- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਥੇਦਾਰ ਦੀ ਗ਼ੈਰ ਹਾਜ਼ਰੀ ’ਚ ਇਹ ਸ਼ਿਕਾਇਤ ਆਵਾਜ਼-ਏ-ਕੌਮ ਦੇ ਵਫ਼ਦ, ਜਿਸ ’ਚ ਹਰਜਿੰਦਰ ਸਿੰਘ ਜਿੰਦਾ, ਨੋਬਲਜੀਤ ਸਿੰਘ, ਕਰਨੈਲ ਸਿੰਘ, ਮਨਦੀਪ ਸਿੰਘ, ਰਣਬੀਰ ਸਿੰਘ, ਜਸਵੰਤ ਸਿੰਘ, ਗੁਰਪ੍ਰੀਤ ਸਿੰਘ ਤੇ ਬਲਦੇਵ ਸਿੰਘ ਨੇ ਸਕੱਤਰੇਤ ਦੇ ਅਧਿਕਾਰੀਆਂ ਨੂੰ ਸੌਂਪੀ

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਆਵਾਜ਼-ਏ-ਕੌਮ ਦੇ ਵਫ਼ਦ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਮੁੰਦਰੀ ਕੰਟੇਨਰ ਰਾਹੀਂ ਸਰੀ (ਕੈਨੇਡਾ) ਵਿਖੇ ਭੇਜਣ ਸਬੰਧੀ ਸ਼ਿਕਾਇਤ ਪੱਤਰ ਦਿੱਤਾ ਗਿਆ। ਇਹ ਸ਼ਿਕਾਇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਦਿਨੀਂ ਸਰੀ (ਕੈਨੇਡਾ) ਦੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੀ ਮੰਗ ਅਨੁਸਾਰ ਪਾਵਨ ਸਰੂਪ ਸਮੁੰਦਰੀ ਕੰਟੇਨਰ ਰਾਹੀਂ ਭੇਜਣ ਸਬੰਧੀ ਦਿੱਤੀ ਗਈ। ਜਥੇਦਾਰ ਦੀ ਗ਼ੈਰ ਹਾਜ਼ਰੀ ’ਚ ਇਹ ਸ਼ਿਕਾਇਤ ਆਵਾਜ਼-ਏ-ਕੌਮ ਦੇ ਵਫ਼ਦ, ਜਿਸ ’ਚ ਹਰਜਿੰਦਰ ਸਿੰਘ ਜਿੰਦਾ, ਨੋਬਲਜੀਤ ਸਿੰਘ, ਕਰਨੈਲ ਸਿੰਘ, ਮਨਦੀਪ ਸਿੰਘ, ਰਣਬੀਰ ਸਿੰਘ, ਜਸਵੰਤ ਸਿੰਘ, ਗੁਰਪ੍ਰੀਤ ਸਿੰਘ ਤੇ ਬਲਦੇਵ ਸਿੰਘ ਨੇ ਸਕੱਤਰੇਤ ਦੇ ਅਧਿਕਾਰੀਆਂ ਨੂੰ ਸੌਂਪੀ। ਉਪਰੋਕਤ ਵਫ਼ਦ ਨੇ ਮੰਗ ਕੀਤੀ ਕਿ ਇਸ ਮਾਮਲੇ ਸਬੰਧੀ ਜੋ ਵੀ ਮਰਿਆਦਾ ਦੀ ਉਲੰਘਣਾ ਕਰਨ ’ਚ ਦੋਸ਼ੀ ਹੈ ਉਸ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਮਰਿਆਦਾ ਤੇ ਸਤਿਕਾਰ ਸਹਿਤ ਹੀ ਕਿਤੇ ਭੇਜਣੇ ਚਾਹੀਦੇ ਹਨ। ਜੇਕਰ ਗੁਰੂ ਸਾਹਿਬ ਦੇ ਸਤਿਕਾਰ ’ਚ ਕੋਈ ਮਰਿਆਦਾ ਦੀ ਕਮੀ ਹੁੰਦੀ ਹੈ ਤਾਂ ਸਬੰਧਤ ਨੂੰ ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਧਾਰਮਿਕ ਸਜ਼ਾ ਲੱਗਣੀ ਚਾਹੀਦੀ ਹੈ।