
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਭਾਰਤ-ਅਮਰੀਕਾ ਵਪਾਰ ਸਮਝੌਤੇ, ਲੈਂਡ ਪੂਲੰਿਗ ਨੀਤੀ, ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਜ਼ਮੀਨਾਂ ਦੇ ਮਾਲਕੀ ਹੱਕ, ਹੜ੍ਹ ਪੀੜਤਾਂ ਨੂੰ ਮੁਆਵਜ਼ਾ ਅਤੇ ਪੁਲਿਸ ਜਬਰ ਸਮੇਤ ਹੋਰ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ

ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ
ਮਜੀਠਾ : ਭਾਰਤ-ਅਮਰੀਕਾ ਵਪਾਰ ਸਮਝੌਤੇ, ਲੈਂਡ ਪੂਲੰਿਗ ਨੀਤੀ, ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਜ਼ਮੀਨਾਂ ਦੇ ਮਾਲਕੀ ਹੱਕ, ਹੜ੍ਹ ਪੀੜਤਾਂ ਨੂੰ ਮੁਆਵਜ਼ਾ ਅਤੇ ਪੁਲਿਸ ਜਬਰ ਸਮੇਤ ਹੋਰ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 30 ਅਗਸਤ ਤੋਂ ਪੰਜਾਬ ਭਰ ਦੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਪੱਕੇ ਮੋਰਚੇ ਲਾਉਣ ਦੇ ਸੱਦੇ ਤਹਿਤ ਪਿੰਡਾਂ ਵਿਚ ਮੀਟਿੰਗਾਂ ਕਰਕੇ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਪਿੰਡ ਫਤਹਿਗੜ ਸੁੱਕਰਚੱਕ ਅਤੇ ਸਾਂਘਣਾ ਵਿਚ ਹੋਈ ਮੀਟਿੰਗ ਦੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਡਾ. ਪਰਮਿੰਦਰ ਸਿੰਘ ਪੰਡੋਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਵੱਲੋਂ ਪੱਕੇ ਮੋਰਚੇ ਦੀ ਠੋਸ ਵਿਉੂਂਤਬੰਦੀ ਕਰ ਲਈ ਗਈ ਹੈ। ਮੋਰਚੇ ਦੀ ਤਿਆਰੀ ਲਈ ਪਿੰਡਾਂ ਵਿਚ ਨੁੱਕੜ ਮੀਟਿੰਗਾਂ, ਝੰਡਾ ਮਾਰਚ ਕਰਕੇ ਜ਼ੋਰਦਾਰ ਲਾਮਬੰਦੀ ਮੁਹਿੰਮ ਚਲਾਈ ਜਾਵੇਗੀ। ਮੋਰਚੇ ਵਿਚ ਸ਼ਮੂਲੀਅਤ ਕਰਨ ਵਾਲਿਆਂ ਲਈ ਟਰਾਲੀਆਂ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਲੰਗਰ ਲਈ ਪਿੰਡਾਂ ਵਿੱਚੋਂ ਰਾਸ਼ਨ ਇਕੱਠਾ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਮੋਰਚਿਆਂ ਦੇ ਵੱਡੇ ਇਕੱਠਾਂ ਦੇ ਦਬਾਅ ਰਾਹੀਂ ਸਰਕਾਰ ਨੂੰ ਕਿਸਾਨਾਂ-ਮਜ਼ਦੂਰਾਂ ਦੀਆਂ ਬੁਨਿਆਦੀ ਮੰਗਾਂ ਮੰਨਣ ਲਈ ਮਜਬੂਰ ਕੀਤਾ ਜਾਵੇਗਾ। ਇਨ੍ਹਾਂ ਵਿਚ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਨਾ, ਲੈਂਡ ਪੂਲੰਿਗ ਨੀਤੀ ਵਾਪਸ ਲੈਣਾ, ਕਿਸਾਨਾਂ-ਮਜ਼ਦੂਰਾਂ ਦਾ ਕਰਜ਼ਾ ਖ਼ਤਮ ਕਰਨਾ ਅਤੇ ਕਰਜ਼ਾ ਮੁਕਤੀ ਕਾਨੂੰਨ ਬਣਾਉਣਾ, ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਦੇਣਾ, ਕਿਸਾਨ ਅਤੇ ਵਾਤਾਵਰਨ ਪੱਖੀ ਖੇਤੀ ਨੀਤੀ ਲਾਗੂ ਕਰਨਾ, ਪੁਲਿਸ ਜਬਰ ਤੇ ਝੂਠੇ ਪੁਲਿਸ ਮੁਕਾਬਲੇ ਬੰਦ ਕਰਨਾ ਅਤੇ ਅੰਦੋਲਨਾਂ ਦੌਰਾਨ ਕਿਸਾਨ ਆਗੂਆਂ ਤੇ ਵਰਕਰਾਂ ’ਤੇ ਪਾਏ ਸਾਰੇ ਪਰਚੇ ਰੱਦ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਆਬਾਦਕਾਰਾਂ ਤੇ ਮੁਜ਼ਾਰਿਆਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਅਤੇ ਹੜ੍ਹਾਂ ਤੇ ਕੁਦਰਤੀ ਆਫ਼ਤਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਕਾਸ਼ਤਕਾਰਾਂ ਨੂੰ ਦੇਣ ਦੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਪੱਕੇ ਮੋਰਚੇ ਲਾਏ ਜਾ ਰਹੇ ਹਨ। ਮੀਟਿੰਗ ਵਿਚ ਔਰਤਾਂ ਦੀ ਲਾਮਬੰਦੀ ਲਈ ਹਰ ਬਲਾਕ ਅਤੇ ਪਿੰਡ ਪੱਧਰ ’ਤੇ ਔਰਤਾਂ ਦੀਆਂ ਮੀਟਿੰਗਾਂ ਕਰਨ ਅਤੇ ਘਰ-ਘਰ ਸੁਨੇਹੇ ਪਹੁੰਚਾਉਣ ਦਾ ਫ਼ੈਸਲਾ ਵੀ ਕੀਤਾ ਗਿਆ। ਮੀਟਿੰਗ ਵਿਚ ਕੁਲਬੀਰ ਸਿੰਘ ਜੇਠੂਵਾਲ, ਮੰਗਲ ਸਿੰਘ, ਸੁਖਜਿੰਦਰ ਸਿੰਘ ਸਾਘਣਾ, ਰਾਣਾ ਮਨੇਸ਼, ਅਜੀਤਪਾਲ ਸਿੰਘ ਫਤਹਿਗੜ ਸੁੱਕਰਚੱਕ, ਰਣਜੀਤ ਸਿੰਘ, ਸਾਹਿਬ ਸਿੰਘ, ਸੁਖਵਿੰਦਰ ਸਿੰਘ ਗਿੱਲ , ਲੋਧੀ ਬਲਵਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਰਗਰਮ ਵਰਕਰ ਹਾਜ਼ਰ ਸਨ।