- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਉਕਤ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ ਅਤੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰ ਕੇ ਇਨ੍ਹਾਂ ਨੂੰ ਅੱਗੇ ਸੂਬੇ ਭਰ ’ਚ ਸਪਲਾਈ ਕਰਦੇ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ’ਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ 8.378 ਕਿੱਲੋ ਹੈਰੋਇਨ ਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਗ੍ਰਿਫ਼ਤਾਰ ਕਰ ਕੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ (28) ਵਾਸੀ ਪਿੰਡ ਖਾਸਾ ਵਜੋਂ ਹੋਈ ਹੈ, ਜਦਕਿ ਦੂਜਾ ਮੁਲਜ਼ਮ ਇਕ ਨਾਬਾਲਗ ਹੈ।
ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਉਕਤ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ ਅਤੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰ ਕੇ ਇਨ੍ਹਾਂ ਨੂੰ ਅੱਗੇ ਸੂਬੇ ਭਰ ’ਚ ਸਪਲਾਈ ਕਰਦੇ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ’ਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਖਤਾ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਮੁਲਜ਼ਮ ਲਵਪ੍ਰੀਤ ਉਰਫ਼ ਲਵ ਨੂੰ ਉਸ ਦੇ ਨਾਬਾਲਗ ਸਾਥੀ ਸਮੇਤ ਸ਼ੁਰੂ ’ਚ 2 ਕਿੱਲੋ ਹੈਰੋਇਨ ਸਣੇ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨਾਬਾਲਗ ਮੁਲਜ਼ਮ ਦੇ ਖੁਲਾਸਿਆਂ ਦੇ ਆਧਾਰ ’ਤੇ ਪੁਲਿਸ ਟੀਮਾਂ ਨੇ ਹੋਰ 3.01 ਕਿੱਲੋ ਹੈਰੋਇਨ ਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ, ਜਿਸ ਨਾਲ ਇਸ ਮਾਮਲੇ ’ਚ ਕੁੱਲ ਬਰਾਮਦਗੀ 5.01 ਕਿੱਲੋ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਮਿਲੀ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਟੀਚਾਗਤ ਕਾਰਵਾਈ ’ਚ ਇਕ ਨਿਸ਼ਚਿਤ ਸਥਾਨ ਤੋਂ 3.368 ਕਿੱਲੋ ਹੋਰ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਕ ਵੱਖਰੇ ਮਾਮਲੇ ’ਚ ਦੋ ਹੋਰ ਮੁਲਜ਼ਮਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਨਾਮਜ਼ਦ ਵੀ ਕੀਤਾ ਗਿਆ ਹੈ।