
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਦੱਸਿਆ ਜਾ ਰਿਹਾ ਹੈ ਕਿ ਪਠਾਨਕੋਟ ਤੇ ਖਾਸਾ ਵਿਚ ਫੌਜੀ ਠਿਕਾਣਿਆਂ ਦੀਆਂ ਤਸਵੀਰਾਂ ਭੇਜੀਆਂ ਗਈਆਂ ਸਨ। ਇਸ ਤੋਂ ਇਲਾਵਾ ਖਾਸਾ ਦੇ ਆਲੇ ਦੁਆਲੇ ਦੇ ਇਲਾਕਿਆਂ ਦੀਆਂ ਤਸਵੀਰਾਂ ਵੀ ਮੁਲਜ਼ਮਾਂ ਦੇ ਮੋਬਾਈਲ ਫੋਨਾਂ 'ਤੇ ਮਿਲੀਆਂ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਭੇਜੀ ਗਈ ਜ਼ਿਆਦਾਤਰ ਜਾਣਕਾਰੀ ਮੁਲਜ਼ਮਾਂ ਨੇ ਫੋਨ ’ਚੋਂ ਮਿਟਾ ਦਿੱਤੀ ਸੀ। ਪੁਲਿਸ ਹੁਣ ਪੁਰਾਣਾ ਡਾਟਾ ਪ੍ਰਾਪਤ ਕਰ ਰਹੀ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ ਨੂੰ ਭਾਰਤੀ ਫ਼ੌਜ ਦੇ ਟਿਕਾਣਿਆਂ ਦੀਆਂ ਤਸਵੀਰਾਂ ਤੇ ਹੋਰ ਜਾਣਕਾਰੀਆਂ ਭੇਜਣ ਦੇ ਦੋਸ਼ ’ਚ ਥਾਣਾ ਘਰਿੰਡਾ ਦੀ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਸ਼ਨਿਚਰਵਾਰ ਨੂੰ 40 ਗ੍ਰਾਮ ਹੈਰੋਇਨ ਲੈ ਕੇ ਜਾਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ ਪਰ ਜਦੋਂ ਇਨ੍ਹਾਂ ਦੇ ਮੋਬਾਈਲ ਫੋਨਾਂ ਦੀ ਜਾਂਚ ਕੀਤੀ ਗਈ, ਤਾਂ ਮਾਮਲੇ ਨੇ ਇੱਕ ਵੱਖਰਾ ਮੋੜ ਲੈ ਲਿਆ। ਪੁਲਿਸ ਪੁੱਛਗਿੱਛ ਦੌਰਾਨ ਮੁਲਜ਼ਮਾਂ ਵੱਲੋਂ ਦਿੱਤੀ ਗਈ ਜਾਣਕਾਰੀ ਦੀ ਜਾਂਚ ਕਰ ਰਹੀ ਹੈ। ਦੋਵਾਂ ਦੀ ਪਛਾਣ ਤਰਨਤਾਰਨ ਜ਼ਿਲ੍ਹੇ ਦੇ ਖੇਮਕਰਨ ਥਾਣੇ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਗਿਰਜਾ ਮੁਹੱਲਾ ਦੇ ਰਹਿਣ ਵਾਲੇ ਅਰਮਾਨ ਸਿੰਘ ਤੇ ਖੇਮਕਰਨ ਦੇ ਰਹਿਣ ਵਾਲੇ ਸੰਨੀ ਵਜੋਂ ਹੋਈ ਹੈ।
ਪੁਲਿਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਹੈਰੋਇਨ ਤਸਕਰ ਹਨ ਤੇ ਖਾਸਾ ਨੇੜੇ ਚੱਕ ਮੁਕੁੰਦ ਪਿੰਡ ਤੇ ਰਾਮਪੁਰਾ ਪਿੰਡ ਵਿਚਕਾਰ ਸੜਕ ’ਤੇ ਕਿਸੇ ਦੀ ਉਡੀਕ ਕਰ ਰਹੇ ਸਨ। ਇਸ ਤੋਂ ਬਾਅਦ ਪੁਲਿਸ ਨੇ ਛਾਪਾ ਮਾਰ ਕੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਇਨ੍ਹਾਂ ਕਬਜ਼ੇ ’ਚੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ। ਜਾਂਚ ਦੌਰਾਨ ਇਨ੍ਹਾਂ ਕੋਲੋਂ ਤਿੰਨ ਮੋਬਾਈਲ ਫੋਨ ਮਿਲੇ। ਜਦੋਂ ਪੁਲਿਸ ਨੇ ਮੋਬਾਈਲ ਫੋਨਾਂ ਦੀ ਸਕੈਨਿੰਗ ਸ਼ੁਰੂ ਕੀਤੀ, ਤਾਂ ਪਤਾ ਲੱਗਾ ਕਿ ਮੁਲਜ਼ਮਾਂ ਨੇ ਆਪਣੇ ਮੋਬਾਈਲ ਫੋਨਾਂ ਤੋਂ ਕਈ ਜਾਣਕਾਰੀਆਂ ਇੱਕ ਪਾਕਿਸਤਾਨੀ ਹੈਂਡਲਰ ਨਾਲ ਵੱਖ-ਵੱਖ ਇੰਟਰਨੈੱਟ ਮੀਡੀਆ ਪਲੇਟਫਾਰਮਾਂ ਰਾਹੀਂ ਸਾਂਝੀਆਂ ਕੀਤੀਆਂ ਸਨ। ਇਸ ਤੋਂ ਬਾਅਦ ਪੁਲਿਸ ਨੇ ਸਾਈਬਰ ਸੈੱਲ ਦੀ ਮਦਦ ਨਾਲ ਪਤਾ ਲਾਇਆ ਕਿ ਮੁਲਜ਼ਮਾਂ ਨੇ ਭਾਰਤੀ ਫੌਜ ਬਾਰੇ ਕਈ ਜਾਣਕਾਰੀਆਂ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐਸਆਈ ਦੇ ਇੱਕ ਹੈਂਡਲਰ ਨਾਲ ਸਾਂਝੀਆਂ ਕੀਤੀਆਂ ਸਨ।
ਦੱਸਿਆ ਜਾ ਰਿਹਾ ਹੈ ਕਿ ਪਠਾਨਕੋਟ ਤੇ ਖਾਸਾ ਵਿਚ ਫੌਜੀ ਠਿਕਾਣਿਆਂ ਦੀਆਂ ਤਸਵੀਰਾਂ ਭੇਜੀਆਂ ਗਈਆਂ ਸਨ। ਇਸ ਤੋਂ ਇਲਾਵਾ ਖਾਸਾ ਦੇ ਆਲੇ ਦੁਆਲੇ ਦੇ ਇਲਾਕਿਆਂ ਦੀਆਂ ਤਸਵੀਰਾਂ ਵੀ ਮੁਲਜ਼ਮਾਂ ਦੇ ਮੋਬਾਈਲ ਫੋਨਾਂ 'ਤੇ ਮਿਲੀਆਂ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਭੇਜੀ ਗਈ ਜ਼ਿਆਦਾਤਰ ਜਾਣਕਾਰੀ ਮੁਲਜ਼ਮਾਂ ਨੇ ਫੋਨ ’ਚੋਂ ਮਿਟਾ ਦਿੱਤੀ ਸੀ। ਪੁਲਿਸ ਹੁਣ ਪੁਰਾਣਾ ਡਾਟਾ ਪ੍ਰਾਪਤ ਕਰ ਰਹੀ ਹੈ। ਮੁਲਜ਼ਮ ਛੇ ਮਹੀਨਿਆਂ ਤੋਂ ਹੈਂਡਲਰ ਦੇ ਸੰਪਰਕ ’ਚ ਸਨ ਤੇ ਇਸ ਕੰਮ ਲਈ ਪੈਸੇ ਮਿਲਣੇ ਸਨ, ਪਰ ਪੁਲਿਸ ਨੇ ਇਨ੍ਹਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ। ਫਿਲਹਾਲ ਪੁਲਿਸ ਨੇ ਦੋਵਾਂ ਨੂੰ ਅਦਾਲਤ ’ਚ ਪੇਸ਼ ਕੀਤਾ ਹੈ। ਅਦਾਲਤ ਨੇ ਇਨ੍ਹਾਂ ਨੂੰ ਤਿੰਨ ਦਿਨਾਂ ਦੀ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਹੈ।
ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨੀ ਹੈਂਡਲਰ ਨੇ ਕੰਮ ਪੂਰਾ ਹੋਣ ਤੋਂ ਬਾਅਦ ਇਨ੍ਹਾਂ ਨੂੰ ਪੰਜਾਹ ਹਜ਼ਾਰ ਰੁਪਏ ਭੇਜਣ ਦਾ ਵਾਅਦਾ ਕੀਤਾ ਸੀ। ਹਾਲਾਂਕਿ ਉਹ ਕੰਮ ਪੂਰਾ ਹੋਣ ਤੋਂ ਪਹਿਲਾਂ ਹੀ ਫੜੇ ਗਏ ਸਨ। ਦੱਸਿਆ ਜਾ ਰਿਹਾ ਹੈ ਕਿ ਮੁਜਲਮਾਂ ਨੇ ਫੌਜੀ ਠਿਕਾਣਿਆਂ ਬਾਰੇ ਬਹੁਤ ਸਾਰੀ ਜਾਣਕਾਰੀ ਭੇਜੀ ਸੀ। ਹੈਂਡਲਰ ਨੇ ਹੁਣ ਇਨ੍ਹਾਂ ਨੂੰ ਧੋਖਾ ਦੇਣਾ ਸ਼ੁਰੂ ਕਰ ਦਿੱਤਾ ਸੀ। ਕੁਝ ਦਿਨ ਪਹਿਲਾਂ ਦੋਵਾਂ ਨੇ ਕੰਮ ਪੂਰਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਹੈਂਡਲਰ ਇਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਰਿਹਾ ਸੀ।