
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਜੰਡਿਆਲਾ ਗੁਰੂ ਥਾਣੇ ਦੀ ਪੁਲਿਸ ਨੇ ਮੰਗਲਵਾਰ ਸਵੇਰੇ ਦੋ ਨੌਜਵਾਨਾਂ ਨੂੰ ਗੈਰ-ਕਾਨੂੰਨੀ ਹਥਿਆਰ ਲੈ ਕੇ ਜਾਂਦੇ ਹੋਏ ਗ੍ਰਿਫ਼ਤਾਰ ਕੀਤਾ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ
ਅੰਮ੍ਰਿਤਸਰ : ਜੰਡਿਆਲਾ ਗੁਰੂ ਥਾਣੇ ਦੀ ਪੁਲਿਸ ਨੇ ਮੰਗਲਵਾਰ ਸਵੇਰੇ ਦੋ ਨੌਜਵਾਨਾਂ ਨੂੰ ਗੈਰ-ਕਾਨੂੰਨੀ ਹਥਿਆਰ ਲੈ ਕੇ ਜਾਂਦੇ ਹੋਏ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਤੌਲ, ਇਕ ਮੈਗਜ਼ੀਨ ਅਤੇ ਦੋ ਕਾਰਤੂਸ ਬਰਾਮਦ ਕੀਤੇ ਗਏ ਹਨ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਏਐਸਆਈ ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸ਼ੱਕ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੇ ਪਹਿਲਾਂ ਵੀ ਅੰਮ੍ਰਿਤਸਰ ਦਿਹਾਤੀ ਖੇਤਰ ਵਿਚ ਗੋਲੀਬਾਰੀ ਕੀਤੀ ਹੈ। ਪੁਲਿਸ ਨੇ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕੱਦ ਗਿੱਲ ਦੇ ਰਹਿਣ ਵਾਲੇ ਅਜੂਬ ਸਿੰਘ ਅਤੇ ਨਵਜੋਤ ਸਿੰਘ ਵਜੋਂ ਕੀਤੀ ਹੈ। ਪੁਲਿਸ ਉਨ੍ਹਾਂ ਦੀ ਪਿਛਲੀ ਸ਼ਮੂਲੀਅਤ ਦੀ ਜਾਂਚ ਕਰ ਰਹੀ ਹੈ। ਪੁਲਿਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਇਲਾਕੇ ਵਿਚ ਬਾਈਕ ’ਤੇ ਸਵਾਰ ਹਨ ਅਤੇ ਕੋਈ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਤੋਂ ਬਾਅਦ ਪੁਲਿਸ ਨੇ ਨਾਕਾਬੰਦੀ ਕੀਤੀ ਅਤੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਇਕ ਪਿਸਤੌਲ, ਇਕ ਮੈਗਜ਼ੀਨ ਅਤੇ ਇਕ ਕਾਰਤੂਸ ਬਰਾਮਦ ਕੀਤਾ ਗਿਆ।