- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਜਰਾਤ ’ਚ ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਹਰਸਿਮਰਨਜੀਤ ਸਿੰਘ ਉਰਫ਼ ਸਿਮੂ ਸਿੰਗਾ, ਫਤਿਹ ਸਿੰਘ ਅਤੇ ਅਰਮਾਨ ਸਿੰਘ ਨੇ ਵਿਦੇਸ਼ ’ਚ ਬੈਠ ਕੇ ਫਿਰੌਤੀਆਂ ਅਤੇ ਕਤਲਾਂ ਨੂੰ ਅੰਜਾਮ ਦੇਣ ਵਾਲੇ ਗੈਂਗਸਟਰ ਗੋਲਡੀ ਢਿੱਲੋਂ ਦੇ ਇਸ਼ਾਰੇ ’ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ।

ਜਾਸ, ਅੰਮ੍ਰਿਤਸਰ : ਗੁਜਰਾਤ ਐਂਟੀ ਟੈਰੇਰਿਸਟ ਸਕੁਐਡ (ਏਟੀਐੱਸ) ਨੇ ਮਧੂਸੂਦਨ ਉਰਫ਼ ਮੈਡ ਸੰਧੂ ਕਤਲ ਕਾਂਡ ’ਚ ਤਿੰਨ ਗੁਰਗਿਆਂ ਨੂੰ ਐਤਵਾਰ ਸਵੇਰੇ ਗੁਜਰਾਤ ਦੇ ਵਲਸਾੜ ਜ਼ਿਲ੍ਹੇ ਦੇ ਵਾਪੀ ਇਲਾਕੇ ’ਚੋਂ ਗ੍ਰਿਫ਼ਤਾਰ ਕੀਤਾ। ਮੇਕਅੱਪ ਆਰਟਿਸਟ ਮੈਡ ਸੰਧੂ ਦੀ ਤਿੰਨ ਅਕਤੂਬਰ ਨੂੰ ਅੰਮ੍ਰਿਤਸਰ ’ਚ ਲੋਹਾਰਕਾ ਰੋਡ ਸਥਿਤ ਕਾਰ ਵਾਸ਼ਿੰਗ ਸੈਂਟਰ ਦੇ ਨੇੜੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।
ਗੁਜਰਾਤ ’ਚ ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਹਰਸਿਮਰਨਜੀਤ ਸਿੰਘ ਉਰਫ਼ ਸਿਮੂ ਸਿੰਗਾ, ਫਤਿਹ ਸਿੰਘ ਅਤੇ ਅਰਮਾਨ ਸਿੰਘ ਨੇ ਵਿਦੇਸ਼ ’ਚ ਬੈਠ ਕੇ ਫਿਰੌਤੀਆਂ ਅਤੇ ਕਤਲਾਂ ਨੂੰ ਅੰਜਾਮ ਦੇਣ ਵਾਲੇ ਗੈਂਗਸਟਰ ਗੋਲਡੀ ਢਿੱਲੋਂ ਦੇ ਇਸ਼ਾਰੇ ’ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਗ੍ਰਿਫ਼ਤਾਰੀ ਦੀ ਸੂਚਨਾ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਦੀ ਟੀਮ ਐਤਵਾਰ ਸਵੇਰੇ ਗੁਜਰਾਤ ਲਈ ਰਵਾਨਾ ਹੋ ਗਈ। ਸੋਮਵਾਰ ਨੂੰ ਟੀਮ ਮੁਲਜ਼ਮਾਂ ਨੂੰ ਲੈ ਕੇ ਅੰਮ੍ਰਿਤਸਰ ਪੁੱਜੇਗੀ।
ਇਸ ਤੋਂ ਪਹਿਲਾਂ ਪੁਲਿਸ ਨੇ ਮੈਡ ਸੰਧੂ ਨੂੰ ਗੋਲ਼ੀਆਂ ਮਾਰਨ ਵਾਲੇ ਸ਼ੂਟਰ ਪਰਮਿੰਦਰ ਸਿੰਘ ਨੂੰ ਗੁਜਰਾਤ ਦੇ ਅਹਿਮਦਾਬਾਦ ਜ਼ਿਲ੍ਹੇ ’ਚੋਂ ਗ੍ਰਿਫ਼ਤਾਰ ਕੀਤਾ ਸੀ। ਜਾਂਚ ’ਚ ਸਪੱਸ਼ਟ ਹੋ ਚੁੱਕਾ ਹੈ ਕਿ ਮੈਡ ਸੰਧੂ ਦੀ ਹੱਤਿਆ ਪਟਿਆਲਾ ਦੇ ਗੈਂਗਸਟਰ ਗੋਲਡੀ ਢਿੱਲੋਂ ਨੇ ਸੁਪਾਰੀ ਦੇ ਕੇ ਕਰਵਾਈ ਸੀ। ਗੋਲਡੀ ਢਿੱਲੋਂ ਕਈ ਸਾਲ ਪਹਿਲਾਂ ਸੁਰੱਖਿਆ ਏਜੰਸੀਆਂ ਨੂੰ ਚਕਮਾ ਦੇ ਕੇ ਵਿਦੇਸ਼ ਭੱਜ ਗਿਆ ਸੀ।
ਪੁਲਿਸ ਇਸ ਕਤਲ ਕਾਂਡ ’ਚ ਜਲੰਧਰ ਦੇ ਲੋਹੀਆਂ ਖ਼ਾਸ ਵਾਸੀ ਪਰਮਿੰਦਰ ਸਿੰਘ ਉਰਫ਼ ਕਾਕਾ (ਮੁੱਖ ਸ਼ੂਟਰ), ਕਪੂਰਥਲਾ ਦੇ ਤਾਸ਼ਪੁਰ ਵਾਸੀ ਅਮਨਦੀਪ ਸਿੰਘ (ਸ਼ੂਟਰ ਦਾ ਭਰਾ), ਪਰਮਵੀਰ ਸਿੰਘ, ਬਲਜਿੰਦਰ ਸਿੰਘ, ਬਲਰਾਜ ਸਿੰਘ ਅਤੇ ਵਿਕਾਸ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।