗ ਦੇ ਚੇਅਰਮੈਨ ਬਲਜੀਤ ਪ੍ਰਧਾਨ, ਐੱਸਸੀ ਵਿੰਗ ਦੇ ਪ੍ਰਧਾਨ ਹਰਜੀਤ ਸਿੰਘ ਧਰਦਿਉ, ਬੀਸੀ ਵਿੰਗ ਦੇ ਪ੍ਰਧਾਨ ਪਰਵਿੰਦਰ ਸਿੰਘ ਗੱਗੜਭਾਣਾ, ਸਾਬਕਾ ਸਰਪੰਚ ਕੁਲਬੀਰ ਸਿੰਘ ਧਰਦਿਉ, ਸੈਕਟਰੀ ਸ਼ਮਸ਼ੇਰ ਸਿੰਘ ਸ਼ੇਰਾ, ਸਾਬਕਾ ਸਰਪੰਚ ਸੁਖਦੇਵ ਸਿੰਘ ਧਰਦਿਉ, ਗੁਰਲਾਲ ਸਿੰਘ ਲਾਲੀ, ਜਥੇ ਸਕੱਤਰ ਸਿੰਘ ਮਹਿਤਾ, ਸਾਬਕਾ ਸਰਪੰਚ ਜਸਵੰਤ ਸਿੰਘ ਧਰਦਿਉ, ਜਥੇ ਸਰਦੂਲ ਸਿੰਘ ਸੈਦੋਕੇ, ਜਥੇ ਕੁਲਵਿੰਦਰ ਸਿੰਘ ਸੈਦੋਕੇ, ਜਥੇ ਸਿਰਤਾਜ ਸਿੰਘ ਚੁੰਘ, ਪ੍ਰਿਤਪਾਲ ਸਿੰਘ ਮਹਿਤਾ, ਜਸਬੀਰ ਸਿੰਘ, ਐੱਸਜੀਪੀਸੀ ਲਖਬੀਰ ਸਿੰਘ ਬੁੱਟਰ, ਗੁਰਅੰਮ੍ਰਿਤਪਾਲ ਸਿੰਘ ਤੇ ਸਾਹਿਬ ਸਿੰਘ ਸਾਬੂ ਤੋਂ ਇਲਾਵਾ ਯੂਥ ਵਿੰਗ ਸਰਕਲ ਮਹਿਤਾ ਦੇ ਮੀਤ ਪ੍ਰਧਾਨ ਇੰਦਰਜੀਤ ਸਿੰਘ ਚੁੰਘ, ਯੂਥ ਵਿੰਗ ਦੇ ਜਿਲਾ ਮੀਤ ਪ੍ਰਧਾਨ ਪ੍ਰਭਸ਼ੇਰ ਸਿੰਘ ਸੈਦੋਕੇ ਅਤੇ ਯੂਥ ਵਿੰਗ ਪਿੰਡ ਚੁੰਘ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਸਮੇਤ ਵੱਡੀ ਗਿਣਤੀ ਵਿਚ ਨੌਜਵਾਨ ਮੌਜੂਦ ਸਨ।