SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਅੱਜ ਹੋਵੇਗੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ , ਪਾਸ ਹੋਣਗੇ ਇਹ ਅਹਿਮ ਮਤੇ
ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਗੁਰਦੁਆਰਾ ਸੈਕਸ਼ਨ 85, ਗੁਰਦੁਆਰਾ ਸੈਕਸ਼ਨ 87, ਧਰਮ ਪ੍ਰਚਾਰ ਕਮੇਟੀ, ਵਿੱਦਿਅਕ ਅਦਾਰੇ ਆਦਿ ਨਾਲ ਸਬੰਧਤ ਕੰਮ-ਕਾਜ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਚੱਲ ਰਹੀ ਸ਼ਤਾਬਦੀ ਸਮਾਗਮ ਸਬੰਧੀ ਵੀ ਅਹਿਮ ਅਤੇ ਪਾਸ ਹੋਣਗੇ।
Publish Date: Thu, 27 Nov 2025 09:00 AM (IST)
Updated Date: Thu, 27 Nov 2025 09:04 AM (IST)
ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵੀਰਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਹੋਵੇਗੀ। ਇਹ ਇਕੱਤਰਤਾ ਤਿੰਨ ਨਵੰਬਰ ਨੂੰ ਚਾਲੂ ਸਾਲ ਲਈ ਚੁਣੀ ਗਈ ਅੰਤ੍ਰਿੰਗ ਕਮੇਟੀ ਦੀ ਪਹਿਲੀ ਇਕੱਤਰਤਾ ਹੋਵੇਗੀ। ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਗੁਰਦੁਆਰਾ ਸੈਕਸ਼ਨ 85, ਗੁਰਦੁਆਰਾ ਸੈਕਸ਼ਨ 87, ਧਰਮ ਪ੍ਰਚਾਰ ਕਮੇਟੀ, ਵਿੱਦਿਅਕ ਅਦਾਰੇ ਆਦਿ ਨਾਲ ਸਬੰਧਤ ਕੰਮ-ਕਾਜ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਚੱਲ ਰਹੀ ਸ਼ਤਾਬਦੀ ਸਮਾਗਮ ਸਬੰਧੀ ਵੀ ਅਹਿਮ ਅਤੇ ਪਾਸ ਹੋਣਗੇ।