ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈ-ਮੇਲ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ’ਚ ਤਰਥੱਲੀ
ਫਿਲਹਾਲ, ਕਮਿਸ਼ਨਰ ਆਫ਼ਿਸ, ਡੀ.ਸੀ. ਆਫ਼ਿਸ ਅਤੇ ਕੋਰਟ ਕੰਪਲੈਕਸ ਵਿੱਚ ਤਲਾਸ਼ੀ ਦੌਰਾਨ ਕੋਈ ਸ਼ੱਕੀ ਗਤੀਵਿਧੀ ਨਹੀਂ ਮਿਲੀ। ਡੀ.ਸੀ.ਪੀ. ਜੁਗਰਾਜ ਸਿੰਘ ਮੁਤਾਬਕ ਪੁਲਿਸ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹੈ ਅਤੇ ਕਿਸੇ ਵੀ ਇਨਪੁਟ ਨੂੰ ਹਲਕੇ ਵਿੱਚ ਨਹੀਂ ਲਿਆ ਜਾਂਦਾ।
Publish Date: Mon, 12 Oct 2026 03:41 PM (IST)
Updated Date: Mon, 12 Oct 2026 03:46 PM (IST)
ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ। ਅੰਮ੍ਰਿਤਸਰ ’ਚ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਪੁਲਿਸ ਪ੍ਰਸ਼ਾਸਨ ਵਿੱਚ ਤਰਥੱਲੀ ਮੱਚ ਗਈ। ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਹੈ। ਪੁਲਿਸ ਨੇ ਕਮਿਸ਼ਨਰ ਆਫ਼ਿਸ, ਡੀ.ਸੀ. ਆਫ਼ਿਸ ਅਤੇ ਕੋਰਟ ਕੰਪਲੈਕਸ ’ਚ ਸਰਚ ਆਪ੍ਰੇਸ਼ਨ ਚਲਾਇਆ।
ਡੀ.ਸੀ.ਪੀ. ਜੁਗਰਾਜ ਸਿੰਘ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸਾਰੀਆਂ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਪਰ ਇਸ ਦੌਰਾਨ ਕੋਈ ਸ਼ੱਕੀ ਗਤੀਵਿਧੀ ਜਾਂ ਵਸਤੂ ਸਾਹਮਣੇ ਨਹੀਂ ਆਈ। ਤਿੰਨਾਂ ਕੰਪਲੈਕਸਾਂ ’ਚ ਸਥਿਤੀ ਆਮ ਅਤੇ ਸ਼ਾਂਤੀਪੂਰਨ ਪਾਈ ਗਈ।
ਫਿਲਹਾਲ, ਕਮਿਸ਼ਨਰ ਆਫ਼ਿਸ, ਡੀ.ਸੀ. ਆਫ਼ਿਸ ਅਤੇ ਕੋਰਟ ਕੰਪਲੈਕਸ ਵਿੱਚ ਤਲਾਸ਼ੀ ਦੌਰਾਨ ਕੋਈ ਸ਼ੱਕੀ ਗਤੀਵਿਧੀ ਨਹੀਂ ਮਿਲੀ। ਡੀ.ਸੀ.ਪੀ. ਜੁਗਰਾਜ ਸਿੰਘ ਮੁਤਾਬਕ ਪੁਲਿਸ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹੈ ਅਤੇ ਕਿਸੇ ਵੀ ਇਨਪੁਟ ਨੂੰ ਹਲਕੇ ਵਿੱਚ ਨਹੀਂ ਲਿਆ ਜਾਂਦਾ।
ਸੁਰੱਖਿਆ ਦੇ ਮੱਦੇਨਜ਼ਰ ਵੱਖ-ਵੱਖ ਥਾਵਾਂ 'ਤੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦੀਆਂ ਟੀਮਾਂ ਲਗਾਤਾਰ ਸੁਰੱਖਿਆ ਪ੍ਰਬੰਧਾਂ 'ਤੇ ਨਜ਼ਰ ਰੱਖ ਰਹੀਆਂ ਹਨ ਅਤੇ ਲੋੜ ਅਨੁਸਾਰ ਚੈਕਿੰਗ ਵੀ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਸ਼ਹਿਰ ’ਚ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਸੁਰੱਖਿਆ ਦੇ ਸਾਰੇ ਪਹਿਲੂਆਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਧੁੰਦ ਅਤੇ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਪੁਲਿਸ ਦਾ ਉਦੇਸ਼ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣਾ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ।