ਨੈਸ਼ਨਲ ਹਾਕੀ ਚੈਂਪੀਅਨਸ਼ਿਪ ਦੇ ਛੇਵੇਂ ਦਿਨ ਹੋਏ ਫਸਵੇਂ ਤੇ ਰੋਮਾਂਚਕ ਮੁਕਾਬਲੇ ਰਾਜਦੀਪ ਸਿੰਘ ਨੰਗਲ, ਪੰਜਾਬੀ ਜਾਗਰਣ ਚੌਕ ਮਹਿਤਾ : ਦਮਦਮੀ ਟਕਸਾਲ ਦੇ ਮੁਖੀ ਤੇ ਪ੍ਰਧਾਨ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੇ ਵਿਿਦਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ,
Publish Date: Tue, 06 Oct 2026 04:17 PM (IST)
Updated Date: Tue, 06 Oct 2026 04:20 PM (IST)
ਰਾਜਦੀਪ ਸਿੰਘ ਨੰਗਲ, ਪੰਜਾਬੀ ਜਾਗਰਣ ਚੌਕ ਮਹਿਤਾ : ਦਮਦਮੀ ਟਕਸਾਲ ਦੇ ਮੁਖੀ ਤੇ ਪ੍ਰਧਾਨ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੇ ਵਿਿਦਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ, ਮਹਿਤਾ ਚੌਂਕ ਵਿਖੇ ਸੀਬੀਐੱਸਈ ਨੈਸ਼ਨਲ ਹਾਕੀ ਚੈਂਪੀਅਨਸ਼ਿਪ-2026 ਦੇ ਛੇਵੇਂ ਦਿਨ ਫਾਈਨਲ ਤੋਂ ਪਹਿਲਾਂ ਵੱਖ-ਵੱਖ ਵਰਗਾਂ ਦੀਆਂ ਟੀਮਾਂ ਵਿਚਕਾਰ ਫਸਵੇਂ ਅਤੇ ਰੋਮਾਂਚਕ ਮੁਕਾਬਲੇ ਕਰਵਾਏ ਗਏ। ਇਸ ਮੌਕੇ ਖਾਲਸਾ ਅਕੈਡਮੀ ਦੇ ਹੋਣਹਾਰ ਸਾਬਕਾ ਵਿਿਦਆਰਥੀ ਅਤੇ ਅੰਤਰਰਾਸ਼ਟਰੀ ਹਾਕੀ ਖਿਡਾਰੀ ਜਰਮਨਜੀਤ ਸਿੰਘ ਵਿਸ਼ੇਸ਼ ਤੌਰ ’ਤੇ ਸਕੂਲ ਪਹੁੰਚੇ। ਉਨ੍ਹਾਂ ਨੇ ਚੈਂਪੀਅਨਸ਼ਿਪ ਵਿਚ ਭਾਗ ਲੈ ਰਹੀਆਂ ਖਿਡਾਰਨਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਲਈ ਆਸ਼ੀਰਵਾਦ ਦਿੱਤਾ। ਆਪਣੇ ਸੰਬੋਧਨ ਦੌਰਾਨ ਜਰਮਨਜੀਤ ਸਿੰਘ ਨੇ ਵਿਿਦਆਰਥੀਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਆਪਣੇ ਖੇਡ ਸਫ਼ਰ ਬਾਰੇ ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਮੁੱਢਲੀ ਸਿੱਖਿਆ ਖਾਲਸਾ ਅਕੈਡਮੀ ਤੋਂ ਹੀ ਪ੍ਰਾਪਤ ਕੀਤੀ ਅਤੇ ਇਸੇ ਅਕੈਡਮੀ ਦੇ ਮੈਦਾਨਾਂ ਵਿਚ ਹਾਕੀ ਦੀ ਸਿਖਲਾਈ ਲੈ ਕੇ ਮਿਹਨਤ ਅਤੇ ਲਗਨ ਸਦਕਾ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਪਛਾਣ ਬਣਾਈ। ਉਨ੍ਹਾਂ ਵਿਿਦਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤੀ ਲਈ ਮਹੱਤਵਪੂਰਨ ਹਨ, ਸਗੋਂ ਇਹ ਅਨੁਸ਼ਾਸਨ, ਟੀਮ-ਭਾਵਨਾ, ਆਤਮ-ਵਿਸ਼ਵਾਸ ਅਤੇ ਮਿਹਨਤ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਬੱਚਿਆਂ ਨੂੰ ਆਪਣੇ ਟੀਚੇ ਨਿਰਧਾਰਤ ਕਰਕੇ ਪੂਰੀ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਵੱਖ-ਵੱਖ ਟੀਮਾਂ ਵਿਚਕਾਰ ਰੋਮਾਂਚਕ ਮੁਕਾਬਲੇ ਖੇਡੇ ਗਏ। ਸਰਦਾਰ ਜਰਮਨਜੀਤ ਸਿੰਘ ਵੱਲੋਂ ਜੇਤੂ ਟੀਮਾਂ ਦੇ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਸਕੂਲ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਸ਼ਰਮਾ, ਕਾਲਜ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ, ਪ੍ਰਿੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਹਾਕੀ ਕੋਚ ਬਲਜਿੰਦਰ ਸਿੰਘ, ਮਨਮੀਤ ਸਿੰਘ, ਦਮਨਪ੍ਰੀਤ ਸਿੰਘ, ਹਾਕੀ ਅਬਜ਼ਰਵਰ, ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਹਾਕੀ ਕੋਚ ਅਤੇ ਅਧਿਆਪਕ ਹਾਜ਼ਰ ਸਨ। ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਵੱਲੋਂ ਜੇਤੂ ਟੀਮਾਂ, ਖਿਡਾਰੀਆਂ ਅਤੇ ਕੋਚਾਂ ਨੂੰ ਮੁਬਾਰਕਬਾਦ ਦਿੱਤੀ ਗਈ। ਇਸ ਦੇ ਨਾਲ ਹੀ ਸਰਦਾਰ ਜਰਮਨਜੀਤ ਸਿੰਘ ਵੱਲੋਂ ਖਾਲਸਾ ਅਕੈਡਮੀ ਵਿਖੇ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।