ਧੀਆਂ ਦੀ ਸਿੱਖਿਆ ਨਾਲ ਬਦਲੇਗੀ ਸਮਾਜ ਦੀ ਤਸਵੀਰ : ਅਕਸ਼ੈ ਸ਼ਰਮਾ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਭਾਜਪਾ ਨੌਜਵਾਨ ਆਗੂ ਅਕਸ਼ੈ ਸ਼ਰਮਾ ਨੇ ਗੰਡਾ ਸਿੰਘ ਵਾਲਾ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਲੋਕਾਂ ਨੂੰ ਧੀਆਂ ਦੀ ਸਿੱਖਿਆ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਸਮਾਜ ਦੀ ਅਸਲ ਤਰੱਕੀ ਤਾਂ ਹੀ ਸੰਭਵ
Publish Date: Mon, 23 Nov 2026 04:23 PM (IST)
Updated Date: Mon, 23 Nov 2026 04:25 PM (IST)
ਗੰਡਾ ਸਿੰਘ ਵਾਲਾ ਵਿਖੇ ਜਾਗਰਣ ਦੌਰਾਨ ਭਾਜਪਾ ਯੁਵਾ ਆਗੂ ਨੇ ਸਿੱਖਿਆ ਰੁਜ਼ਗਾਰ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਭਾਜਪਾ ਨੌਜਵਾਨ ਆਗੂ ਅਕਸ਼ੈ ਸ਼ਰਮਾ ਨੇ ਗੰਡਾ ਸਿੰਘ ਵਾਲਾ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਲੋਕਾਂ ਨੂੰ ਧੀਆਂ ਦੀ ਸਿੱਖਿਆ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਸਮਾਜ ਦੀ ਅਸਲ ਤਰੱਕੀ ਤਾਂ ਹੀ ਸੰਭਵ ਹੈ, ਜਦੋਂ ਹਰ ਧੀ ਅਤੇ ਹਰ ਬੱਚਾ ਪੜ੍ਹਿਆ-ਲਿਿਖਆ ਹੋਵੇ। ਉਨ੍ਹਾਂ ਕਿਹਾ ਕਿ ਇੱਕ ਧੀ ਦੇ ਪੜ੍ਹੇ-ਲਿਖੇ ਹੋਣ ਨਾਲ ਸਿਰਫ਼ ਇੱਕ ਪਰਿਵਾਰ ਹੀ ਨਹੀਂ, ਸਗੋਂ ਆਉਣ ਵਾਲੀਆਂ ਦੋ ਪੀੜ੍ਹੀਆਂ ਦਾ ਭਵਿੱਖ ਵੀ ਸੰਵਰਦਾ ਹੈ। ਇਸ ਲਈ ਮਾਪਿਆਂ ਨੂੰ ਆਪਣੀਆਂ ਧੀਆਂ ਦੀ ਪੜ੍ਹਾਈ ਨੂੰ ਪਹਿਲ ਦੇਣੀ ਚਾਹੀਦੀ ਹੈ। ਅਕਸ਼ੈ ਸ਼ਰਮਾ ਨੇ ਕਿਹਾ ਕਿ ਉਹ ਮਾਤਾ ਰਾਣੀ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਨ ਕਿ ਅਗਲੇ 365 ਦਿਨਾਂ ਬਾਅਦ ਜਦੋਂ ਉਹ ਮੁੜ ਇਸ ਇਲਾਕੇ ਵਿੱਚ ਆਉਣ ਤਾਂ ਇੱਥੋਂ ਦੇ ਹਰ ਘਰ ਵਿੱਚ ਖੁਸ਼ੀਆਂ ਹੋਣ, ਨੌਜਵਾਨਾਂ ਕੋਲ ਰੁਜ਼ਗਾਰ ਹੋਵੇ ਅਤੇ ਹਰ ਬੱਚਾ ਸਿੱਖਿਆ ਪ੍ਰਾਪਤ ਕਰ ਰਿਹਾ ਹੋਵੇ। ਉਨ੍ਹਾਂ ਕਿਹਾ ਕਿ ਪੜ੍ਹੇ-ਲਿਖੇ ਨੌਜਵਾਨ ਹੀ ਗੰਡਾ ਸਿੰਘ ਵਾਲਾ ਦੀ ਤਸਵੀਰ ਅਤੇ ਤਕਦੀਰ ਬਦਲ ਸਕਦੇ ਹਨ। ਉਨ੍ਹਾਂ ਜਾਗਰਣ ਰਾਹੀਂ ਲੋਕਾਂ ਨੂੰ ਸਮਾਜਿਕ ਅਤੇ ਸਿਆਸੀ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਜਾਗਰਣ ਵਿੱਚ ਸਿਰਫ਼ ਰਾਤ ਭਰ ਜਾਗਣਾ ਹੀ ਕਾਫ਼ੀ ਨਹੀਂ ਹੈ, ਸਗੋਂ ਸਮਾਜ ਨੂੰ ਉਨ੍ਹਾਂ ਮੁੱਦਿਆਂ ਪ੍ਰਤੀ ਵੀ ਜਾਗਣਾ ਪਵੇਗਾ, ਜਿਨ੍ਹਾਂ ਦੀ ਅਣਦੇਖੀ ਕਾਰਨ ਅੱਜ ਨੌਜਵਾਨ ਬੇਰੁਜ਼ਗਾਰੀ ਅਤੇ ਨਸ਼ਿਆਂ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਅਕਸ਼ੈ ਸ਼ਰਮਾ ਨੇ ਕਿਹਾ ਕਿ ਚੋਣਾਂ ਸਮੇਂ ਹਰ ਪਾਰਟੀ ਅਤੇ ਹਰ ਆਗੂ ਲੋਕਾਂ ਕੋਲ ਵੋਟਾਂ ਮੰਗਣ ਲਈ ਆਵੇਗਾ, ਪਰ ਲੋਕਾਂ ਨੂੰ ਉਨ੍ਹਾਂ ਤੋਂ ਪਿਛਲੇ ਪੰਜ ਸਾਲਾਂ ਦਾ ਹਿਸਾਬ ਜ਼ਰੂਰ ਲੈਣਾ ਚਾਹੀਦਾ ਹੈ। ਉਨ੍ਹਾਂ ਮਾਵਾਂ, ਭੈਣਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਗੂਆਂ ਨੂੰ ਸਵਾਲ ਕਰਨ ਕਿ ਜਦੋਂ ਉਨ੍ਹਾਂ ਦੇ ਬੱਚਿਆਂ ਨੂੰ ਨੌਕਰੀ ਦੀ ਲੋੜ ਸੀ ਤਾਂ ਉਹ ਕਿੱਥੇ ਸਨ? ਜਦੋਂ ਨੌਜਵਾਨ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਜਾ ਰਹੇ ਸਨ ਤਾਂ ਉਨ੍ਹਾਂ ਦੀ ਸਾਰ ਕਿਸ ਨੇ ਲਈ? ਜਦੋਂ ਗਰੀਬ ਪਰਿਵਾਰਾਂ ਲਈ ਇੱਕ ਸਮੇਂ ਦੀ ਰੋਟੀ ਦਾ ਪ੍ਰਬੰਧ ਕਰਨਾ ਵੀ ਮੁਸ਼ਕਲ ਹੋ ਗਿਆ ਸੀ ਤਾਂ ਉਨ੍ਹਾਂ ਦੀ ਮਦਦ ਲਈ ਕੌਣ ਅੱਗੇ ਆਇਆ? ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਆਮ ਆਦਮੀ ਕੋਲ ਵੋਟ ਦੇ ਰੂਪ ਵਿੱਚ ਸਭ ਤੋਂ ਵੱਡੀ ਤਾਕਤ ਹੈ। ਇਹ ਵੋਟ ਸਿਰਫ਼ ਕਿਸੇ ਆਗੂ ਜਾਂ ਪਾਰਟੀ ਨੂੰ ਜਿਤਾਉਣ ਦਾ ਸਾਧਨ ਨਹੀਂ, ਸਗੋਂ ਆਉਣ ਵਾਲੇ ਪੰਜ ਸਾਲਾਂ ਲਈ ਨੌਜਵਾਨ ਪੀੜ੍ਹੀ ਦਾ ਭਵਿੱਖ ਤੈਅ ਕਰਨ ਦਾ ਅਧਿਕਾਰ ਹੈ। ਇਸ ਲਈ ਜਾਤ-ਪਾਤ, ਧਰਮ ਜਾਂ ਸਿਆਸੀ ਨਾਅਰਿਆਂ ਤੋਂ ਉੱਪਰ ਉੱਠ ਕੇ ਸਿੱਖਿਆ, ਰੁਜ਼ਗਾਰ, ਨਸ਼ਾ ਮੁਕਤੀ ਅਤੇ ਇਲਾਕੇ ਦੇ ਵਿਕਾਸ ਨੂੰ ਆਧਾਰ ਬਣਾ ਕੇ ਵੋਟ ਪਾਉਣੀ ਚਾਹੀਦੀ ਹੈ।