ਗੁਰੂ ਕਲਗੀਧਰ ਗਰੁੱਪ ਆਫ ਸਕੂਲਜ਼ ਦੀਆਂ ਤਿੰਨ ਸ਼ਖ਼ਸੀਅਤਾਂ ਨੂੰ ਮਿਲੇ ਬੈਸਟ ਐਵਾਰਡ
ਗੁਰਮੀਤ ਸੰਧੂ, ਪੰਜਾਬੀ ਜਾਗਰਣ ਅੰਮ੍ਰਿਤਸਰ : ਗੁਰੂ ਕਲਗੀਧਰ ਗਰੁੱਪ ਆਫ ਸਕੂਲਜ਼ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਬਲਦੇਵ ਸਿੰਘ
Publish Date: Sun, 23 Nov 2025 04:12 PM (IST)
Updated Date: Sun, 23 Nov 2025 04:13 PM (IST)

ਗੁਰਮੀਤ ਸੰਧੂ, ਪੰਜਾਬੀ ਜਾਗਰਣ ਅੰਮ੍ਰਿਤਸਰ : ਗੁਰੂ ਕਲਗੀਧਰ ਗਰੁੱਪ ਆਫ ਸਕੂਲਜ਼ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਬਲਦੇਵ ਸਿੰਘ ਵਿਰਕ, ਗੁਰੂ ਕਲਗੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾਲਮ (ਭਲਾ ਪਿੰਡ) ਦੀ ਪੀਆਰਓ ਗੁਲਸ਼ਨ ਕੌਰ ਅਰੋੜਾ ਚਾਵਲਾ ਤੇ ਗੁਰੂ ਕਲਗੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਸਰਾਊਰ ਦੇ ਪ੍ਰਿੰਸੀਪਲ ਵਿਪਨ ਕੁਮਾਰ ਨੂੰ ਵਿੱਦਿਅਕ ਖੇਤਰ ਦੇ ਨਾਲ ਜੁੜੀ ਸੰਸਥਾ ਰਾਸਾ (ਯੂਕੇ) ਵੱਲੋਂ ਵਿਸ਼ੇਸ਼ ਤੌਰ ’ਤੇ ਨਿਵਾਜਿਆ ਗਿਆ ਹੈ। ਤਿੰਨਾਂ ਸ਼ਖ਼ਸੀਅਤਾਂ ਨੂੰ ਇਹ ਸਨਮਾਨ ਰਾਸਾ (ਯੂਕੇ) ਵੱਲੋਂ ਚੇਅਰਮੈਨ ਹਰਪਾਲ ਸਿੰਘ ਯੂਕੇ ਦੀ ਅਗਵਾਈ ਤੇ ਸੂਬਾ ਪ੍ਰਧਾਨ ਰਵੀ ਸ਼ਰਮਾ ਦੀ ਨਿਗਰਾਨੀ ਹੇਠ ਅੰਮ੍ਰਿਤਸਰ ਗਰੁਪ ਆਫ ਕਾਲਜਿਜ ਮਾਨਾਂਵਾਲਾ ਵਿਖੇ ਕਰਵਾਏ ਗਏ ਪ੍ਰਭਾਵਸ਼ਾਲੀ ਪ੍ਰੋਗਰਾਮ ਪੈਗਾਮ-ਏ-ਮੁਬਾਰਕ 2025 ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਦਿੱਤੇ ਗਏ। ਇਸ ਦੌਰਾਨ ਗੁਰੂ ਕਲਗੀਧਰ ਗਰੁੱਪ ਆਫ ਸਕੂਲਜ਼ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਬਲਦੇਵ ਸਿੰਘ ਵਿਰਕ ਨੂੰ ਬੈਸਟ ਚੇਅਰਮੈਨ ਐਵਾਰਡ, ਪੀਆਰਓ ਗੁਲਸ਼ਨ ਕੌਰ ਅਰੋੜਾ ਚਾਵਲਾ ਨੂੰ ਬੈਸਟ ਪੀਆਰਓ ਐਵਾਰਡ ਤੇ ਪ੍ਰਿੰਸੀਪਲ ਵਿਪਨ ਕੁਮਾਰ ਨੂੰ ਬੈਸਟ ਪ੍ਰਿੰਸੀਪਲ ਦਾ ਵੱਕਾਰੀ ਐਵਾਰਡ ਦੇ ਕੇ ਉਚੇਚੇ ਤੌਰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਤਿੰਨਾਂ ਸ਼ਖਸ਼ੀਅਤਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਵੀ ਸ਼ਾਨਦਾਰ ਤੇ ਬਿਹਤਰ ਵਿੱਦਿਅਕ ਸੇਵਾਵਾਂ ਦੇਣ ਦੀ ਪ੍ਰੇਰਣਾ ਦਿੱਤੀ ਤੇ ਮਿਸਾਲੀ ਕਾਰਗੁਜ਼ਾਰੀ ਦੀ ਭਰਪੂਰ ਪ੍ਰਸ਼ੰਸ਼ਾ ਵੀ ਕੀਤੀ। ਤਿੰਨਾਂ ਸ਼ਖਸ਼ੀਅਤਾਂ ਦਾ ਪ੍ਰਬੰਧਕਾਂ, ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਪ੍ਰਬੰਧਕੀ ਕਮੇਟੀ ਦੇ ਡਾਇਰੈਕਟਰ ਤੇਜ਼ਬੀਰ ਸਿੰਘ ਵਿਰਕ ਨੇ ਕਿਹਾ ਕਿ ਉਨ੍ਹਾਂ ਦੀ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਬੰਧ ਅਧੀਨ ਜਿੰਨੇ ਵੀ ਸਕੂਲ ਤੇ ਹੋਰ ਵਿੱਦਿਅਕ ਅਦਾਰੇ ਹਨ ਉਹ ਸ਼ਾਨਦਾਰ ਤੇ ਮਿਸਾਲੀ ਵਿੱਦਿਅਕ ਸੇਵਾਵਾਂ ਦੇਣ ਲਈ ਵਚਨਬੱਧ ਹਨ। ਕੈਪਸ਼ਨ:-ਆਪੋ ਆਪਣੇ ਬੈਸਟ ਐਵਾਰਡਾਂ ਦੇ ਨਾਲ ਚੇਅਰਮੈਨ ਬਲਦੇਵ ਸਿੰਘ ਵਿਰਕ, ਪੀਆਰਓ ਗੁਲਸ਼ਨ ਕੌਰ ਅਰੋੜਾ ਚਾਵਲਾ ਤੇ ਪ੍ਰਿੰਸੀਪਲ ਵਿਪਨ ਕੁਮਾਰ।