ਐਡਵੋਕੇਟ ਧਾਮੀ ਦਾ ਵੱਡਾ ਐਲਾਨ, ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਕੱਲ੍ਹ ਦੁਪਹਿਰ 12 ਵਜੇ ਕੀਤੀ ਜਾਵੇਗੀ ਜਨਤਕ
ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਪੜਤਾਲ ਲਈ ਬਣਾਈ ਗਈ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਮਿਲਣ ਮਗਰੋਂ ਭਲਕੇ 12 ਵਜੇ ਮੀਡੀਆ ਰਾਹੀਂ ਇਸ ਦੇ ਹਰ ਪੱਖ ਨੂੰ ਜਨਤਕ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਬੇਹੱਦ ਗੰਭੀਰ ਤੇ ਸੰਜੀਦਾ ਮਾਮਲਾ ਹੈ, ਜਿਸ ਦੇ ਸਬੰਧ ਵਿਚ ਜਾਂਚ ਟੀਮ ਨੂੰ ਸਮਾਂਬੱਧ ਕਰਕੇ 15 ਦਿਨਾਂ ਵਿਚ ਆਪਣੀ ਰਿਪਰੋਟ ਦੇਣ ਲਈ ਕਿਹਾ ਗਿਆ ਸੀ।
Publish Date: Mon, 05 Oct 2026 04:54 PM (IST)
Updated Date: Mon, 05 Oct 2026 04:55 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ - ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਪੜਤਾਲ ਲਈ ਬਣਾਈ ਗਈ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਮਿਲਣ ਮਗਰੋਂ ਭਲਕੇ 12 ਵਜੇ ਮੀਡੀਆ ਰਾਹੀਂ ਇਸ ਦੇ ਹਰ ਪੱਖ ਨੂੰ ਜਨਤਕ ਕੀਤਾ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਬੇਹੱਦ ਗੰਭੀਰ ਤੇ ਸੰਜੀਦਾ ਮਾਮਲਾ ਹੈ, ਜਿਸ ਦੇ ਸਬੰਧ ਵਿਚ ਜਾਂਚ ਟੀਮ ਨੂੰ ਸਮਾਂਬੱਧ ਕਰਕੇ 15 ਦਿਨਾਂ ਵਿਚ ਆਪਣੀ ਰਿਪਰੋਟ ਦੇਣ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਟੀਮ ਵੱਲੋਂ ਵੱਖ-ਵੱਖ ਪਹਿਲੂਆਂ ਨੂੰ ਘੋਖਣ ਤੋਂ ਬਾਅਦ ਤਿਆਰ ਕੀਤੀ ਗਈ ਰਿਪੋਰਟ ਦੇ ਆਧਾਰ ’ਤੇ ਜੋ ਵੀ ਜਾਣਕਾਰੀ ਸਾਹਮਣੇ ਆਵੇਗੀ, ਉਸ ਨੂੰ ਜਨਤਕ ਕੀਤਾ ਜਾਵੇਗਾ।