- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੋਸਟਰ ਜਾਰੀ ਹੋਣ ਤੋਂ ਪਹਿਲਾਂ ਪੁਲਿਸ ਜ਼ਿਆਦਾਤਰ ਇਸ ਐਂਗਲ 'ਤੇ ਧਿਆਨ ਕੇਂਦਰਤ ਕਰ ਰਹੀ ਸੀ ਕਿ ਇਹ ਘਟਨਾ ਪੁਰਾਣੀ ਰੰਜਿਸ਼ ਕਾਰਨ ਹੋਈ ਹੈ। ਹਾਲਾਂਕਿ ਪੋਸਟਰ ਜਾਰੀ ਹੋਣ ਤੋਂ ਬਾਅਦ ਨਾ ਸਿਰਫ ਪੁਲਿਸ ਬਲਕਿ ਸੁਰੱਖਿਆ ਏਜੰਸੀਆਂ ਨੂੰ ਵੀ ਅਲਰਟ 'ਤੇ ਰੱਖਿਆ ਗਿਆ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ (ਟੀਟੀਐਚ) ਨੇ ਏਐਸਆਈ ਜਸਵੰਤ ਸਿੰਘ ਦੇ ਸਿਰ ਵਿਚ ਗੋਲੀ ਮਾਰਨ ਦੀ ਜ਼ਿੰਮੇਵਾਰੀ ਲਈ ਹੈ। ਇੰਟਰਨੈੱਟ ਮੀਡੀਆ ਪਲੇਟਫਾਰਮਾਂ 'ਤੇ ਇਕ ਪੋਸਟਰ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ। ਪੋਸਟਰ ਜਾਰੀ ਹੋਣ ਤੋਂ ਪਹਿਲਾਂ ਪੁਲਿਸ ਜ਼ਿਆਦਾਤਰ ਇਸ ਐਂਗਲ 'ਤੇ ਧਿਆਨ ਕੇਂਦਰਤ ਕਰ ਰਹੀ ਸੀ ਕਿ ਇਹ ਘਟਨਾ ਪੁਰਾਣੀ ਰੰਜਿਸ਼ ਕਾਰਨ ਹੋਈ ਹੈ। ਹਾਲਾਂਕਿ ਪੋਸਟਰ ਜਾਰੀ ਹੋਣ ਤੋਂ ਬਾਅਦ ਨਾ ਸਿਰਫ ਪੁਲਿਸ ਬਲਕਿ ਸੁਰੱਖਿਆ ਏਜੰਸੀਆਂ ਨੂੰ ਵੀ ਅਲਰਟ 'ਤੇ ਰੱਖਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਟੀਟੀਐਚ ਅੱਤਵਾਦੀ ਸੰਗਠਨ ਨੇ ਕੁਝ ਦਿਨ ਪਹਿਲਾਂ ਮਜੀਠਾ ਹਲਕੇ ਵਿਚ ਏਐਸਆਈ ਜੋਗਾ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਵੀਡੀਓ ਜਾਰੀ ਕੀਤਾ ਸੀ। ਦੱਸਣਯੋਗ ਹੈ ਕਿ ਸ਼ੁੱਕਰਵਾਰ ਦੇਰ ਰਾਤ ਏਐਸਆਈ ਜਸਵੰਤ ਸਿੰਘ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਲਾਈਨਜ਼ ਵਿਚ ਆਪਣੀ ਡਿਊਟੀ ਪੂਰੀ ਕਰਨ ਤੋਂ ਬਾਅਦ ਆਪਣੇ ਮੋਟਰਸਾਈਕਲ 'ਤੇ ਅਜਨਾਲਾ ਘਰ ਪਰਤ ਰਹੇ ਸੀ। ਰਾਜਾਸਾਂਸੀ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਵਿਚ ਪੈਂਦੇ ਭਲਾ ਪਿੰਡ ਦੇ ਨੇੜੇ ਦੋ ਬਾਈਕ ਸਵਾਰ ਨੌਜਵਾਨਾਂ ਨੇ ਉਸ ਦਾ ਪਿੱਛਾ ਕੀਤਾ ਅਤੇ ਮੌਕਾ ਮਿਲਣ 'ਤੇ ਇਕ ਸੁੰਨਸਾਨ ਇਲਾਕੇ ਵਿਚ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਇਕ ਗੋਲੀ ਉਨ੍ਹਾਂ ਦੀ ਪੱਗ ਵਿੱਚ ਲੱਗੀ। ਘਟਨਾ ਤੋਂ ਬਾਅਦ ਉਨ੍ਹਾਂ ਨੂੰ ਨਿੱਜੀ ਹਸਪਤਾਲ ਲਿਆਂਦਾ ਗਿਆ। ਇਲਾਜ ਦੌਰਾਨ ਪਤਾ ਲੱਗਾ ਕਿ ਗੋਲੀ ਉਨ੍ਹਾਂ ਦੀ ਪੱਗ ਵਿਚੋਂ ਲੰਘ ਕੇ ਸਿਰ ਵਿਚ ਲੱਗੀ ਸੀ।
---
ਪੁਲਿਸ ਨੇ 30 ਸੀਸੀਟੀਵੀ ਦੀ ਜਾਂਚ ਕੀਤੀ
ਘਟਨਾ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਸੀ। ਰਾਜਾਸਾਂਸੀ ਪੁਲਿਸ ਥਾਣੇ ਵਿੱਚ ਅਣਪਛਾਤੇ ਸ਼ੱਕੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਨੇ ਮੁਲਜ਼ਮਾਂ ਦਾ ਪਤਾ ਲਗਾਉਣ ਲਈ ਪਿਛਲੇ ਤਿੰਨ ਦਿਨਾਂ ਵਿਚ 30 ਤੋਂ ਵੱਧ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਹੈ। ਹਾਲਾਕਿ ਏਐਸਆਈ ਜੋਗਾ ਸਿੰਘ ਦੇ ਕਤਲ ਦੇ ਮਾਮਲੇ ਵਾਂਗ ਕੋਈ ਸੁਰਾਗ ਨਹੀਂ ਮਿਲਿਆ ਹੈ।