- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਹੋ ਰਹੇ ਜਰਨਲ ਇਜਲਾਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ, ਤਖਤ ਸਾਹਿਬਾਨ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਅੰਤ੍ਰਿੰਗ ਕਮੇਟੀ ਮੈਂਬਰ, ਸ਼੍ਰੋਮਣੀ ਕਮੇਟੀ ਮੈਂਬਰਾਂ ਸ਼ਾਮਲ ਹੋਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਅਧਿਕਾਰੀ ਵੀ ਮੌਜੂਦ ਹੋਣਗੇ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਇਕੱਤਰਤਾ ਸ਼ੁਰੂ ਹੋ ਗਈ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਹ ਇਕੱਤਰਤਾ ਇਕ ਨੁਕਾਤੀ ਏਜੰਡੇ `ਤੇ ਹੋਵੇਗੀ । ਵਿਸ਼ੇਸ਼ ਇਕੱਤਰਤਾ ਵਿਚ ਸ੍ਰੀ ਅਕਾਲ ਤਖਤ ਸਾਹਿਬ ਤੋਂ 15 ਜੂਨ ਨੂੰ ਜਾਰੀ ਆਦੇਸ਼ ‘ਤੇ ਵਿਚਾਰ ਚਰਚਾ ਹੋਵੇਗੀ। ਜਿਸ ਵਿਚ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ।
ਸ਼੍ਰੋਮਣੀ ਕਮੇਟੀ ਹਰ ਹਲਕੇ ਵਿਚ ਵੱਡੇ ਇਕੱਠ ਕਰੇਗੀ ਅਤੇ ਸੰਗਤਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਦੀ ਪਾਲਣਾ ਲਈ ਪ੍ਰੇਰਿਤ ਕੀਤਾ ਜਾਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਹੋ ਰਹੇ ਜਰਨਲ ਇਜਲਾਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ, ਤਖਤ ਸਾਹਿਬਾਨ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਅੰਤ੍ਰਿੰਗ ਕਮੇਟੀ ਮੈਂਬਰ, ਸ਼੍ਰੋਮਣੀ ਕਮੇਟੀ ਮੈਂਬਰਾਂ ਸ਼ਾਮਲ ਹੋਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਅਧਿਕਾਰੀ ਵੀ ਮੌਜੂਦ ਹੋਣਗੇ।