ਪੱਤਰ ਪ੍ਰਰੇਰਕ, ਤਰਨਤਾਰਨ : ਪਿੰਡ ਬੋਪਾਰਾਏ ਵਿਖੇ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਲੋਕਾਂ ਦੀਆਂ ਲੱਤਾਂ ਟੁੱਟ ਗਈਆਂ। ਜਦੋਂਕਿ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਘਟਨਾ ਉਪਰੰਤ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮਨਪ੍ਰਰੀਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਰੱਤੋਕੇ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਹ ਲਖਬੀਰ ਸਿੰਘ, ਮੁਖਤਾਰ ਸਿੰਘ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸੀ। ਜਦੋਂ ਉਹ ਪਿੰਡ ਬੋਪਾਰਾਏ ਨੇੜੇ ਪੁੱਜੇ ਤਾਂ ਤੇਜ਼ ਰਫ਼ਤਾਰ ਸਵਿਫਟ ਡਿਜ਼ਾਇਰ ਕਾਰ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਜਦੋਂਕਿ ਲਖਬੀਰ ਸਿੰਘ ਅਤੇ ਮੁਖਤਾਰ ਸਿੰਘ ਦੋਵਾਂ ਦੀਆਂ ਲੱਤਾਂ ਟੁੱਟ ਗਈਆਂ। ਘਟਨਾ ਉਪਰੰਤ ਕਾਰ ਚਾਲਕ ਭੱਜਣ ਵਿਚ ਕਾਮਯਾਬ ਹੋ ਗਿਆ। ਸਬ ਇੰਸਪੈਕਟਰ ਨਿਰਮਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕਾਰ ਚਾਲਕ ਰੋਹਿਤ ਅਰੋੜਾ ਵਾਸੀ ਅਮਰਕੋਟ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਜਿਸ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।