ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ 20 ਮਈ ਨੂੰ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ’ਚ ਰਵਾਨਾ ਹੋਵੇਗਾ ਪਹਿਲਾ ਜਥਾ
ਯਾਤਰਾ 20 ਮਈ ਨੂੰ ਰਿਸ਼ੀਕੇਸ਼ ਤੋਂ ਪੰਜ ਪਿਆਰਿਆ ਦੀ ਅਗਵਾਈ ਹੇਠ ਪਹਿਲੇ ਜਥੇ ਦੇ ਰੂਪ ਵਿਚ ਰਵਾਨਾ ਹੋਵੇਗੀ। ਰਾਜਪਾਲ ਨੇ ਯਾਤਰਾ ਦੇ ਰੂਟਾਂ 'ਤੇ ਤਿਆਰੀਆਂ, ਪ੍ਰਬੰਧਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਸਾਰੇ ਸਬੰਧਤ ਵਿਭਾਗ ਸ਼ਰਧਾਲੂਆਂ ਲਈ ਸੁਰੱਖਿਅਤ, ਸੁਚਾਰੂ ਅਤੇ ਸੁਵਿਧਾਜਨਕ ਯਾਤਰਾ ਨੂੰ ਯਕੀਨੀ ਬਣਾਉਂਣ ਲਈ ਤਾਲਮੇਲ ਨਾਲ ਕੰਮ ਕਰਨਗੇ।
Publish Date: Wed, 18 Mar 2026 09:44 AM (IST)
Updated Date: Wed, 18 Mar 2026 09:46 AM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ: ਉਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਨਾਲ ਲੋਕ ਭਵਨ ਵਿਖੇ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਆਉਣ ਵਾਲੇ ਸਮੇਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੀਆਂ ਤਿਆਰੀਆਂ ਅਤੇ 23 ਮਈ ਨੂੰ ਕਿਵਾੜ ਖੁੱਲ੍ਹਣ ਬਾਰੇ ਜਾਣਕਾਰੀ ਸਾਂਝੀ ਕੀਤੀ। ਬਿੰਦਰਾ ਨੇ ਦੱਸਿਆ ਕਿ ਇਸ ਸਾਲ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰੇ ਦੇ ਕਿਵਾੜ ਨੂੰ ਰਸਮੀ ਤੌਰ 'ਤੇ 23 ਮਈ ਨੂੰ ਸ਼ਰਧਾਲੂਆਂ ਲਈ ਖੋਲ੍ਹਿਆ ਜਾਵੇਗਾ।
ਯਾਤਰਾ 20 ਮਈ ਨੂੰ ਰਿਸ਼ੀਕੇਸ਼ ਤੋਂ ਪੰਜ ਪਿਆਰਿਆ ਦੀ ਅਗਵਾਈ ਹੇਠ ਪਹਿਲੇ ਜਥੇ ਦੇ ਰੂਪ ਵਿਚ ਰਵਾਨਾ ਹੋਵੇਗੀ। ਰਾਜਪਾਲ ਨੇ ਯਾਤਰਾ ਦੇ ਰੂਟਾਂ 'ਤੇ ਤਿਆਰੀਆਂ, ਪ੍ਰਬੰਧਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਸਾਰੇ ਸਬੰਧਤ ਵਿਭਾਗ ਸ਼ਰਧਾਲੂਆਂ ਲਈ ਸੁਰੱਖਿਅਤ, ਸੁਚਾਰੂ ਅਤੇ ਸੁਵਿਧਾਜਨਕ ਯਾਤਰਾ ਨੂੰ ਯਕੀਨੀ ਬਣਾਉਂਣ ਲਈ ਤਾਲਮੇਲ ਨਾਲ ਕੰਮ ਕਰਨਗੇ। ਰਾਜਪਾਲ ਨੇ ਟਰੱਸਟ, ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਵਿਚਕਾਰ ਸਥਾਪਿਤ ਪ੍ਰਭਾਵਸ਼ਾਲੀ ਤਾਲਮੇਲ ਦੀ ਸ਼ਲਾਘਾ ਕਰਦੇ ਕਿਹਾ ਕਿ ਇਸ ਯਾਤਰਾ ਦੇ ਸਫਲ ਆਯੋਜਨ ਲਈ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਫਲਤਾ ਅਤੇ ਭਾਰਤ ਅਤੇ ਵਿਦੇਸ਼ਾਂ ਤੋਂ ਆਉਂਣ ਵਾਲੇ ਸ਼ਰਧਾਲੂਆਂ ਲਈ ਇਕ ਸੁਹਾਵਣਾ, ਸੁਰੱਖਿਅਤ ਅਤੇ ਯਾਤਰਾ ਦੀ ਕਾਮਨਾ ਵੀ ਕੀਤੀ।