v> ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨਾਂ ਦੇ 26 ਮਾਰਚ ਨੂੰ ਭਾਰਤ ਬੰਦ ਦਾ ਸਮਰਥਨ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਰੱਖੇ ਜਾਣਗੇ। ਇਸ ਦੇ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਲਈ ਆਰੰਭ ਕੀਤਾ ਗਿਆ ਨਗਰ ਕੀਰਤਨ ਵੀ ਇਕ ਦਿਨ ਦਾ ਵਿਸ਼ਰਾਮ ਕਰੇਗਾ।

Posted By: Jagjit Singh