ਪੰਜਾ ਪਿਆਰਿਆਂ ਦਾ ਸਵਾਗਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਅਤੇ ਸੀਈਓ ਭਾਈ ਸੇਵਾ ਸਿੰਘ ਨੇ ਕੀਤਾ। ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਸਾਹਿਬ ਤੋਂ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਜੱਥਾ ਰਵਾਨਾ ਹੋਇਆ ਸੀ, ਜੋ ਵੀਰਵਾਰ ਦੇਰ ਸ਼ਾਮ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਵਿਖੇ ਪਹੁੰਚਿਆ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ: ਅੰਮ੍ਰਿਤਸਰ : ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦਾ ਆਗਾਜ਼ ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਸਾਹਿਬ ਤੋਂ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋਇਆ ਜਥਾ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਸਾਹਿਬ ਵਿਖੇ ਪਹੁੰਚਿਆ। ਸੰਗਤਾਂ ਦੇ ਠਾਠਾ ਮਾਰਦੇ ਇਕੱਠ ਨੇ ਜੈਕਾਰਿਆਂ ਦੀ ਗੂੰਜ ਵਿਚ ਗੁਰਦੁਆਰਾ ਗੋਬਿੰਦ ਘਾਟ ਵਿਖੇ ਪੰਜਾ ਪਿਆਰਿਆਂ ਦਾ ਸਵਾਗਤ ਕੀਤਾ ਗਿਆ।
ਪੰਜਾ ਪਿਆਰਿਆਂ ਦਾ ਸਵਾਗਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਅਤੇ ਸੀਈਓ ਭਾਈ ਸੇਵਾ ਸਿੰਘ ਨੇ ਕੀਤਾ। ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਸਾਹਿਬ ਤੋਂ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਜੱਥਾ ਰਵਾਨਾ ਹੋਇਆ ਸੀ, ਜੋ ਵੀਰਵਾਰ ਦੇਰ ਸ਼ਾਮ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਵਿਖੇ ਪਹੁੰਚਿਆ। ਇਹ ਜਥਾ ਅੱਜ 22 ਮਈ ਨੂੰ ਮਈ ਨੂੰ ਪੈਦਲ ਯਾਤਰਾ ਆਰੰਭ ਕਰਦਾ ਹੋਇਆ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਵਿਖੇ ਪਹੁੰਚੇਗਾ। ਇਸ ਤੋਂ ਉਪਰੰਤ 23 ਮਈ ਨੂੰ ਗੁਰਦੁਆਰਾ ਗੋਬਿੰਦ ਘਾਟ ਤੋਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਲਈ ਰਵਾਨਾ ਹੋਵੇਗਾ। ਪੰਜਾ ਪਿਆਰਿਆਂ ਦੀ ਅਗਵਾਈ ਵਿਚ ਜਦ ਇਹ ਜਥਾ ਸ੍ਰੀ ਹੇਮਕੁੰਟ ਸਾਹਿਬ ਪਹੁੰਚੇਗਾ ਤਾਂ ਉਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਦੇ ਰੂਪ ਵਿੱਚ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲੇ ਜਾਣਗੇ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਸ੍ਰੀ ਹੇਮਕੁੰਟ ਸਾਹਿਬ ਵਿਖੇ ਕੀਤਾ ਜਾਵੇਗਾ।
ਦੇਸ਼ ਵਿਦੇਸ਼ ਤੋਂ ਸੰਗਤਾਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਤੋਂ ਲੈ ਕੇ ਗੁਰਦੁਆਰਾ ਗੋਬਿੰਦ ਧਾਮ ਤੱਕ ਪਹੁੰਚ ਚੁੱਕੀਆਂ ਹਨ। ਸੰਗਤਾਂ ਵੱਲੋਂ ਗੁਰਦੁਆਰਾ ਰਿਸ਼ੀਕੇਸ਼ ਸਾਹਿਬ, ਗੋਬਿੰਦ ਘਾਟ ਸਾਹਿਬ, ਗੁਰਦੁਆਰਾ ਸ਼੍ਰੀਨਗਰ, ਗੁਰਦੁਆਰਾ ਗੋਬਿੰਦ ਧਾਮ ਅਤੇ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਸੁੰਦਰ ਸਜਾਵਟ ਕੀਤੀ ਗਈ ਹੈ। ਸੰਗਤਾਂ ਵਿੱਚ ਇਸ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਤੇ ਸੀਈਓ ਸੇਵਾ ਸਿੰਘ ਨੇ ਦੱਸਿਆ ਕਿ ਯਾਤਰਾ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਇਸ ਯਾਤਰਾ ਵਿਚ ਸ਼ਾਮਿਲ ਹੋਣ ਲਈ ਪਹੁੰਚ ਚੁੱਕੀਆਂ ਹਨ। ਸੰਗਤਾਂ ਲਈ ਰਿਹਾਇਸ਼ ਅਤੇ ਲੰਗਰ ਦੇ ਪ੍ਰਬੰਧ ਟਰੱਸਟ ਵੱਲੋਂ ਕੀਤੇ ਗਏ ਹਨ। ਉਨਾਂ ਸੰਗਤ ਨੂੰ ਯਾਤਰਾ ਦੀ ਆਰੰਭਤਾ ਦੀ ਵਧਾਈ ਦਿੱਤੀ ਅਤੇ ਗੁਰੂ ਦੀ ਭੈ ਭਾਵਨੀ ਵਿੱਚ ਰਹਿੰਦਿਆਂ ਨਾਮ ਸਿਮਰਨ ਕਰਦਿਆਂ ਯਾਤਰਾ ਕਰਨ ਲਈ ਅਪੀਲ ਕੀਤੀ ।