- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁੱਛਗਿੱਛ ਵਿਚ ਪਤਾ ਲੱਗਾ ਹੈ ਕਿ ਭਾਰਤ-ਪਾਕਿ ਸਰਹੱਦ ’ਤੇ ਸਥਿਤ ਪਿੰਡ ਚੀਚਾ ਦੇ ਗੁਰਪਾਲ ਸਿੰਘ ਨੂੰ ਇਸ ਆਰਪੀਜੀ ਨੂੰ ਅੰਮ੍ਰਿਤਸਰ ਤੋਂ ਸੁਰੱਖਿਅਤ ਬਾਹਰ ਕੱਢਣ ਦੇ ਨਿਰਦੇਸ਼ ਵਿਦੇਸ਼ੀ ਹੈਂਡਲਰ ਨੇ ਦਿੱਤੇ ਸਨ, ਪਰ ਇਹ ਆਰਪੀਜੀ ਕਿਸ ਦੇ ਕੋਲ ਅਤੇ ਕਿੱਥੇ ਪਹੁੰਚਾਈ ਜਾਣੀ ਸੀ, ਇਸ ਦੀ ਭਿਣਕ ਅਜੇ ਤੱਕ ਪੁਲਿਸ ਨੂੰ ਨਹੀਂ ਲੱਗ ਸਕੀ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਰਾਕੇਟ ਪ੍ਰੋਪੈਲਰ ਗ੍ਰਨੇਡ (ਆਰਪੀਜੀ) ਸਮੇਤ ਗ੍ਰਿਫ਼ਤਾਰ ਕੀਤੇ ਗਏ ਗੁਰਪਾਲ ਸਿੰਘ ਨੇ ਪੁਲਿਸ ਹਿਰਾਸਤ ਵਿਚ ਕਈ ਹੈਰਾਨ ਕਰਨ ਵਾਲੇ ਭੇਦ ਖੋਲ੍ਹੇ ਹਨ। ਪੁੱਛਗਿੱਛ ਵਿਚ ਪਤਾ ਲੱਗਾ ਹੈ ਕਿ ਭਾਰਤ-ਪਾਕਿ ਸਰਹੱਦ ’ਤੇ ਸਥਿਤ ਪਿੰਡ ਚੀਚਾ ਦੇ ਗੁਰਪਾਲ ਸਿੰਘ ਨੂੰ ਇਸ ਆਰਪੀਜੀ ਨੂੰ ਅੰਮ੍ਰਿਤਸਰ ਤੋਂ ਸੁਰੱਖਿਅਤ ਬਾਹਰ ਕੱਢਣ ਦੇ ਨਿਰਦੇਸ਼ ਵਿਦੇਸ਼ੀ ਹੈਂਡਲਰ ਨੇ ਦਿੱਤੇ ਸਨ, ਪਰ ਇਹ ਆਰਪੀਜੀ ਕਿਸ ਦੇ ਕੋਲ ਅਤੇ ਕਿੱਥੇ ਪਹੁੰਚਾਈ ਜਾਣੀ ਸੀ, ਇਸ ਦੀ ਭਿਣਕ ਅਜੇ ਤੱਕ ਪੁਲਿਸ ਨੂੰ ਨਹੀਂ ਲੱਗ ਸਕੀ ਹੈ। ਖੁਫ਼ੀਆ ਸ਼ਾਖਾ ਦੇ ਇਕ ਅਫ਼ਸਰ ਨੇ ਦੱਸਿਆ ਕਿ ਇਨਪੁਟ ਮਿਲੇ ਹਨ ਕਿ ਇਸ ਆਰਪੀਜੀ ਨਾਲ ਪੰਜਾਬ ਵਿੱਚ ਕਿਸੇ ਵੱਡੇ ਸੈਨਿਕ ਟਿਕਾਣੇ, ਚੋਣ ਨਾਲ ਜੁੜੇ ਕਿਸੇ ਸੰਸਥਾਨ ਅਤੇ ਸਥਾਨ ਨੂੰ ਨਿਸ਼ਾਨਾ ਬਣਾਇਆ ਜਾਣਾ ਸੀ। ਗੁਰਪਾਲ ਪਿਛਲੇ ਛੇ ਮਹੀਨਿਆਂ ਤੋਂ ਕਿਨ੍ਹਾਂ-ਕਿਨ੍ਹਾਂ ਲੋਕਾਂ ਦੇ ਸੰਪਰਕ ਵਿਚ ਸੀ, ਉਸ ਦੇ ਮੋਬਾਈਲ ਦੀ ਫੋਰੈਂਸਿਕ ਜਾਂਚ ਵੀ ਲਗਾਤਾਰ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੇ ਮੋਬਾਈਲ ਤੋਂ ਕਈ ਭੇਦ ਖੁੱਲ੍ਹੇ ਹਨ। ਪਤਾ ਲੱਗਾ ਹੈ ਕਿ ਪੁਲਿਸ ਨੇ ਗੁਰਪਾਲ ਸਿੰਘ ਅਤੇ ਉਸ ਦੇ ਦੋ ਨਾਬਾਲਿਗ ਸਾਥੀਆਂ ਦੇ ਮੋਬਾਈਲ ਦੀ ਪਿਛਲੇ ਛੇ ਮਹੀਨਿਆਂ ਦੀ ਲੋਕੇਸ਼ਨ ਮੰਗਵਾਈ ਹੈ। ਜੁਆਇੰਟ ਇੰਟੈਰੋਗੇਸ਼ਨ ਸੈਂਟਰ ਵਿਚ ਲੰਬੀ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਗੁਰਪਾਲ ਸਿੰਘ ਅਤੇ ਉਸ ਦੇ ਦੋ ਨਾਬਾਲਿਗ ਸਾਥੀਆਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।