ਪਿੰਡ ਮਲਕਪੁਰ ਦੀ ਸੰਗਤ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਤੇ ਸ੍ਰੀ ਨੈਣਾ ਦੇਵੀ ਧਾਮ ਦੇ ਕਰੇਗੀ ਦਰਸ਼ਨ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮਲਕਪੁਰ ਤੋਂ ਹਲਕੇ ਦੀ 66ਵੀਂ ਤੀਰਥ ਯਾਤਰਾ
Publish Date: Thu, 08 Oct 2026 04:19 PM (IST)
Updated Date: Thu, 08 Oct 2026 04:20 PM (IST)
ਮਾਨ ਸਰਕਾਰ ਨੇ ਬਜ਼ੁਰਗਾਂ ਦੀ ਤੀਰਥ ਯਾਤਰਾ ਕਰਨ ਦੀ ਮਨੋਕਾਮਨਾ ਪੂਰੀ ਕੀਤੀ : ਹਰਭਜਨ ਸਿੰਘ ਈਟੀਓ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮਲਕਪੁਰ ਤੋਂ ਹਲਕੇ ਦੀ 66ਵੀਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਬੱਸ ਰਾਹੀਂ ਸੰਗਤ ਨੂੰ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਧਾਮ ਦੇ ਦਰਸ਼ਨ ਕਰਵਾਏ ਜਾਣਗੇ। ਸੰਗਤ ਨੂੰ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਜਾ ਰਹੀ ਹੈ, ਜਿਸ ਤਹਿਤ ਸੂਬਾ ਵਾਸੀਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਤੀਰਥ ਯਾਤਰਾ ਸ਼ੁਰੂ ਕਰਕੇ ਬਜ਼ੁਰਗਾਂ ਦੀ ਤੀਰਥ ਯਾਤਰਾ ਕਰਨ ਦੀ ਮਨੋ-ਕਾਮਨਾਂ ਪੂਰੀ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਯਾਤਰਾ ਪੂਰੀ ਤਰ੍ਹਾਂ ਮੁਫ਼ਤ ਹੈ। ਯਾਤਰੀਆਂ ਨੂੰ ਧਾਰਮਿਕ ਸਥਾਨਾਂ ਤੱਕ ਲਿਜਾਣ ਅਤੇ ਵਾਪਸ ਲਿਆਉਣ ਤੋਂ ਇਲਾਵਾ ਯਾਤਰਾ ਦੌਰਾਨ ਰਹਿਣ-ਸਹਿਣ ਸਮੇਤ ਲੋੜੀਂਦੇ ਪ੍ਰਬੰਧ ਵੀ ਸੂਬਾ ਸਰਕਾਰ ਵੱਲੋਂ ਕੀਤੇ ਜਾਂਦੇ ਹਨ, ਤਾਂ ਜੋ ਹਰ ਵਰਗ ਦੇ ਲੋਕ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੀ ਧਾਰਮਿਕ ਆਸਥਾ ਅਨੁਸਾਰ ਤੀਰਥ ਅਸਥਾਨਾਂ ਦੇ ਦਰਸ਼ਨ ਕਰ ਸਕਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਸੂਬੇ ਭਰ ਵਿੱਚ ਪੰਜ ਲੱਖ ਤੋਂ ਵੱਧ ਯਾਤਰੀ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ ਅਤੇ ਰੋਜ਼ਾਨਾ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਤੀਰਥ ਯਾਤਰਾ ਦੀਆਂ ਬੱਸਾਂ ਰਵਾਨਾ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਅੱਜ 66ਵੀਂ ਤੀਰਥ ਯਾਤਰਾ ਬੱਸ ਰਵਾਨਾ ਕੀਤੀ ਗਈ ਹੈ। ਤੀਰਥ ਯਾਤਰਾ ਕਰਨ ਵਾਲੇ ਬਜ਼ੁਰਗਾਂ ਵੱਲੋਂ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾ ਕੇ ‘ਸਰਵਣ ਪੁੱਤਰ’ ਦੀ ਭੂਮਿਕਾ ਨਿਭਾਈ ਹੈ।