ਜਸਪਾਲ ਸ਼ਰਮਾ, ਜੰਡਿਆਲਾ ਗੁਰੂ : ਐੱਸਐੱਸਪੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਵਿਕਰਮਜੀਤ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਡੈਨਿਸ਼ ਅਤੇ ਹੈੱਡਕਾਂਸਟੇਬਲ ਇੰਦਰਮੋਹਣ ਸਿੰਘ ਵੱਲੋਂ ਸਰਕਾਰੀ ਸੈਕੰਡਰੀ ਸਕੂਲ ਸੁਧਾਰ ਵਿਖੇ ਸੈਮੀਨਾਰ ਲਾ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਏਐੱਸਆਈ ਡੈਨਿਸ਼ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਸਿਰ 'ਤੇ ਹੈਲਮਟ, ਪੱਗੜੀ ਜਾਂ ਪਰਨਾ ਜ਼ਰੂਰ ਪਾਓ ਅਤੇ ਚਾਰ ਪਹੀਆ ਵਾਹਨ ਚਲਾਉਂਦਿਆਂ ਸੀਟ ਬੈਲਟ ਜ਼ਰੂਰ ਲਾਓ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕਦੇ ਵੀ ਵਾਹਨ ਚਲਾਉਂਦੇ ਸਮੇਂ ਕਿਸੇ ਨਸ਼ੇ ਦਾ ਸੇਵਨ ਨਾ ਕਰੋ ਅਤੇ ਨਾ ਹੀ ਮੋਬਾਈਲ ਫੋਨ ਦੀ ਵਰਤੋ ਕਰੋ। ਉਨ੍ਹਾਂ ਦੱਸਿਆ ਕਿ ਅਜਿਹੀਆਂ ਕੁਝ ਸਾਵਧਾਨੀਆਂ ਵਰਤ ਲਈਆਂ ਜਾਣ ਤਾਂ ਇਹ ਰੋਜ਼ਾਨਾ ਹੋ ਰਹੇ ਸੜਕ ਹਾਦਸਿਆਂ ਦੀ ਗਿਣਤੀ ਬਹੁਤ ਘੱਟ ਜਾਵੇਗੀ ਅਤੇ ਬਹੁਤ ਸਾਰੀਆਂ ਕੀਮਤੀ ਜਾਨਾਂ ਦਾ ਬਚਾਅ ਹੋ ਸਕਦਾ ਹੈ। ਸਕੂਲ ਦੀ ਮੁੱਖ ਅਧਿਆਪਕਾ ਪਿ੍ਰੰਸੀਪਲ ਸੁਸ਼ੀਲ ਕੁਮਾਰ ਤੁਲੀ ਨੇ ਆਏ ਹੋਏ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ।

ਇਸ ਮੌਕੇ ਅਮਰਜੀਤ ਸਿੰਘ, ਪ੍ਰਦੀਪ ਕੁਮਾਰ, ਕੁਲਜੀਤ ਸਿੰਘ, ਜੋਤੀ ਬਾਲਾ, ਵੰਦਨਾ ਕੁਮਾਰੀ, ਹਰਜੀਤ ਸਿੰਘ, ਬਲਬੀਰ ਸਿੰਘ ਤੇ ਜਗਰੂਪ ਸਿੰਘ ਆਦਿ ਹਾਜ਼ਰ ਸਨ।

ਫੋਟੋ-16