v> ਪ੍ਰਤਾਪ ਸਿੰਘ, ਤਰਨਤਾਰਨ : ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਵੱਖ-ਵੱਖ ਪਿੰਡਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਵਾਲੇ ਇਕ ਦਰਜਨ ਕਿਸਾਨਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਬਲਾਕ ਵਲਟੋਹਾ ਦੇ ਪੰਚਾਇਤ ਅਫ਼ਸਰ ਲਾਲ ਸਿੰਘ ਨੇ ਦੱਸਿਆ ਕਿ ਉਹ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਵੇਖਿਆਂ ਕੇ ਕੁਝ ਕਿਸਾਨਾਂ ਨੇ ਆਪਣੇ ਖੇਤਾਂ ਵਿਚ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਈ ਹੋਈ ਸੀ। ਜਾਂਚ ਕਰਨ 'ਤੇ ਪਤਾ ਲੱਗਾ ਕਿ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਮਿਲਖਾ ਸਿੰਘ ਪੁੱਤਰ ਧਾਰਾ ਸਿੰਘ, ਦੀਦਾਰ ਸਿੰਘ ਪੁੱਤਰ ਚੰਨਣ, ਸੁਰਜੀਤ ਸਿੰਘ ਪੁੱਤਰ ਚੰਨਣ ਸਿੰਘ, ਸਾਹਿਬ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਆਸਲ, ਗੁਰਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ, ਹਰਚੰਦ ਸਿੰਘ ਪੁੱਤਰ ਜੋਗਾ ਸਿੰਘ, ਗੁਰਬਚਨ ਸਿੰਘ ਪੁੱਤਰ ਦਲੀਪ ਸਿੰਘ ਰੇਸ਼ਮ ਸਿੰਘ ਪੁੱਤਰ ਹਰਭਜਨ ਸਿੰਘ, ਚਰਨਜੀਤ ਸਿੰਘ ਪੁੱਤਰ ਸਿੰਘ ਜੋਗਿੰਦਰ ਸਿੰਘ, ਸੁਰਜੀਤ ਸਿੰਘ ਪੁੱਤਰ ਦਰਸ਼ਨ ਸਿੰਘ, ਮੇਜਰ ਸਿੰਘ ਪੁੱਤਰ ਰਤਨ ਸਿੰਘ, ਸੁਰਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਵਲਟੋਹਾ, ਜੱਸਾ ਸਿੰਘ ਪੁੱਤਰ ਤਾਰਾ ਸਿੰਘ, ਤਾਰਾ ਸਿੰਘ ਪੁੱਤਰ ਜੀਵਣ ਸਿੰਘ, ਗੁਰਸਾਹਿਬ ਸਿੰਘ ਪੁੱਤਰ ਪ੍ਰੀਤਮ ਸਿੰਘ, ਨਛੱਤਰ ਸਿੰਘ ਪੁੱਤਰ ਅਜੀਤ ਸਿੰਘ, ਕੁਲਵੰਤ ਸਿੰਘ ਪੁੱਤਰ ਜਗਤਾਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਮੱਲਾ ਸਿੰਘ, ਪ੍ਰਗਟ ਸਿੰਘ ਪੁੱਤਰ ਜਗਤਾਰ ਸਿੰਘ, ਪਰਵਿੰਦਰ ਸਿੰਘ ਪੁੱਤਰ ਰਸਾਲ ਸਿੰਘ, ਜਸਬੀਰ ਸਿੰਘ ਪੁੱਤਰ ਜਗੀਰ ਸਿੰਘ, ਨਿਸ਼ਾਨ ਸਿੰਘ ਪੁੱਤਰ ਰਸਾਲ ਸਿੰਘ ਵਾਸੀ ਆਸਲ ਉਤਾੜ ਤੇ ਮੁਖਤਿਆਰ ਸਿੰਘ ਵਾਸੀ ਮੱਧਰ ਨੇ ਆਪਣੇ ਖੇਤਾਂ ਵਿਚ ਅੱਗ ਲਗਾਈ ਹੋਈ। ਜਿਸ ਦੀ ਸ਼ਿਕਾਇਤ ਉਨ੍ਹਾਂ ਨੇ ਥਾਣਾ ਵਲਟੋਹਾ ਦੀ ਪੁਲਿਸ ਨੂੰ ਕੀਤੀ। ਜਾਂਚ ਕਰ ਰਹੇ ਏਐੱਸਆਈ ਚਰਨ ਸਿੰਗ ਨੇ ਦੱਸਿਆ ਕਿ ਪੁਲਿਸ ਨੇ ਉਲੰਘਣਾ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏਐੱਸਆਈ ਮੇਜਰ ਸਿੰਘ ਨੇ ਦੱਸਿਆ ਕਿ ਅਵਤਾਰ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਰਾਮੂਵਾਲ ਅਤੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਬਲਵਿੰਦਰ ਸਿੰਘ ਉਰਫ ਬਿੰਦਾ ਪੁੱਤਰ ਵਰਿਆਮ ਸਿੰਘ ਵਾਸੀ ਬਾਹਮਣੀ ਵਾਲਾ ਦੇ ਖ਼ਿਲਾਫ਼ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ 'ਚ ਕੇਸ ਦਰਜ ਕੀਤਾ ਹੈ।

Posted By: Sarabjeet Kaur