ਸ੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ ਦਾ ਆਗਾਜ਼; ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਪਹਿਲਾ ਜਥਾ ਜੈਕਾਰਿਆਂ ਦੀ ਗੂੰਜ 'ਚ ਰਵਾਨਾ
ਸ੍ਰੀ ਹੇਮਕੁੰਟ ਸਾਹਿਬ ਦੀ 2026 ਦੀ ਯਾਤਰਾ ਪੰਜ ਪਿਆਰਿਆ ਦੀ ਅਗਵਾਈ ਵਿੱਚ ਗੁਰਦੁਆਰਾ ਰਿਸ਼ੀਕੇਸ਼ ਤੋਂ ਪੰਜਾ ਪਿਆਰਿਆ ਦੀ ਅਗਵਾਈ ਵਿੱਚ ਪਹਿਲਾ ਜਥਾ ਰਵਾਨਾ ਹੋਇਆ। ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ ਜਿਸ ਤੋਂ ਬਾਅਦ ਜੈਕਾਰਿਆਂ ਦੀ ਗੁੰਜ ਵਿਚ ਪੰਜ ਪਿਆਰਿਆ ਦੀ ਅਗਵਾਈ ਵਿਚ ਪਹਿਲਾਂ ਜਥਾ ਰਵਾਨਾ ਹੋਇਆ ਅਤੇ 23 ਮਈ ਨੂੰ ਦਰਸ਼ਨਾਂ ਲਈ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁਲਣਗੇ। ਇਸ ਸਮਾਰੋਹ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ, ਸੰਤ ਸਮਾਜ ਦੇ ਨੁਮਾਇੰਦੇ ਅਤੇ ਉਤਰਾਖੰਡ ਦੀਆਂ ਸੰਗਤਾਂ ਤੋਂ ਇਲਾਵਾ ਦੇਸ਼ ਵਿਦੇਸ਼ ਤੋਂ ਸੰਗਤਾਂ ਸ਼ਾਮਲ ਹੋਈਆਂ।
Publish Date: Wed, 20 May 2026 01:32 PM (IST)
Updated Date: Wed, 20 May 2026 01:34 PM (IST)

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ੍ਰੀ ਹੇਮਕੁੰਟ ਸਾਹਿਬ ਦੀ 2026 ਦੀ ਯਾਤਰਾ ਪੰਜ ਪਿਆਰਿਆ ਦੀ ਅਗਵਾਈ ਵਿੱਚ ਗੁਰਦੁਆਰਾ ਰਿਸ਼ੀਕੇਸ਼ ਤੋਂ ਪੰਜਾ ਪਿਆਰਿਆ ਦੀ ਅਗਵਾਈ ਵਿੱਚ ਪਹਿਲਾ ਜਥਾ ਰਵਾਨਾ ਹੋਇਆ। ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ ਜਿਸ ਤੋਂ ਬਾਅਦ ਜੈਕਾਰਿਆਂ ਦੀ ਗੁੰਜ ਵਿਚ ਪੰਜ ਪਿਆਰਿਆ ਦੀ ਅਗਵਾਈ ਵਿਚ ਪਹਿਲਾਂ ਜਥਾ ਰਵਾਨਾ ਹੋਇਆ ਅਤੇ 23 ਮਈ ਨੂੰ ਦਰਸ਼ਨਾਂ ਲਈ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁਲਣਗੇ। ਇਸ ਸਮਾਰੋਹ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ, ਸੰਤ ਸਮਾਜ ਦੇ ਨੁਮਾਇੰਦੇ ਅਤੇ ਉਤਰਾਖੰਡ ਦੀਆਂ ਸੰਗਤਾਂ ਤੋਂ ਇਲਾਵਾ ਦੇਸ਼ ਵਿਦੇਸ਼ ਤੋਂ ਸੰਗਤਾਂ ਸ਼ਾਮਲ ਹੋਈਆਂ।
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਕਿਹਾ ਕਿ ਯਾਤਰਾ ਦੀ ਆਰੰਭਤਾ ਵਿਸ਼ੇਸ਼ ਸਮਾਗਮ ਰਾਹੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਰਿਸ਼ੀਕੇਸ਼ ਵਿਖੇ ਹੋਈ ਹੈ, ਯਾਤਰਾ ਦੇ ਪ੍ਰਬੰਧ ਮੁਕੰਮਲ ਹਨ 23 ਮਈ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲਣਗੇ। ਰਿਸ਼ੀਕੇਸ਼ ਵਿਖੇ ਹੋਏ ਸਮਾਗਮ ਵਿਚਇਸ ਸਮਾਰੋਹ ਵਿਚ ਉਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ, ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਵੀ ਸ਼ਮੂਲੀਅਤ ਕਰਨ ਆਉਣਾ ਸੀ, ਉਹ ਸਾਬਕਾ ਮੁੱਖ ਮੰਤਰੀ ਭੁਵਨ ਚੰਦ ਖੜੂਰੀ ਜਿਨ੍ਹਾਂ ਦਾ ਕੱਲ ਦੇਹਾਂਤ ਹੋ ਗਿਆ ਸੀ, ਉਹਨਾਂ ਦੇ ਸਸਕਾਰ ਵਿਚ ਸ਼ਮੂਲੀਅਤ ਕਰਨ ਜਾਣ ਕਾਰਨ ਨਹੀਂ ਪਹੁੰਚ ਸਕੇ। ਮੁੱਖ ਮੰਤਰੀ ਅਤੇ ਰਾਜਪਾਲ ਨੇ ਸੰਗਤਾਂ ਪਾਸੋਂ ਖਿਮਾਂ ਮੰਗਦਿਆ ਯਾਤਰਾ ਲਈ ਸ਼ਭਕਾਮਨਾ ਭੇਜਦਿਆ ਸਰਕਾਰ ਵਲੋਂ ਹਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।
ਬਿੰਦਰਾ ਅਤੇ ਸਖਸ਼ੀਅਤਾਂ ਵੱਲੋ ਸਿੱਖ ਵਿਰਾਸਤ ਸਬੰਧੀ ਦੋ ਕਿਤਾਬਾਂ ਰਸਮੀ ਤੌਰ 'ਤੇ ਜਾਰੀ ਕੀਤੀਆਂ ਗਈਆਂ। ਬਿੰਦਰਾ ਤੇ ਕਿਹਾ ਕਿ ਇਹ ਕਿਤਾਬਾਂ ਸ਼ਰਧਾਲੂਆਂ ਦੇ ਅਧਿਆਤਮਿਕ ਅਤੇ ਇਤਿਹਾਸਕ ਗਿਆਨ ਨੂੰ ਵਧਾਉਂਣ ਦੇ ਉਦੇਸ਼ ਨਾਲ ਤਿਆਰ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਿੱਖ ਭਾਈਚਾਰੇ ਦੇ 8 ਸਾਲਾ ਏਆਈ ਪ੍ਰਤਿਭਾਸ਼ਾਲੀ ਮਾਸਟਰ ਰਣਵੀਰ ਸਿੰਘ ਸਚਦੇਵਾ ਨੂੰ ਸ਼ਾਨਦਾਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਬਿੰਦਰਾ ਤੇ ਕਿਹਾ ਕਿ ਰਣਵੀਰ ਸਿੰਘ ਸਚਦੇਵਾ ਜਿਨ੍ਹਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਐਪਲ ਦੇ ਸੀਈਓ ਟਿਮ ਕੁੱਕ, ਗੂਗਲ ਦੇ ਸੀਈਓ ਸੁੰਦਰ ਪਿਚਾਈ ਅਤੇ ਓਪਨ ਏਆਈ ਦੇ ਸੀਈਓ ਸੈਮ ਅਲਟਮੈਨ ਸਮੇਤ ਕਈ ਵਿਸ਼ਵ ਪੱਧਰ 'ਤੇ ਪ੍ਰਸਿੱਧ ਹਸਤੀਆਂ ਵੱਲੋਂ ਪ੍ਰਸ਼ੰਸਾ ਕੀਤੀ ਗਈ ਹੈ, ਸਿੱਖ ਕਦਰਾਂ-ਕੀਮਤਾਂ ਅਤੇ ਆਧੁਨਿਕ ਨਵੀਨਤਾ ਦੇ ਇਕ ਸੁੰਦਰ ਮਿਸ਼ਰਣ ਨੂੰ ਦਰਸਾਉਂਦੇ ਹਨ, ਬਚਪਨ ਤੋਂ ਹੀ ਆਰਟੀਫੀਸ਼ੀਅਲ ਇੰਟੈਲੀਜੈਂਸ, ਕੋਡਿੰਗ ਅਤੇ ਸੰਯੁਕਤ ਰਾਸ਼ਟਰ ਨਿਊਯਾਰਕ ਅਤੇ ਏਆਈ ਫਾਰ ਗੁੱਡ ਸਵਿਟਜ਼ਰਲੈਂਡ ਵਰਗੇ ਅੰਤਰਰਾਸ਼ਟਰੀ ਮੰਚ 'ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ।
ਇਸ ਮੌਕੇ ਇਕ ਨਵੇਂ ਅਜਾਇਬ ਘਰ "ਦਾਸਤਾਨ-ਏ-ਸਿਖੀ" ਦਾ ਉਦਘਾਟਨ ਕੀਤਾ ਗਿਆ। ਸਿੱਖ ਇਤਿਹਾਸ, ਵਿਰਾਸਤ ਅਤੇ ਗੁਰੂ ਪਰੰਪਰਾ ਨਾਲ ਸਬੰਧਤ ਪਵਿੱਤਰ ਸਮਾਗਮਾਂ ਨੂੰ ਸਮਰਪਿਤ ਇਹ ਅਜਾਇਬ ਘਰ ਸ਼ਰਧਾਲੂਆਂ ਅਤੇ ਆਉਂਣ ਵਾਲੀਆਂ ਪੀੜ੍ਹੀਆਂ ਲਈ ਗਿਆਨ ਦੇ ਇਕ ਮਹੱਤਵਪੂਰਨ ਕੇਂਦਰ ਵਜੋਂ ਕੰਮ ਕਰੇਗਾ। ਬਿੰਦਰਾ ਨੇ ਦੱਸਿਆ ਕਿ ਇਹ ਪਰੰਪਰਾਗਤ ਵਿਦਾਇਗੀ ਸਮਾਗਮ ਹਿਮਾਲਿਆ ਵਿਚ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੀ ਆਰੰਭਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਸਮਾਗਮ ਮੌਕੇ ਅਰਦਾਸ, ਸ਼ਬਦ ਕੀਰਤਨ ਸਮਾਗਮ ਵਿਚ ਸ਼ਮੂਲੀਅਤ ਕਰਨ ਵਾਲੀਆਂ ਸਖਸ਼ੀਆਂ ਤੇ ਸੰਗਤਾ ਦਾ ਧੰਨਵਾਦ ਕੀਤਾ।