
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਵਾਈ ਵਿਚ ਖ਼ਾਲਸਾ ਮਾਰਚ ਦਾ ਦੂਜਾ ਪੜਾਅ 23 ਅਗਸਤ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ ਜਿਸ ਦੀਆਂ ਤਿਆਰੀਆਂ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਮੁਕੰਮਲ ਕਰ ਲਈਆਂ ਗਈਆਂ ਹਨ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 24 ਜੁਲਾਈ ਨੂੰ ਆਰੰਭ ਹੋਇਆ ‘ਮੀਰੀ ਪੀਰੀ ਖਾਲਸਾ ਮਾਰਚ’ ਪੰਜਾਬ ਦੇ ਮਾਝਾ ਤੇ ਮਾਲਵਾ ਖੇਤਰ ਵਿਚ ਪਹਿਲੇ ਪੜਾਅ ਦੇ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 4 ਅਗਸਤ ਨੂੰ ਸਮਾਪਤ ਹੋਇਆ ਸੀ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਵਾਈ ਵਿਚ ਖ਼ਾਲਸਾ ਮਾਰਚ ਦਾ ਦੂਜਾ ਪੜਾਅ 23 ਅਗਸਤ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ ਜਿਸ ਦੀਆਂ ਤਿਆਰੀਆਂ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਮੁਕੰਮਲ ਕਰ ਲਈਆਂ ਗਈਆਂ ਹਨ।
ਖਾਲਸਾ ਮਾਰਚ ਦੌਰਾਨ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲ ਪੰਥਾਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਇਹ ਮਾਚਰ ਰਵਾਨਾ ਕਰਵਾਉਂਣਗੇ। ਜੋ 23 ਅਗਸਤ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਪਿੰਡਾਂ ਸ਼ਹਿਰਾਂ ਤੋਂ ਹੁੰਦਾ ਹੋਇਆ ਕ੍ਰਮਵਾਰ 23 ਰਾਤ ਨੂੰ ਵਿਸ਼ਰਾਮ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭੀਖੀ, 24 ਰਾਤ ਨੂੰ ਵਿਸ਼ਰਾਮ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ, 25 ਰਾਤ ਨੂੰ ਵਿਸ਼ਰਾਮ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ, 26 ਰਾਤ ਨੂੰ ਵਿਸ਼ਰਾਮ ਗੁਰਦੁਆਰਾ ਚੁੱਲੇ ਬਾਬਾ ਆਲਾ ਸਿੰਘ ਜੀ ਲੌਂਗੋਵਾਲ, 27 ਰਾਤ ਨੂੰ ਵਿਸ਼ਰਾਮ ਗੁਰਦੁਆਰਾ ਪਾਤਸ਼ਾਹੀ ਨੌਵੀਂ ਪਿੰਡ ਗਾਗਾ, 28 ਰਾਤ ਨੂੰ ਵਿਸ਼ਰਾਮ ਗੁਰਦੁਆਰਾ ਕਰਹਾਲੀ ਸਾਹਿਬ, 29 ਰਾਤ ਨੂੰ ਵਿਸ਼ਰਾਮ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ, 30 ਰਾਤ ਨੂੰ ਵਿਸ਼ਰਾਮ ਗੁਰਦੁਆਰਾ ਸ੍ਰੀ ਫਾਹਿਗੜ੍ਹ ਸਾਹਿਬ, 31 ਰਾਤ ਨੂੰ ਵਿਸ਼ਰਾਮ ਗੁਰਦੁਆਰਾ ਆਲਮਗੀਰ ਸਾਹਿਬ ਲੁਧਿਆਣਾ, 1 ਸਤੰਬਰ ਰਾਤ ਨੂੰ ਵਿਸ਼ਰਾਮ ਗੁਰਦੁਆਰਾ ਦੇਗਸਰ ਕਰਾਣਾ ਸਾਹਿਬ, 2 ਸਤੰਬਰ ਰਾਤ ਨੂੰ ਵਿਸ਼ਰਾਮ ਗੁਰਦੁਆਰਾ ਕਤਲਗੜ੍ਹ ਸਾਹਿਬ ਚਮਕੌਰ ਸਾਹਿਬ, 3 ਸਤੰਬਰ ਰਾਤ ਨੂੰ ਵਿਸ਼ਰਾਮ ਗੁਰਦੁਆਰਾ ਭੱਠਾ ਸਾਹਿਬ ਰੋਪੜ, 4 ਸਤੰਬਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਲਈ ਦੂਜਾ ਪੜਾਅ ਸੰਪੂਰਨ ਕਰੇਗਾ। ਉਪਰੰਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਅਕਾਲ ਤਖਤ ਸਾਹਿਬ ਲਈ ਵੀ ਮੀਰੀ ਪੀਰੀ ਖਾਲਸਾ ਮਾਰਚ ਤੀਜੇ ਪੜਾਅ ਤਹਿਤ ਸਜਾਇਆ ਜਾਵੇਗਾ।