ਪੰਧੇਰ ਵਿਖੇ ਤਿੰਨ ਰੋਜ਼ਾ ਵੋਟਰ ਰਜਿਸਟ੍ਰੇਸ਼ਨ ਕੈਂਪ ਸਮਾਪਤ ਕੁਲਦੀਪ ਸੰਤੂਨੰਗਲ, ਪੰਜਾਬੀ ਜਾਗਰਣ ਗੁਰੂ ਕਾ ਬਾਗ : ਸ੍ਰੀ ਗੁਰੂ ਰਾਮਦਾਸ ਗਰੁੱਪ ਆਫ਼ ਇੰਸਟੀਚਿਊਟਸ, ਪੰਧੇਰ ਵਿਖੇ ਐੱਸਡੀਐੱਮ ਹਲਕਾ ਮਜੀਠਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਹਿਯੋਗ ਨਾਲ ਲਗਾਇਆ ਗਿਆ ਤਿੰਨ ਰੋਜ਼ਾ ਵੋਟਰ ਰਜਿਸਟ੍ਰੇਸ਼ਨ ਕੈਂਪ
Publish Date: Thu, 10 Sep 2026 06:14 PM (IST)
Updated Date: Thu, 10 Sep 2026 06:16 PM (IST)
ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਕੀਤਾ ਜਾਗਰੂਕ, ਸਵੀਪ ਟੀਮ ਸਨਮਾਨਿਤ ਕੁਲਦੀਪ ਸੰਤੂਨੰਗਲ, ਪੰਜਾਬੀ ਜਾਗਰਣ ਗੁਰੂ ਕਾ ਬਾਗ : ਸ੍ਰੀ ਗੁਰੂ ਰਾਮਦਾਸ ਗਰੁੱਪ ਆਫ਼ ਇੰਸਟੀਚਿਊਟਸ, ਪੰਧੇਰ ਵਿਖੇ ਐੱਸਡੀਐੱਮ ਹਲਕਾ ਮਜੀਠਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਹਿਯੋਗ ਨਾਲ ਲਗਾਇਆ ਗਿਆ ਤਿੰਨ ਰੋਜ਼ਾ ਵੋਟਰ ਰਜਿਸਟ੍ਰੇਸ਼ਨ ਕੈਂਪ ਸਫ਼ਲਤਾਪੂਰਵਕ ਸਮਾਪਤ ਹੋਇਆ। ਇਹ ਕੈਂਪ 27 ਅਗਸਤ, 2 ਸਤੰਬਰ ਅਤੇ 8 ਸਤੰਬਰ ਨੂੰ ਵੱਖ-ਵੱਖ ਪੜਾਵਾਂ ਵਿੱਚ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਵਿਿਦਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਸੀ। ਕੈਂਪ ਦੌਰਾਨ ਸਵੀਪ ਟੀਮ ਅਤੇ ਬੂਥ ਲੈਵਲ ਅਧਿਕਾਰੀਆਂ ਨੇ ਵਿਿਦਆਰਥੀਆਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਦੀ ਪ੍ਰਕਿਿਰਆ, ਵੋਟਰ ਸੂਚੀ ਵਿਚ ਨਾਮ ਦਰਜ ਕਰਵਾਉਣ ਅਤੇ ਵੋਟ ਦੇ ਮਹੱਤਵ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਵੀਪ ਟੀਮ ਮੈਂਬਰ ਭੁਪਿੰਦਰ ਸਿੰਘ ਅਤੇ ਦੀਪਕ ਸੋਨੀ, ਸੁਪਰਵਾਈਜ਼ਰ ਬਲਵਿੰਦਰ ਸਿੰਘ, ਰਮਨ ਕੁਮਾਰ ਅਤੇ ਬਿਕਰਮਜੀਤ ਸਿੰਘ ਨੇ ਵਿਿਦਆਰਥੀਆਂ ਦੀ ਰਹਿਨੁਮਾਈ ਕੀਤੀ। ਸਮਾਗਮ ਦੌਰਾਨ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਅਵਤਾਰ ਸਿੰਘ ਕੰਗ ਅਤੇ ਚੇਅਰਪਰਸਨ ਹਰਜਿੰਦਰਪਾਲ ਕੌਰ ਕੰਗ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਆਪਣੇ ਸੰਬੋਧਨ ਵਿਚ ਉਨ੍ਹਾਂ ਨੇ ਵਿਿਦਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਸਮਝਾਉਂਦਿਆਂ ਕਿਹਾ ਕਿ ਲੋਕਤੰਤਰ ਵਿਚ ਹਰ ਨੌਜਵਾਨ ਵੋਟਰ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ ਅਤੇ ਵਿਿਦਆਰਥੀਆਂ ਨੂੰ ਅੱਗੇ ਆ ਕੇ ਆਪਣੀ ਵੋਟ ਬਣਵਾਉਣੀ ਚਾਹੀਦੀ ਹੈ। ਉਨ੍ਹਾਂ ਨੇ ਸਵੀਪ ਟੀਮ ਅਤੇ ਕਾਲਜ ਸਟਾਫ਼ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਨੌਜਵਾਨਾਂ ਵਿੱਚ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿੱਚ ਸਹਾਈ ਹੁੰਦੇ ਹਨ। ਇਸ ਮੌਕੇ ਸੁਪਰਵਾਈਜ਼ਰ ਵੱਲੋਂ ਵੀ ਵਿਿਦਆਰਥੀਆਂ ਨੂੰ ਸੰਦੇਸ਼ ਦਿੱਤਾ ਗਿਆ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦਾ ਵੋਟਰ ਵਜੋਂ ਰਜਿਸਟਰ ਹੋਣਾ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਜ਼ਿੰਮੇਵਾਰੀ ਨਾਲ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ। ਇਸ ਕੈਂਪ ਨੇ ਨੌਜਵਾਨਾਂ ਵਿੱਚ ਵੋਟ ਪ੍ਰਤੀ ਜਾਗਰੂਕਤਾ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਪੈਦਾ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਕੈਂਪ ਦੌਰਾਨ ਕਾਲਜ ਮੈਨੇਜ਼ਮੈਂਟ ਵੱਲੋਂ ਸਵੀਪ ਟੀਮ ਅਤੇ ਸਮੂਹ ਸਹਿਯੋਗੀ ਮੈਂਬਰਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਮੈਨੇਜਿੰਗ ਡਾਇਰੈਕਟਰ ਅਵਤਾਰ ਸਿੰਘ ਕੰਗ ਅਤੇ ਚੇਅਰਪਰਸਨ ਹਰਜਿੰਦਰਪਾਲ ਕੌਰ ਕੰਗ ਨੇ ਸਮੂਹ ਸਵੀਪ ਟੀਮ ਮੈਂਬਰਾਂ ਅਤੇ ਸੁਪਰਵਾਈਜ਼ਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਕਾਲਜ ਪ੍ਰਬੰਧਨ ਨੇ ਭਵਿੱਖ ਵਿਚ ਵੀ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਜਾਰੀ ਰੱਖਣ ਦਾ ਸੰਕਲਪ ਪ੍ਰਗਟ ਕੀਤਾ। ਇਸ ਮੌਕੇ ਡਾ. ਮੀਨੂ ਚੌਧਰੀ, ਪ੍ਰਿੰਸੀਪਲ, ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ, ਡਾ. ਅਨਮੋਲਦੀਪ ਕੌਰ, ਸ੍ਰੀ ਗੁਰੂ ਰਾਮਦਾਸ ਡਿਗਰੀ ਕਾਲਜ, ਅਮਿਤ ਕੁਮਾਰ, ਪੂਨਮ ਅੰਗੂਰਾਲਾ ਅਤੇ ਸ਼੍ਰੀਮਤੀ ਸੰਗੀਤਾ ਸ਼ਰਮਾ ਆਦਿ ਹਾਜ਼ਰ ਸਨ।