ਟ੍ਰੈਫ਼ਿਕ ਪੁਲਿਸ ਵੱਲੋਂ ਹਟਾਏ ਨਾਜਾਇਜ਼ ਕਬਜ਼ੇ
ਗਗਨਦੀਪ ਸਿੰਘ ਬੇਦੀ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸਪੀ ਟ੍ਰੈਫਿਕ ਅਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੋਨ ਨੰਬਰ 3 ਦੇ ਇੰਚਾਰਜ ਸਬ ਇੰਸਪੈਕਟਰ ਦਿਲਬਾਗ ਸਿੰਘ ਵਲੋਂ ਢਾਬ ਬਸਤੀ ਰਾਮ, ਚੌਕ ਲਛਮਣ ਸਰ,
Publish Date: Sat, 25 Apr 2026 04:12 PM (IST)
Updated Date: Sat, 25 Apr 2026 04:16 PM (IST)

ਗਗਨਦੀਪ ਸਿੰਘ ਬੇਦੀ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸਪੀ ਟ੍ਰੈਫਿਕ ਅਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੋਨ ਨੰਬਰ 3 ਦੇ ਇੰਚਾਰਜ ਸਬ ਇੰਸਪੈਕਟਰ ਦਿਲਬਾਗ ਸਿੰਘ ਵਲੋਂ ਢਾਬ ਬਸਤੀ ਰਾਮ, ਚੌਕ ਲਛਮਣ ਸਰ, ਚਾਟੀਵਿੰਡ ਗੇਟ, ਰਾਮਸਰ ਰੋਡ ਅਤੇ ਗੁਰਦਆਰਾ ਸ਼ਹੀਦਾਂ ਸਾਹਿਬ ਜੀ ਦੇ ਆਸਪਾਸ ਦੁਕਾਨਦਾਰਾਂ ਵਲੋਂ ਕੀਤੇ ਗਏ ਨਜਾਇਜ ਕਬਜਿਆਂ ਨੂੰ ਹਟਾਇਆ ਗਿਆ। ਇਸ ਮੌਕੇ ਸਬ ਇੰਸਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਕਿ ਦੁਕਾਨਦਾਰਾਂ ਵਲੋਂ ਸੜਕਾਂ ’ਤੇ ਸਮਾਨ ਰੱਖਣ ਨਾਲ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਬਹੁਤ ਪ੍ਰੇਸ਼ਾਨੀ ਹੁੰਦੀ ਸੀ ਅਤੇ ਜਾਮ ਵੀ ਲੱਗ ਜਾਂਦਾ ਸੀ। ਉਨ੍ਹਾਂ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਆਪਣਾ ਸਮਾਨ ਦੁਕਾਨ ਦੇ ਅੰਦਰ ਹੀ ਲਗਾਉਣ। ਪੱਤਰਕਾਰਾਂ ਵਲੋਂ ਰਾਮਸਰ ਰੋਡ ਵਿਖੇ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਟ੍ਰੈਫਿਕ ਪੁਲਿਸ ਦੀ ਕਾਰਗੁਜ਼ਾਰੀ ਤੋਂ ਬੇਹੱਦ ਜ਼ਿਆਦਾ ਖੁਸ਼ ਹਨ ਅਤੇ ਆਪਣਾ ਸਮਾਨ ਦੁਕਾਨਾਂ ਦੇ ਅੰਦਰ ਹੀ ਲਗਾਉਣਗੇ। ਦੁਕਾਨਦਾਰਾ ਨੇ ਦੱਸਿਆ ਕਿ ਇਥੇ ਈ ਰਿਕਸ਼ੇ ਖੜੇ ਰਹਿਣ ਨਾਲ ਵੀ ਬੇਹਦ ਪ੍ਰੇਸ਼ਾਨੀ ਹੁੰਦੀ, ਜਿਸ ਦਾ ਹੱਲ ਟ੍ਰੈਫਿਕ ਪੁਲਿਸ ਵਲੋਂ ਕੀਤਾ ਗਿਆ ਹੈ। ਇਸ ਮੌਕੇ ਸਬ ਇੰਸਪੈਕਟਰ ਦਿਲਬਾਗ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਦਰਸ਼ਨ ਕਰਨ ਲਈ ਆਪਣੇ ਵਾਹਨ ਗੁਰਦੁਆਰਾ ਸਾਹਿਬ ਦੀ ਬਣੀ ਹੋਈ ਪਾਰਕਿੰਗ ਵਿਚ ਹੀ ਲਗਾਉਣ। ਇਸ ਮੌਕੇ ਏਐਸਆਈ ਭੁਪਿੰਦਰ ਸਿੰਘ, ਏਐਸਆਈ ਰਾਜਕਰਨ ਸਿੰਘ, ਏਐਸਆਈ ਲਖਬੀਰ ਸਿੰਘ ਆਦਿ ਹਾਜ਼ਰ ਸਨ।