ਗੁਰਦੁਆਰਾ ਬੋਹੜੀ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੀ ਤੀਜੀ ਲੜੀ ਆਰੰਭ
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਇਤਿਹਾਸਕ ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਵਿਖੇ 87ਵਾਂ ਵਿਸ਼ਾਲ ਹੋਲਾ ਮਹੱਲਾ ਸਮਾਗਮ ਕਮੇਟੀ ਦੇ ਪ੍ਰਧਾਨ ਸਵਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਮਨਾਇਆ ਜਾ ਰਿਹਾ ਹੈ।
Publish Date: Fri, 27 Feb 2026 04:24 PM (IST)
Updated Date: Fri, 27 Feb 2026 04:28 PM (IST)

ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਇਤਿਹਾਸਕ ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਵਿਖੇ 87ਵਾਂ ਵਿਸ਼ਾਲ ਹੋਲਾ ਮਹੱਲਾ ਸਮਾਗਮ ਕਮੇਟੀ ਦੇ ਪ੍ਰਧਾਨ ਸਵਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਮਨਾਇਆ ਜਾ ਰਿਹਾ ਹੈ। ਇਸ ਮੇਲੇ ਸਬੰਧੀ 27 ਫਰਵਰੀ ਬੁੱਧਵਾਰ ਨੂੰ ਗੁਰਦੁਆਰਾ ਬੋਹੜੀ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੀ ਤੀਜੀ ਲੜੀ ਦੇ 37 ਪਾਠ ਆਰੰਭ ਕੀਤੇ ਗਏ। ਦੂਜੀ ਲੜੀ ਵਿਚ ਪਾਠ ਕਰਵਾਉਣ ਵਾਲ ਪਰਿਵਾਰਾਂ ਨੂੰ ਪ੍ਰਧਾਨ ਸਵਿੰਦਰ ਸਿੰਘ ਸੰਧੂ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਪ੍ਰਧਾਨ ਸਵਿੰਦਰ ਸਿੰਘ ਸੰਧੂ ਨੇ ਦੱਸਿਆ ਇਹ ਸਮਾਗਮ ਹਰ ਸਾਲ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 27 ਫਰਵਰੀ ਤੋਂ ਆਰੰਭ ਹੋਈ ਸ਼੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ 1 ਮਾਰਚ ਨੂੰ ਪਾਏ ਜਾਣਗੇ। 1 ਮਾਰਚ ਨੂੰ ਮੁੜ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਇਸੇ ਤਰ੍ਹਾਂ ਸ਼੍ਰੀ ਅਖੰਡ ਪਾਠ ਸਾਹਿਬ ਦੀਆਂ ਵੱਖ-ਵੱਖ ਲੜੀਆਂ ਦੇ ਭੋਗ ਪਾਉਣ ਉਪਰੰਤ ਕੁੱਲ 250 ਸ਼੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾਣਗੇ। ਉੁਨ੍ਹਾਂ ਦੱਸਿਆ 1, 2, 3 ਤੇ 4 ਮਾਰਚ 2026 ਨੂੰ ਵਿਸ਼ਾਲ ਦੀਵਾਨ ਸਜਾਏ ਜਾਣਗੇ। ਦੀਵਾਨ ਹਾਲ ਦੇ ਸਮਾਗਮਾਂ ਵਿਚ ਕਈ ਪ੍ਰਸਿੱਧ ਰਾਗੀ, ਢਾਡੀ ਪ੍ਰਚਾਰਕ ਅਤੇ ਕਵੀਸ਼ਰ ਮਨੋਹਰ ਵਖਿਆਨ ਸੁਣਾ ਕੇ ਸੰਗਤ ਨੂੰ ਨਿਹਾਲ ਕਰਨਗੇ। ਮੇਲੇ ਦੌਰਾਨ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾ ਰਹੇ ਹਨ। ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ ਤੇ ਗੁਰੂ ਘਰ ਹਾਜ਼ਰੀ ਭਰੀ। ਇਸ ਮੌਕੇ ਹਰਭਜਨ ਸਿੰਘ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ, ਅਵਤਾਰ ਸਿੰਘ ਸਰਕਾਰੀਆ ਮੀਤ ਪ੍ਰਧਾਨ, ਪਰਮਿੰਦਰ ਸਿੰਘ ਸੰਧੂ ਸਕੱਤਰ, ਕੁਲਵੰਤ ਸਿੰਘ ਸਰਕਾਰੀਆ ਜਨਰਲ ਸਕੱਤਰ, ਦਵਿੰਦਰ ਸਿੰਘ ਸੰਧੂ ਪ੍ਰਚਾਰ ਸਕੱਤਰ, ਜਥੇਦਾਰ ਮੇਜਰ ਸਿੰਘ ਸਰਕਾਰੀਆ ਆਡੀਟਰ, ਸੁਰਜੀਤ ਸਿੰਘ ਸਟੋਰ ਕੀਪਰ, ਅਮਨਦੀਪ ਸਿੰਘ ਖਿਆਲੀਆ ਖ਼ਜ਼ਾਨਚੀ, ਹਰਸਿਮਰਨਦੀਪ ਸਿੰਘ ਸੰਧੂ, ਦਿਲਬਾਗ ਸਿੰਘ ਸੈਂਸਰੀਆ, ਬੱਗਾ ਸਿੰਘ, ਮਨਜੀਤ ਸਿੰਘ ਝੰਡ, ਸੁਖਬੀਰ ਸਿੰਘ ਸੋਬੀ ਕੌਂਸਲਰ, ਸੁਰਜੀਤ ਸਿੰਘ ਸੰਧੂ, ਅਵਤਾਰ ਸਿੰਘ ਸੰਧੂ, ਪਾਲ ਸਿੰਘ ਸੰਧੂ, ਹਰਦਿਆਲ ਸਿੰਘ ਸੰਧੂ, ਰਘਬੀਰ ਸਿੰਘ ਸੰਧੂ (ਸਾਰੇ ਮੈਂਬਰ ਕਮੇਟੀ), ਸੇਵਾਦਾਰ ਖੁਸ਼ਬੀਰ ਸਿੰਘ, ਲੰਗਰ ਇੰਚਾਰਜ ਬਾਬਾ ਪ੍ਰੇਮ ਸਿੰਘ ਆਦਿ ਹਾਜ਼ਰ ਸਨ।