ਸੰਤ ਬਾਬਾ ਕਾਹਨ ਦਾਸ ਜੀ ਦੀ ਬਰਸੀ ਮੌਕੇ ਹਜ਼ਾਰਾਂ ਸੰਗਤਾਂ ਹੋਈਆਂ ਨਤਮਸਤਕ ਭਗਵਾਨ ਸਿੰਘ ਖੁਜਾਲਾ, ਪੰਜਾਬੀ ਜਾਗਰਣ ਤਰਸਿੱਕਾ : ਇਥੋਂ ਨੇੜਲੇ ਪਿੰਡ ਭੀਲੋਵਾਲ ਇਤਿਹਾਸਿਕ ਗੁਰਦੁਆਰਾ ਕਲਿਆਣਸਰ ਸਾਹਿਬ ਸੰਤ ਬਾਬਾ ਕਾਹਨ ਦਾਸ ਜੀ ਦੀ ਬਰਸੀ ਹਰ ਸਾਲ ਦੀ ਇਸ ਵਾਰ ਵੀ ਐਨਆਰਆਈ ਵੀਰਾਂ ਅਤੇ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ
Publish Date: Mon, 31 Aug 2026 04:54 PM (IST)
Updated Date: Mon, 31 Aug 2026 04:58 PM (IST)
ਭਗਵਾਨ ਸਿੰਘ ਖੁਜਾਲਾ, ਪੰਜਾਬੀ ਜਾਗਰਣ ਤਰਸਿੱਕਾ : ਇਥੋਂ ਨੇੜਲੇ ਪਿੰਡ ਭੀਲੋਵਾਲ ਇਤਿਹਾਸਿਕ ਗੁਰਦੁਆਰਾ ਕਲਿਆਣਸਰ ਸਾਹਿਬ ਸੰਤ ਬਾਬਾ ਕਾਹਨ ਦਾਸ ਜੀ ਦੀ ਬਰਸੀ ਹਰ ਸਾਲ ਦੀ ਇਸ ਵਾਰ ਵੀ ਐਨਆਰਆਈ ਵੀਰਾਂ ਅਤੇ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵੱਡੀ ਪੱਧਰ ਤੇ ਮਨਾਈ ਗਈ। ਇਸ ਸਬੰਧੀ ਗੱਲ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਲੜੀਵਾਰ ਚੱਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਇਕ ਭਾਰੀ ਦੀਵਾਨ ਸਜਾਇਆ ਗਿਆ। ਜਿਸ ਵਿਚ ਪੰਜਾਬ ਦੇ ਉੱਚ ਕੋਟੀ ਦੇ ਕਥਾ ਵਾਚਕ,ਕਵੀਸ਼ਰੀ, ਰਾਗੀ, ਢਾਡੀ, ਕੀਰਤਨੀ ਜਥਿਆਂ ਜਿਨ੍ਹਾਂ ਵਿਚ ਸਿੱਖ ਸਾਹਿਬ ਗਿਆਨੀ ਮਾਨ ਸਿੰਘ ਸਾਬਕਾ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ, ਭਾਈ ਬਲਵੰਤ ਸਿੰਘ ਕਵੀਸ਼ਰੀ ਜਥਾ, ਭਾਈ ਹਰਪ੍ਰੀਤ ਸਿੰਘ ਕਵੀਸ਼ਰੀ ਜੱਥਾ ਗਿਆਨੀ ਹਰਪਾਲ ਸਿੰਘ ਢੰਡ ਢਾਡੀ ਜੱਥਾ, ਪੰਛੀ ਭਰਾਵਾਂ ਦਾ ਕਵੀਸ਼ਰੀ ਜਥਾ ਸ੍ਰੀ ਅੰਮ੍ਰਿਤਸਰ ਵਾਲੇ, ਭਾਈ ਕੁਲਦੀਪ ਸਿੰਘ ਕੀਰਤਨ ਜਥਾ ਤੇ ਹੋਰ ਜਥਿਆਂ ਸਮੇਤ ਗੁਰੂ ਘਰ ਦੇ ਇਤਿਹਾਸ ਨਾਲ ਸਾਂਝਾ ਪਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਮਾਗਮਾਂ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਹਜ਼ਾਰਾਂ ਦੀ ਗਿਣਤੀ ਚ ਸੰਗਤਾਂ ਨੇ ਸ਼ਾਮਿਲ ਹੋ ਕੇ ਗੁਰੂ ਘਰ ਦੇ ਦਰਸ਼ਨ ਕਰਕੇ ਖੁਸ਼ੀਆਂ ਪ੍ਰਾਪਤ ਕੀਤੀਆ। ਇਸ ਮੌਕੇ ਬਾਬਾ ਸ਼ਮਸ਼ੇਰ ਸਿੰਘ ਸ਼ੇਰਾ, ਪ੍ਰਧਾਨ ਦਿਲਬਾਗ ਸਿੰਘ, ਡਾਕਟਰ ਗੋਰਾ, ਪ੍ਰਧਾਨ ਜਸਵਿੰਦਰ ਸਿੰਘ ਜੱਸ, ਲਖਬੀਰ ਸਿੰਘ ਨੀਟਾ, ਹਰਮਨਜੋਤ ਸਿੰਘ, ਬਿਕਰਮਜੀਤ ਸਿੰਘ, ਡਾ. ਗੋਰਾ, ਦਿਲਜੀਤ ਸਿੰਘ, ਦਰਸ਼ਨ ਸਿੰਘ, ਸੱਜਣ ਸਿੰਘ, ਲਖਬੀਰ ਸਿੰਘ ਨੀਟਾ, ਦਿਲਬਾਗ ਸਿੰਘ, ਸੇਵਕਪਾਲ ਸੇਠੀ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀ ਸੇਵਾ ਕੀਤੀ।