- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਿੱਲੀ ਤੋਂ ਚੱਲਦੀਆਂ ਪੰਜਾਬ ਵਿਰੋਧੀ ਤਾਕਤਾਂ ਨੇ ਪੰਜਾਬ ਨੂੰ ਲੁੱਟਿਆ, ਕੁੱਟਿਆ ਤੇ ਘਸਿਆਰਾ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ। ਸਾਡੀ ਆਪਸੀ ਫੁੱਟ ਕਾਰਨ ਅਸੀਂ ਪੰਜਾਬ ਵਿਰੋਧੀ ਤਾਕਤਾਂ ਦੀਆਂ ਕੁਟਿਲ ਚਾਲਾਂ ਵਿਚ ਉਲਝੇ ਰਹੇ। ਪੰ

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਾਰੀਆਂ ਸਿੱਖ ਧਿਰਾਂ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਪੰਥਕ ਏਕਤਾ ਸਮੇਂ ਦੀ ਲੋੜ ਹੈ ਤੇ ਜੇਕਰ ਅੱਜ ਅਸੀਂ ਇਕੱਠੇ ਨਾ ਹੋਏ ਤਾਂ ਇਤਿਹਾਸ ਸਾਨੂੰ ਕਦੇ ਮੁਆਫ ਨਹੀਂ ਕਰੇਗਾ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਿੱਲੀ ਤੋਂ ਚੱਲਦੀਆਂ ਪੰਜਾਬ ਵਿਰੋਧੀ ਤਾਕਤਾਂ ਨੇ ਪੰਜਾਬ ਨੂੰ ਲੁੱਟਿਆ, ਕੁੱਟਿਆ ਤੇ ਘਸਿਆਰਾ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ। ਸਾਡੀ ਆਪਸੀ ਫੁੱਟ ਕਾਰਨ ਅਸੀਂ ਪੰਜਾਬ ਵਿਰੋਧੀ ਤਾਕਤਾਂ ਦੀਆਂ ਕੁਟਿਲ ਚਾਲਾਂ ਵਿਚ ਉਲਝੇ ਰਹੇ। ਪੰਜਾਬ ਵਿਚ ਦੂਜੇ ਰਾਜਾਂ ਤੋਂ ਆਏ ਪ੍ਰਵਾਸੀ ਵੀ ਇੱਕਜੁਟ ਹੋ ਕੇ ਪੰਜਾਬ ਵਾਸੀਆਂ ਨੂੰ ਸ਼ਰਮਸਾਰ ਕਰ ਰਹੇ ਹਨ। ਪੰਥਕ ਸ਼ਕਤੀ ਖੇਰੂੰ-ਖੇਰੂੰ ਹੋਣ ਕਾਰਨ ਅਸੀਂ ਕਿਸੇ ਵੀ ਬਾਹਰੀ ਦੁਸ਼ਮਣ ਦਾ ਮੁਕਾਬਲਾ ਨਹੀਂ ਕਰ ਸਕਦੇ। ਪ੍ਰਵਾਸੀਆਂ ਦੀ ਇਕਜੁੱਟਤਾ ਕਾਰਨ ਪੰਜਾਬ ਦੀ ਜਵਾਨੀ ਤੇ ਕਿਸਾਨੀ ਦੇ ਨਾਲ-ਨਾਲ ਪੰਜਾਬ ਵਿਚ ਵਸਦੇ ਸਿੱਖ ਵੀ ਸੁਰੱਖਿਅਤ ਨਹੀਂ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਵੋਟ ਬੈਂਕ ਮਜ਼ਬੂਤ ਕਰਨ ਲਈ ਸਾਰੇ ਸਿੱਖ ਧੜਿਆਂ ਨੂੰ ਸਿੱਖ ਮਿਸਲਾਂ ਦੀ ਤਰਜ ਕੇ ਇਕੱਠੇ ਹੋ ਪੰਜਾਬ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੀ ਤਰਜ ਤੇ ਰਾਜ ਸਥਾਪਿਤ ਕਰਨਾ ਹੋਵੇਗਾ ਤਾਂ ਕਿ ਪੰਜਾਬ ਦਾ ਭਵਿਖ ਸੁਰਖਿਅਤ ਰਹਿ ਸਕੇ। ਉਨ੍ਹਾਂ ਕਿਹਾ ਕਿ ਉਹ ਕੋਈ ਸਿਆਸੀ ਅਹੁਦਾ ਨਹੀਂ ਚਾਹੁੰਦੇ, ਉਨ੍ਹਾਂ ਦਾ ਮਕਸਦ ਸਿਰਫ ਪੰਜਾਬ ਬਚਾਉਣ ਤੇ ਪੰਜਾਬ ਦੀ ਭਾਈਚਾਰਕ ਸਾਂਝ ਮਜਬੂਤ ਕਰਨਾ ਹੈ।
ਪੰਜਾਬ ਵਿਚ ਸਾਰੇ ਪੰਥਕ ਦਲ ਇਕੱਠੇ ਹੋ ਕੇ ਸਰਕਾਰ ਬਣਾਉਣ ਤੇ ਸਾਰੇ ਪੰਥਕ ਧੜਿਆਂ ਦੀ ਉਸ ਸਰਕਾਰ ਵਿਚ ਸ਼ਮੂਲੀਅਤ ਹੋਵੇ। ਜਿਸ ਤਰ੍ਹਾਂ ਨਾਲ ਦਿੱਲੀ ਵਾਲੇ ਸਿੱਖ ਮਸਲਿਆਂ ਨੂੰ ਲੈ ਕੇ ਪੰਜਾਬੀਆਂ ਖਾਸਕਰ ਸਿੱਖਾਂ ਨੂੰ ਬਦਨਾਮ ਕਰ ਰਹੇ ਹਨ, ਸਾਡਾ ਇਕੱਠੇ ਹੋਣਾ ਸਾਬਤ ਕਰੇਗਾ ਕਿ ਪੰਜਾਬ ਕੇਵਲ ਖੇਤਰੀ ਪਾਰਟੀ ਦੇ ਹੱਥਾਂ ਵਿਚ ਹੀ ਸੁਰੱਖਿਅਤ ਹੈ।