ਜਰਨੈਲ ਸਿੰਘ ਤੱਗੜ, ਕੱਥੂਨੰਗਲ :

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਤੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਦੀ ਅਗਵਾਈ ਵਿਚ ਜ਼ੋਨ ਬਾਬਾ ਬੁੱਢਾ ਸਾਹਿਬ ਜੀ ਤੇ ਕੱਥੂਨੰਗਲ ਵੱਲੋਂ ਸਾਰੇ ਪਿੰਡਾਂ ਨੂੰ ਲਾਮਬੰਦ ਕਰ ਕੇ ਤਿੰਨ ਖੇਤੀ ਕਾਨੂੰਨਾਂ ਦੇ 1 ਸਾਲ ਪੂਰਾ ਹੋਣ 'ਤੇ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਤੇ ਮੁਲਾਜ਼ਮਾਂ ਵੱਲੋਂ ਭਾਜਪਾ ਆਗੂਆਂ ਦੇ ਘਰਾਂ ਤੇ ਦਫ਼ਤਰਾਂ ਦੇ ਿਘਰਾਓ ਕਰ ਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਆਗੂਆਂ ਨੇ ਕਿਹਾ ਕਿ ਦਿੱਲੀ ਮੋਰਚੇ ਨੂੰ ਹੋਰ ਮਜ਼ਬੂਤ ਕਰਨ ਲਈ 5 ਜੁਲਾਈ ਨੂੰ ਅੰਮਿ੍ਤਸਰ ਜ਼ਿਲ੍ਹੇ ਤੋਂ ਵੱਡਾ ਜੱਥਾ ਦਿੱਲੀ ਨੂੰ ਰਵਾਨਾ ਕੀਤਾ ਜਾਵੇਗਾ। ਦਿੱਲੀ ਮੋਰਚੇ ਵਿਚ ਆਮ ਵਰਗਾਂ ਦਾ ਵੀ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਭਵਿੱਖ 'ਚ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ। ਜ਼ੋਨ ਕੱਥੂਨੰਗਲ ਦੇ ਪ੍ਰਧਾਨ ਸਵਿੰਦਰ ਸਿੰਘ ਰੂਪੋਵਾਲੀ, ਜ਼ੋਨ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਧਾਨ ਗੁਰਭੇਜ ਸਿੰਘ ਝੰਡੇ, ਟੇਕ ਸਿੰਘ ਝੰਡੇ, ਮੇਜਰ ਸਿੰਘ ਅਬਦਲ, ਹਰਦੀਪ ਸਿੰਘ ਭੰਗਲੀ, ਅਮਰੀਕ ਸਿੰਘ ਕੋਟਲਾ, ਹਰਦੀਪ ਸਿੰਘ, ਗੁਰਲਾਲ ਸਿੰਘ ਮਾਨ ਆਦਿ ਨੇ ਦੱਸਿਆ ਕਿ ਪਿੰਡਾਂ ਵਿਚ ਵੱਡੇ ਪੱਧਰ 'ਤੇ ਲਾਮਬੰਦੀ ਕੀਤੀ ਜਾ ਰਹੀ ਹੈ। ਲੋਕਾਂ ਵਿਚ ਜਥੇਬੰਦੀ ਪ੍ਰਤੀ ਭਰੋਸਾ ਵਧ ਰਿਹਾ ਹੈ।