- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ ਹੋਵੇਗੀ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ ਹੋਵੇਗੀ।
ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਖੇ 20 ਜੂਨ ਨੂੰ ਦੁਪਹਿਰ 12 ਵਜੇ ਬੁਲਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਇਕੱਤਰਤਾ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਪੱਤਰ ਭੇਜ ਦਿੱਤੇ ਗਏ ਹਨ।