ਰਾਜਿੰਦਰ ਸਿੰਘ ਰੂਬੀ, ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਪੁਲੀਸ ਦੇ ਐੱਸਟੀਐੱਫ ਸੈੱਲ ਮੋਹਾਲੀ ਵਲੋਂ ਅਟਾਰੀ ਖੇਤਰ ਦੇ ਵੱਖ ਵੱਖ ਪਿੰਡਾਂ ਵਿੱਚੋਂ ਇੱਕ ਕਿੱਲੋ ਦੇ ਕਰੀਬ ਹੈਰੋਇਨ ਫੜ ਕੇ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਬਾਰੇ ਸੂਚਨਾ ਪ੍ਰਾਪਤ ਹੋਈ।

ਮਿਲੀ ਜਾਣਕਾਰੀ ਅਨੁਸਾਰ ਐੱਸਟੀਐੱਫ ਮੁਹਾਲੀ ਦੇ ਅੰਮ੍ਰਿਤਸਰ ਸਥਿਤ ਦਫਤਰ ਵੱਲੋਂ ਮਿਲੀ ਗੁਪਤ ਸੂਚਨਾ ਦੇ ਆਧਾਰ ਤੇ ਸਰਹੱਦੀ ਖੇਤਰ ਵਿਚ ਨਸ਼ਿਆਂ ਨੂੰ ਠੱਲ੍ਹ ਪਾਉਂਦਿਆਂ ਵੱਡੀ ਕਾਰਵਾਈ ਕਰਦਿਆਂ ਦੋ ਥਾਂਵਾਂ ਤੋਂ ਅੱਧਾ ਅੱਧਾ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਜਿੱਥੇ ਹੈਰੋਇਨ ਬਰਾਮਦ ਕੀਤੀ ਗਈ ਉੱਥੇ ਹੀ ਹੈਰੋਇਨ ਦੀ ਸਪਲਾਈ ਕਰਨ ਵਾਲੇ ਤਸਕਰ ਵੀ ਗ੍ਰਿਫ਼ਤਾਰ ਕੀਤੇ ਗਏ ਜਿਨ੍ਹਾਂ ਖ਼ਿਲਾਫ਼ ਐਸਟੀਐਫ ਮੁਹਾਲੀ ਵੱਲੋਂ ਪਰਚਾ ਦਰਜ ਕਰ ਲਿਆ ਗਿਆ ਇੱਥੇ ਤੇ ਸੰਜੋਗ ਵੱਡੀ ਗੱਲ ਹੈ ਕਿ ਫੜੇ ਗਏ ਦੋਸ਼ੀਆਂ ਵਿਚ ਇਕ ਨਾਬਾਲਿਗ 14 ਸਾਲ ਦਾ ਬੱਚਾ ਵੀ ਤਸਕਰੀ ਵਿੱਚ ਸ਼ਾਮਲ ਹੈ ਜਿਸ ਨੂੰ ਐਸਟੀਐਫ ਦੀ ਟੀਮ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਐਸਟੀਐਫ ਵੱਲੋਂ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਵਿੱਚ 14 ਸਾਲ ਦਾ ਬੱਚਾ ਸਰਬਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਸਰਹੱਦੀ ਪਿੰਡ ਧਨੋਏ ਖੁਰਦ ਥਾਣਾ ਘਰਿੰਡਾ,ਸੁਖਵਿੰਦਰ ਸਿੰਘ ਪੁੱਤਰ ਪਸ਼ੌਰਾ ਸਿੰਘ ਵਾਸੀ ਧਨੋਏ ਖੁਰਦ,ਹਰਪ੍ਰੀਤ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਧਨੋਏ ਕਲਾਂ ਤੇ ਦਿਲਬਾਗ ਸਿੰਘ ਬੱਗੂ ਪੁੱਤਰ ਮੱਸਾ ਸਿੰਘ ਵਾਸੀ ਚੱਕ ਅੱਲ੍ਹਾ ਬਖਸ਼ ਥਾਣਾ ਲੋਪੋਕੇ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ ਇਨ੍ਹਾਂ ਚਾਰੇ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਐਸਟੀਐਫ ਵੱਲੋਂ ਰਿਮਾਂਡ ਪ੍ਰਾਪਤ ਕੀਤਾ ਗਿਆ ਹੈ ਜਿੱਥੇ ਉਨ੍ਹਾਂ ਦੀ ਅਗਾਂਹ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

Posted By: Jagjit Singh