ਪੰਜਾਬ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ! e-Mail ਮਿਲਦਿਆਂ ਹੀ ਮਚੀ ਤਰਥੱਲੀ; ਪੁਲਿਸ ਨੇ ਖਾਲੀ ਕਰਵਾਏ ਕਈ ਸਕੂਲ
ਅੰਮ੍ਰਿਤਸਰ ਵਿੱਚ ਕੁਝ ਸਕੂਲਾਂ ਨੂੰ ਧਮਕੀ ਭਰੀ ਈਮੇਲ (Threat Email) ਮਿਲੀ ਹੈ। ਜਿਸ ਤੋਂ ਬਾਅਦ ਸਕੂਲਾਂ ਨੇ ਬੱਚਿਆਂ ਨੂੰ ਵਾਪਸ ਘਰ ਭੇਜਣ ਲਈ ਮਾਪਿਆਂ ਨੂੰ ਸੰਦੇਸ਼ ਭੇਜ ਦਿੱਤੇ ਹਨ।
Publish Date: Fri, 12 Dec 2025 11:07 AM (IST)
Updated Date: Fri, 12 Dec 2025 12:17 PM (IST)
ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ। ਅੰਮ੍ਰਿਤਸਰ ਵਿੱਚ ਕੁਝ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਈਮੇਲ (Threat Email) ਮਿਲੀ ਹੈ। ਜਿਸ ਤੋਂ ਬਾਅਦ ਸਕੂਲਾਂ ਨੇ ਬੱਚਿਆਂ ਨੂੰ ਵਾਪਸ ਘਰ ਭੇਜਣ ਲਈ ਮਾਪਿਆਂ ਨੂੰ ਸੰਦੇਸ਼ ਭੇਜ ਦਿੱਤੇ ਹਨ। ਜਿਸ ਤੋਂ ਬਾਅਦ ਮਾਪੇ ਪੂਰੀ ਤਰ੍ਹਾਂ ਘਬਰਾਏ ਹੋਏ ਸਕੂਲ ਪਹੁੰਚ ਰਹੇ ਹਨ।
ਪੁਲਿਸ ਕਮਿਸ਼ਨਰ ਦਫ਼ਤਰ ਵੱਲੋਂ ਸੰਦੇਸ਼ ਦਿੱਤਾ ਗਿਆ
"ਸ਼ਹਿਰ ਤੇ ਪੇਂਡੂ ਖੇਤਰਾਂ ਦੇ ਕੁਝ ਸਕੂਲਾਂ ਨੂੰ ਇੱਕ ਸ਼ੱਕੀ ਈਮੇਲ ਪ੍ਰਾਪਤ ਹੋਈ ਹੈ। ਹਰੇਕ ਸਕੂਲ ਵਿੱਚ ਇੱਕ ਗਜ਼ਟਿਡ ਅਧਿਕਾਰੀ ਨੂੰ ਤਾਇਨਾਤ ਕੀਤਾ ਗਿਆ ਹੈ ਤੇ ਐਂਟੀ-ਸੈਬੋਟਾਜ ਜਾਂਚ ਜਾਰੀ ਹੈ। ਸਾਈਬਰ ਪੁਲਿਸ ਸਟੇਸ਼ਨ ਈਮੇਲ ਦੇ ਸਰੋਤ ਦਾ ਪਤਾ ਲਗਾਉਣ ਵਿੱਚ ਜੁਟਿਆ ਹੋਇਆ ਹੈ।" ਪੁਲਿਸ ਨੇ ਅੱਗੇ ਦੱਸਿਆ ਕਿ ਪਹਿਲਾਂ ਵੀ ਅਜਿਹੇ ਮਾਮਲਿਆਂ ਵਿੱਚ ਕੁਝ ਵਿਦਿਆਰਥੀਆਂ ਨੂੰ ਸ਼ਰਾਰਤ (Mischief) ਦਾ ਦੋਸ਼ੀ ਪਾਇਆ ਗਿਆ ਸੀ। ਘਬਰਾਉਣ ਦੀ ਕੋਈ ਲੋੜ ਨਹੀਂ ਹੈ - ਪੁਲਿਸ ਅਲਰਟ 'ਤੇ ਹੈ ਅਤੇ ਪੂਰੀ ਤਰ੍ਹਾਂ ਚੌਕਸ ਹੈ।"
ਅੰਮ੍ਰਿਤਸਰ ਦੇ ਪੁਤਲੀਘਰ ਇਲਾਕੇ ਦੇ ਸੀਨੀਅਰ ਸਟੱਡੀ ਸਕੂਲ ਵਿੱਚ ਪੁਲਿਸ ਕਰਮਚਾਰੀ ਜਾਂਚ ਕਰਦੇ ਹੋਏ।
ਜ਼ਿਆਦਾਤਰ ਸਕੂਲ ਕਰ ਦਿੱਤੇ ਗਏ ਬੰਦ
ਕੁਝ ਨਾਮੀ ਪ੍ਰਾਈਵੇਟ ਸਕੂਲਾਂ ਨੂੰ ਧਮਕੀ ਮਿਲਣ ਤੋਂ ਬਾਅਦ ਸ਼ੁੱਕਰਵਾਰ ਨੂੰ ਜ਼ਿਲ੍ਹਾ ਅਫ਼ਸਰ (ਡੀ.ਸੀ.) ਦਲਵਿੰਦਰ ਜੀਤ ਸਿੰਘ ਦੇ ਹੁਕਮਾਂ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸ਼ਹਿਰ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਐਡਿਡ ਅਤੇ ਅਨ-ਐਡਿਡ ਸਕੂਲਾਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਨਿਰਦੇਸ਼ ਦਿੱਤੇ ਜਾਣ ਤੋਂ ਬਾਅਦ ਸ਼ਹਿਰ ਦੇ ਜ਼ਿਆਦਾਤਰ ਸਕੂਲ ਬੰਦ ਹੋ ਗਏ ਹਨ। ਸਕੂਲ ਪ੍ਰਬੰਧਨ ਨੇ ਮਾਪਿਆਂ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਬੱਚਿਆਂ ਨੂੰ ਘਰ ਲੈ ਜਾਣ। ਜਿਨ੍ਹਾਂ ਸਕੂਲਾਂ ਵਿੱਚ ਈਮੇਲ ਰਾਹੀਂ ਧਮਕੀ ਆਈ ਹੈ, ਉੱਥੇ ਬੰਬ ਸਕੁਐਡ ਸਮੇਤ ਪ੍ਰਸ਼ਾਸਨਿਕ ਟੀਮਾਂ ਜਾਂਚ ਕਰ ਰਹੀਆਂ ਹਨ।