- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਲੋਕਤੰਤਰ ਦੀ ਮਜ਼ਬੂਤੀ ਅਤੇ ਵੋਟ ਦੇ ਅਧਿਕਾਰ ਦੀ ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਸ਼ਹਿਰੀ ਅਤੇ ਦਿਹਾਤੀ ਲੀਡਰਸ਼ਿਪ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਵਿਚ ਪਹਿਲਾਂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ
ਅੰਮ੍ਰਿਤਸਰ : ਲੋਕਤੰਤਰ ਦੀ ਮਜ਼ਬੂਤੀ ਅਤੇ ਵੋਟ ਦੇ ਅਧਿਕਾਰ ਦੀ ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਸ਼ਹਿਰੀ ਅਤੇ ਦਿਹਾਤੀ ਲੀਡਰਸ਼ਿਪ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਵਿਚ ਪਹਿਲਾਂ ਕੰਪਨੀ ਬਾਗ ਦੇ ਬਾਹਰ ਸਟੇਜ ਲਗਾ ਕੇ ਵੋਟਰ ਸੂਚੀ ਦੇ ਵਿਸ਼ੇਸ਼ ਡੂੰਘੇ ਸੋਧ ਚੋਣ ਪ੍ਰਕਿਰਿਆ ਵਿਚ ਪਾਰਦਰਸ਼ਤਾ-ਜਵਾਬਦੇਹੀ ਨੂੰ ਲੈ ਕੇ ਭਾਜਪਾ ਸਰਕਾਰ ਨੂੰ ਕੋਸਿਆ ਗਿਆ। ਇਸ ਤੋਂ ਬਾਅਦ ਉੱਥੋਂ ਪੈਦਲ ਰੋਸ ਮਾਰਚ ਕੱਢ ਕੇ ਲਾਰੈਂਸ ਰੋਡ ਚੌਂਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਰੋਸ ਪ੍ਰਦਰਸ਼ਨ ਵਿਚ ਕਾਂਗਰਸੀ ਆਗੂਆਂ ਨੇ ਆਪਣਾ ਸ਼ਕਤੀ ਪ੍ਰਦਰਸ਼ਨ ਵੀ ਕੀਤਾ। ਜਿਸ ਵਿਚ ਵਿਧਾਨ ਸਭਾ ਹਲਕਾ ਉੱਤਰੀ ਤੋਂ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ, ਵਿਧਾਨ ਸਭਾ ਹਲਕਾ ਦੱਖਣੀ ਤੋਂ ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਅਤੇ ਅਜਨਾਲਾ ਤੋਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਮਰਥਕਾਂ ਨੇ ਖੂਬ ਨਾਅਰੇਬਾਜ਼ੀ ਕੀਤੀ। ਇਨ੍ਹਾਂ ਤਿੰਨਾਂ ਹਲਕਿਆਂ ਵਿਚ ਇਹ ਕਾਂਗਰਸੀ ਆਗੂ ਉਨ੍ਹਾਂ ਦੇ ਸਾਹਮਣੇ ਹਲਕੇ ਵਿੱਚ ਹੋਰ ਕਾਂਗਰਸੀ ਆਗੂਆਂ ਨੂੰ ਸਰਗਰਮ ਕੀਤੇ ਜਾਣ ਨੂੰ ਲੈ ਕੇ ਵੀ ਪਾਰਟੀ ਦੇ ਹੀ ਆਗੂਆਂ ਤੋਂ ਖਫ਼ਾ ਹਨ। ਇਹ ਨਾਅਰੇਬਾਜ਼ੀ ਪ੍ਰਦੇਸ਼ ਕਾਂਗਰਸ ਦੇ ਸਹਿ-ਇੰਚਾਰਜ ਸੂਰਜ ਠਾਕੁਰ ਦੇ ਸਾਹਮਣੇ ਹੁੰਦੀ ਰਹੀ। ਕਾਂਗਰਸੀ ਆਗੂ ਸ਼ਾਮ ਕਰੀਬ ਪੌਣੇ ਪੰਜ ਵਜੇ ਤੋਂ ਹੀ ਕੰਪਨੀ ਬਾਗ ਦੇ ਬਾਹਰ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ। ਇਸ ਦੌਰਾਨ ਮੰਚ ਤੋਂ ਭਾਸ਼ਣਬਾਜ਼ੀ ਦਾ ਦੌਰ ਚੱਲਿਆ, ਉੱਥੇ ਹੀ ਬਾਅਦ ਵਿਚ ਸ਼ਾਮ 5:45 ਵਜੇ ਕਾਂਗਰਸ ਦੇ ਸਹਿ-ਇੰਚਾਰਜ ਸੂਰਜ ਠਾਕੁਰ, ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ, ਸਾਬਕਾ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਮੰਚ 'ਤੇ ਪਹੁੰਚੇ। ਇਸ ਦੌਰਾਨ ਕਾਂਗਰਸੀ ਆਗੂਆਂ ਦੇ ਸਮਰਥਕਾਂ ਨੇ ਆਪਣੇ-ਆਪਣੇ ਆਗੂ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ। ਮੰਚ ਤੋਂ ਆਗੂਆਂ ਨੇ ਕਿਹਾ ਕਿ ਵੋਟ ਦੇ ਹੱਕ 'ਤੇ ਭਾਜਪਾ ਵੱਲੋਂ ਡਾਕਾ ਮਾਰਿਆ ਜਾ ਰਿਹਾ ਹੈ। ਕਾਂਗਰਸ ਸੰਵਿਧਾਨ ਦੀ ਰਾਖੀ ਲਈ ਤਿਆਰ ਹੈ। ਇਸ ਮੌਕੇ 'ਤੇ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਡੈਨੀ, ਜ਼ਿਲ੍ਹਾ ਕਾਂਗਰਸ ਸ਼ਹਿਰੀ ਪ੍ਰਧਾਨ ਸੌਰਭ ਮਦਾਨ ਮਿੱਠੂ, ਦਿਹਾਤੀ ਪ੍ਰਧਾਨ ਹਰਪ੍ਰਤਾਪ ਅਜਨਾਲਾ, ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ, ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਸਾਬਕਾ ਵਿਧਾਇਕ ਸੁਨੀਲ ਦੱਤੀ, ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਪ੍ਰਦੇਸ਼ ਕਾਂਗਰਸ ਮਹਿਲਾ ਦੀ ਸਾਬਕਾ ਪ੍ਰਧਾਨ ਮਮਤਾ ਦੱਤਾ, ਭਗਵੰਤ ਪਾਲ ਸੱਚਰ, ਕੌਂਸਲਰ ਵਿਕਾਸ ਸੋਨੀ, ਕੌਂਸਲਰ ਰਾਜਕੰਵਲਪ੍ਰੀਤ ਲੱਕੀ, ਸੰਜੀਵ ਅਰੋੜਾ, ਬਲਬੀਰ ਬੱਬੀ ਪਹਿਲਵਾਨ, ਕੌਂਸਲਰ ਸਮੀਰ ਦੱਤਾ, ਸਤੀਸ਼ ਬੱਲੂ, ਕੌਂਸਲਰ ਡਾ. ਸ਼ੋਭਿਤ ਕੌਰ, ਰਾਜਵੰਤ ਕੌਰ ਪਿੰਕੀ, ਜ਼ਿਲ੍ਹਾ ਕਾਂਗਰਸ ਮਹਿਲਾ ਸ਼ਹਿਰੀ ਪ੍ਰਧਾਨ ਰਜਨੀ ਸ਼ਰਮਾ, ਸਾਬਕਾ ਕੌਂਸਲਰ ਰੀਨਾ ਚੋਪੜਾ, ਸੰਦੀਪ ਸ਼ਾਹ, ਧੀਰਜ, ਚੇਤਨ ਤੇ ਹੋਰ ਮੌਜੂਦ ਸਨ।