- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਸਬੰਧਤ ਇਨ੍ਹਾਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਹੱਲ ਕਰਨਾ ਚਾਹੀਦਾ ਹੈ। ਇਸ ਸਮੇਂ ਝੋਨੇ ਦੀ ਫ਼ਸਲ ਲਈ ਬਿਜਲੀ ਅਤੇ ਖਾਦਾਂ ਦਾ ਸੰਕਟ ਬਣਿਆ ਹੋਇਆ ਹੈ, ਜਿਸ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਵੱਲੋਂ 14 ਸਤੰਬਰ 2026 ਤੋਂ ਪੰਜਾਬ ਸਰਕਾਰ ਦੇ 9 ਮੰਤਰੀਆਂ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਘਰਾਂ ਅੱਗੇ ਮੋਰਚੇ ਲਗਾਏ ਜਾ ਰਹੇ ਹਨ। ਇਨ੍ਹਾਂ ਮੋਰਚਿਆਂ ਰਾਹੀਂ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਹੋਰ ਵਰਗਾਂ ਨਾਲ ਸਬੰਧਤ ਅਹਿਮ ਮੰਗਾਂ ਨੂੰ ਪੰਜਾਬ ਸਰਕਾਰ ਦੇ ਸਾਹਮਣੇ ਰੱਖਿਆ ਜਾਵੇਗਾ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਸਬੰਧਤ ਇਨ੍ਹਾਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਹੱਲ ਕਰਨਾ ਚਾਹੀਦਾ ਹੈ। ਇਸ ਸਮੇਂ ਝੋਨੇ ਦੀ ਫ਼ਸਲ ਲਈ ਬਿਜਲੀ ਅਤੇ ਖਾਦਾਂ ਦਾ ਸੰਕਟ ਬਣਿਆ ਹੋਇਆ ਹੈ, ਜਿਸ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੀਆਂ ਮੰਗਾਂ ਫ਼ਸਲਾਂ ਦੀ ਐੱਮਐੱਸਪੀ ’ਤੇ ਸਰਕਾਰੀ ਖਰੀਦ, ਪੰਜਾਬ ਸਰਕਾਰ ਬਾਸਮਤੀ, ਮੱਕੀ, ਮੂੰਗੀ, ਸਰ੍ਹੋਂ ਅਤੇ ਆਲੂ ਦੀ ਫ਼ਸਲ ਦੀ ਐੱਮਐੱਸਪੀ ਤੋਂ ਘੱਟ ਕੀਮਤ ’ਤੇ ਖਰੀਦ ਨਾ ਹੋਣ ਨੂੰ ਯਕੀਨੀ ਬਣਾਵੇ ਅਤੇ ਇਨ੍ਹਾਂ ਫ਼ਸਲਾਂ ਦੀ ਐੱਮਐੱਸਪੀ ’ਤੇ ਸਰਕਾਰੀ ਖਰੀਦ ਕੀਤੀ ਜਾਵੇ। ਕਿਸਾਨਾਂ ਅਤੇ ਮਜ਼ਦੂਰਾਂ ਦੀ ਕੁੱਲ ਕਰਜ਼ਾ ਮੁਕਤੀ ਕੀਤੀ ਜਾਵੇ। ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਪੰਜਾਬ ਅੰਦਰ ਹੜ੍ਹਾਂ, ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਅਤੇ ਹਵਾ ਤੇ ਪਾਣੀ ਦੇ ਵਧ ਰਹੇ ਪ੍ਰਦੂਸ਼ਣ ਦੇ ਸੰਕਟ ਨੂੰ ਹੱਲ ਕਰਨ ਲਈ ਪ੍ਰਭਾਵਸ਼ਾਲੀ ਨੀਤੀ ਬਣਾਈ ਜਾਵੇ। ਦਰਿਆਈ ਪਾਣੀਆਂ ਦੀ ਵੰਡ ਰਾਇਪੇਰੀਅਨ ਸਿਧਾਂਤ ਅਨੁਸਾਰ ਕੀਤੀ ਜਾਵੇ। ਬੀਜ ਐਕਟ-2025, ਸਹਿਕਾਰਤਾ ਕਾਨੂੰਨ-2026, ਮਨਰੇਗਾ ਨੂੰ ਤੋੜ ਕੇ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਜੀ ਰਾਮ ਜੀ ਕਾਨੂੰਨ ਅਤੇ ਬਿਜਲੀ ਸੋਧ ਬਿੱਲ-2025 ਨੂੰ ਪੰਜਾਬ ਵਿਧਾਨ ਸਭਾ ਵਿੱਚ ਰੱਦ ਕਰਨ ਲਈ ਮਤੇ ਪਾਸ ਕੀਤੇ ਜਾਣ। ਪੰਜਾਬ ਵਿੱਚ ਪ੍ਰੀਪੇਡ ਬਿਜਲੀ ਮੀਟਰ ਲਗਾਉਣੇ ਤੁਰੰਤ ਬੰਦ ਕੀਤੇ ਜਾਣ। ਪੰਜਾਬ ਸਰਕਾਰ ਭਾਰਤ-ਅਮਰੀਕਾ ਵਪਾਰਕ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰੇ। ਸ਼ੰਭੂ ਅਤੇ ਖਨੌਰੀ ਮੋਰਚਿਆਂ ਤੋਂ ਕਿਸਾਨਾਂ ਦੀਆਂ ਟਰਾਲੀਆਂ ਸਮੇਤ ਜਿਹੜਾ ਵੀ ਸਮਾਨ ਲੁੱਟਿਆ ਜਾਂ ਜ਼ਬਤ ਕੀਤਾ ਗਿਆ ਹੈ, ਉਹ ਸਾਰਾ ਸਮਾਨ ਤੁਰੰਤ ਵਾਪਸ ਕੀਤਾ ਜਾਵੇ। ਹਰ ਕਿਸਮ ਦੇ ਆਬਾਦਕਾਰ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਉਨ੍ਹਾਂ ਵੱਲੋਂ ਵਾਹੀ-ਬੀਜੀ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਜਾਣ। ਕਿਸਾਨਾਂ-ਮਜ਼ਦੂਰਾਂ ਦੇ ਅੰਦੋਲਨਾਂ ਦੌਰਾਨ ਪੁਲਿਸ ਅਤੇ ਰੇਲਵੇ ਵੱਲੋਂ ਦਰਜ ਕੀਤੇ ਗਏ ਸਾਰੇ ਪਰਚੇ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਸਬੰਧੀ ਦਰਜ ਪਰਚੇ ਰੱਦ ਕੀਤੇ ਜਾਣ। ਅੰਦੋਲਨਾਂ ਦੌਰਾਨ ਸ਼ਹੀਦ ਹੋਏ ਕਿਸਾਨਾਂ-ਮਜ਼ਦੂਰਾਂ ਦੇ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ ਆਦਿ ਜ਼ਿਕਰਯੋਗ ਹਨ।