ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਛੇਵੇਂ ਪਾਤਸ਼ਾਹ ਦਾ ਗੁਰਤਾ ਗੱਦੀ ਦਿਵਸ, ਜਥੇਦਾਰ ਨੇ ਕਿਹਾ-ਸਿੱਖਾਂ ਨੂੰ ਆਪਣੇ ਹੀ ਘਰ 'ਚ ਘੱਟ ਗਿਣਤੀ ਕਰਨ ਦੀਆਂ ਕੋਸ਼ਿਸ਼ਾਂ
ਉਹਨਾਂ ਕਿਹਾ ਕਿ ਪਿਛਲੇ ਦਿਨੀ ਉਹਨਾਂ ਨੂੰ ਫਿਰੋਜ਼ਪੁਰ ਜੇਲ੍ਹ ਵਿੱਚ ਕਿਸੇ ਕੈਦੀ ਦੇ ਪਰਿਵਾਰਕ ਮੈਂਬਰ ਮਿਲੇ ਸਨ ਅਤੇ ਉਹਨਾਂ ਨੇ ਦੱਸਿਆ ਕਿ ਜੇਲ੍ਹ ਵਿੱਚੋਂ ਕੈਦੀਆਂ ਪਾਸੋਂ ਜੇਲ੍ਹ ਪ੍ਰਸ਼ਾਸਨ ਨੇ ਗੁਟਕਾ ਸਾਹਿਬ ਵਾਪਸ ਲੈ ਲਏ ਹਨ । ਉਹਨਾਂ ਕਿਹਾ ਕਿ ਇਹੋ ਜਿਹੇ ਬੇਅਦਬੀ ਕਾਨੂੰਨ ਜਿਹੜੇ ਸਿੱਖਾਂ ਨੂੰ ਬਾਣੀ ਤੋਂ ਦੂਰ ਕਰ ਰਹੇ ਹਨ ਇਹ ਕਦੇ ਵੀ ਸਿੱਖ ਕੌਮ ਪ੍ਰਵਾਨ ਨਹੀਂ ਕਰੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਪੰਜ ਸਿੰਘ ਸਾਹਿਬਾਨ ਵੱਲੋਂ ਇਕੱਤਰਤਾ ਕਰਕੇ ਸਿੱਖਾਂ ਨੂੰ ਇਸ ਕਾਨੂੰਨ ਪ੍ਰਤੀ ਆਦੇਸ਼ ਸੰਦੇਸ਼ ਜਾਰੀ ਹੋਵੇਗਾ ।
Publish Date: Mon, 08 Jun 2026 10:20 AM (IST)
Updated Date: Mon, 08 Jun 2026 10:34 AM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ : ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਬਾਣੀ ਦਾ ਕੀਰਤਨ ਹੋਇਆ ਅਤੇ ਅਰਦਾਸ ਉਪਰੰਤ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੌਮ ਨੂੰ ਸੰਬੋਧਨ ਕੀਤਾ । ਜਥੇਦਾਰ ਨੇ ਕਿਹਾ ਕਿ ਸਿੱਖਾਂ ਨੂੰ ਆਪਣੇ ਹੀ ਘਰ ਵਿੱਚ ਘੱਟ ਗਿਣਤੀ ਕਰਨ ਦੀਆਂ ਸਾਜਿਸ਼ਾਂ ਕੀਤੀਆਂ ਜਾ ਰਹੀਆਂ ਹਨ ।ਉਹਨਾਂ ਕਿਹਾ ਕਿ ਦੂਸਰੇ ਪਾਸੇ ਮੌਜੂਦਾ ਸਰਕਾਰ ਵੱਲੋਂ ਬਣਾਏ ਗਏ ਬੇਅਦਬੀ ਕਾਨੂੰਨ ਦੇ ਤਹਿਤ ਸਿੱਖਾਂ ਨੂੰ ਬਾਣੀ ਤੋਂ ਦੂਰ ਕੀਤਾ ਜਾ ਰਿਹਾ ਹੈ ਜੋ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ । ਉਹਨਾਂ ਕਿਹਾ ਕਿ ਪਿਛਲੇ ਦਿਨੀ ਉਹਨਾਂ ਨੂੰ ਫਿਰੋਜ਼ਪੁਰ ਜੇਲ੍ਹ ਵਿੱਚ ਕਿਸੇ ਕੈਦੀ ਦੇ ਪਰਿਵਾਰਕ ਮੈਂਬਰ ਮਿਲੇ ਸਨ ਅਤੇ ਉਹਨਾਂ ਨੇ ਦੱਸਿਆ ਕਿ ਜੇਲ੍ਹ ਵਿੱਚੋਂ ਕੈਦੀਆਂ ਪਾਸੋਂ ਜੇਲ੍ਹ ਪ੍ਰਸ਼ਾਸਨ ਨੇ ਗੁਟਕਾ ਸਾਹਿਬ ਵਾਪਸ ਲੈ ਲਏ ਹਨ । ਉਹਨਾਂ ਕਿਹਾ ਕਿ ਇਹੋ ਜਿਹੇ ਬੇਅਦਬੀ ਕਾਨੂੰਨ ਜਿਹੜੇ ਸਿੱਖਾਂ ਨੂੰ ਬਾਣੀ ਤੋਂ ਦੂਰ ਕਰ ਰਹੇ ਹਨ ਇਹ ਕਦੇ ਵੀ ਸਿੱਖ ਕੌਮ ਪ੍ਰਵਾਨ ਨਹੀਂ ਕਰੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਪੰਜ ਸਿੰਘ ਸਾਹਿਬਾਨ ਵੱਲੋਂ ਇਕੱਤਰਤਾ ਕਰਕੇ ਸਿੱਖਾਂ ਨੂੰ ਇਸ ਕਾਨੂੰਨ ਪ੍ਰਤੀ ਆਦੇਸ਼ ਸੰਦੇਸ਼ ਜਾਰੀ ਹੋਵੇਗਾ ।