ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ, ਸਾਲਾਨਾ ਜਨਰਲ ਇਜਲਾਸ ਦੀ ਤਰੀਕ ਦਾ ਹੋਵੇਗਾ ਐਲਾਨ
ਸ਼੍ਰੋਮਣੀ ਕਮੇਟੀ ਦਾ ਸਲਾਨਾ ਜਨਰਲ ਇਜਲਾਸ 20 ਜਾਂ 21 ਨਵੰਬਰ ਨੂੰ ਰੱਖਣ ਦੀਆਂ ਚਰਚਾਵਾਂ ਹਨ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਹੋਵੇਗੀ।
Publish Date: Fri, 30 Oct 2026 12:01 PM (IST)
Updated Date: Fri, 30 Oct 2026 12:04 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼ੁਰੂ ਹੋ ਗਈ ਹੈ। ਅੰਤ੍ਰਿੰਗ ਕਮੇਟੀ ਦੀ ਇਹ ਇਕੱਤਰਤਾ ਅਹਿਮ ਹੋਵੇਗੀ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਰਨਲ ਇਜਲਾਸ ਸੱਦਣ ਦੀ ਤਰੀਕ ਦਾ ਐਲਾਨ ਹੋਵੇਗਾ।
ਸ਼੍ਰੋਮਣੀ ਕਮੇਟੀ ਦਾ ਸਲਾਨਾ ਜਨਰਲ ਇਜਲਾਸ 20 ਜਾਂ 21 ਨਵੰਬਰ ਨੂੰ ਰੱਖਣ ਦੀਆਂ ਚਰਚਾਵਾਂ ਹਨ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਹੋਵੇਗੀ।
ਪਿਛਲੀ ਇਕਤਰਤਾ 30 ਸਤੰਬਰ ਨੂੰ ਹੋਈ ਸੀ । ਇਕਤਰਤਾ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਗੁਰਦੁਆਰਾ ਸੈਕਸ਼ਨ 85, ਗੁਰਦੁਆਰਾ ਸੈਕਸ਼ਨ 87, ਧਰਮ ਪ੍ਰਚਾਰ ਕਮੇਟੀ, ਵਿਦਿਆ ਨਾਲ ਸੰਬੰਧਿਤ ਕੇਸਾਂ ਨੂੰ ਵੀ ਪ੍ਰਵਾਨਗੀ ਵੀ ਦਿੱਤੀ ਜਾਵੇਗੀ।